Breaking News
Home / ਪੰਜਾਬ / ਪੰਜਾਬ ਨੂੰ ਲੈ ਕੇ ਕੇਂਦਰ ਦਾ ਨਵਾਂ ਐਲਾਨ – ਹੁਣ ਬੀਐਸਐਫ 50 ਕਿਲੋਮੀਟਰ ਤੱਕ ਤਲਾਸ਼ੀ ਅਤੇ ਗ੍ਰਿਫਤਾਰੀ ਕਰ ਸਕੇਗੀ

ਪੰਜਾਬ ਨੂੰ ਲੈ ਕੇ ਕੇਂਦਰ ਦਾ ਨਵਾਂ ਐਲਾਨ – ਹੁਣ ਬੀਐਸਐਫ 50 ਕਿਲੋਮੀਟਰ ਤੱਕ ਤਲਾਸ਼ੀ ਅਤੇ ਗ੍ਰਿਫਤਾਰੀ ਕਰ ਸਕੇਗੀ

ਪੰਜਾਬ ਨੂੰ ਲੈ ਕੇ ਕੇਂਦਰ ਦਾ ਨਵਾਂ ਐਲਾਨ, BSF ਦੇ ਅਧਿਕਾਰਾਂ ‘ਚ ਕੀਤਾ ਵਾਧਾ
ਹੁਣ ਬੀਐਸਐਫ 50 ਕਿਲੋਮੀਟਰ ਤੱਕ ਤਲਾਸ਼ੀ ਅਤੇ ਗ੍ਰਿਫਤਾਰੀ ਕਰ ਸਕੇਗੀ

ਨਵੀਂ ਦਿੱਲੀ— ਕੇਂਦਰੀ ਗ੍ਰਹਿ ਮੰਤਰਾਲਾ ਨੇ ਸਰਹੱਦ ਸੁਰੱਖਿਆ ਫੋਰਸ (ਬੀ. ਐੱਸ. ਐੱਫ.) ਦੇ ਅਧਿਕਾਰ ਖੇਤਰ ਨੂੰ ਵਧਾ ਦਿੱਤਾ ਹੈ। ਅੱ ਤ ਵਾ ਦ ਅਤੇ ਸਰਹੱਦ ਪਾਰ ਅਪਰਾਧਾਂ ਖ਼ਿਲਾਫ਼ ‘ਜ਼ੀਰੋ ਟੌਲਰੈਂਸ’ ਬਣਾ ਕੇ ਰੱਖਣ ਲਈ ਬੀ. ਐੱਸ. ਐੱਫ. ਨੂੰ ਤਲਾਸ਼ੀ ਲੈਣ, ਸ਼ੱਕੀਆਂ ਨੂੰ ਗਿ੍ਰਫ਼ਤਾਰ ਕਰਨ ਅਤੇ ਗੈਰ-ਕਾਨੂੰਨੀ ਵਸਤੂਆਂ ਨੂੰ ਜ਼ਬਤ ਕਰਨ ਦਾ ਅਧਿਕਾਰ ਦਿੱਤਾ ਹੈ। ਆਦੇਸ਼ ਮੁਤਾਬਕ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ ਪੰਜਾਬ, ਪੱਛਮੀ ਬੰਗਾਲ ਅਤੇ ਆਸਾਮ ਸੂਬਿਆਂ ’ਚ ਵਧਾ ਦਿੱਤਾ ਹੈ। ਯਾਨੀ ਕਿ 50 ਕਿਲੋਮੀਟਰ ਦੇ ਦਾਇਰ ਵਿਚ ਹੁਣ ਬੀ. ਐੱਸ. ਐੱਫ. ਦੇ ਅਧਿਕਾਰ ਪੁਲਸ ਦੇ ਲੱਗਭਗ ਬਰਾਬਰ ਹੋ ਜਾਣਗੇ। ਪਹਿਲਾਂ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ’ਚ ਬੀ. ਐੱਸ. ਐੱਫ. ਦਾ ਖੇਤਰ ਅਧਿਕਾਰ ਸਰਹੱਦ ਤੋਂ 15 ਕਿਲੋਮੀਟਰ ਅੰਦਰ ਤੱਕ ਸੀਮਤ ਸੀ। ਹੁਣ ਇਸ ਨੂੰ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਹੈ


ਗੁਜਰਾਤ ’ਚ ਅਧਿਕਾਰ ਖੇਤਰ ’ਚ ਕੀਤੀ ਗਈ ਕਟੌਤੀ— ਹਾਲਾਂਕਿ 5 ਪੂਰਬੀ-ਉੱਤਰੀ ਸੂਬਿਆਂ— ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ ਵਿਚ ਇਸ ਦੇ ਅਧਿਕਾਰ ਖੇਤਰ ’ਚ 20 ਕਿਲੋਮੀਟਰ ਦੀ ਕਟੌਤੀ ਕੀਤੀ ਗਈ ਹੈ, ਜਿੱਥੇ ਇਸ ਦਾ ਅਧਿਕਾਰ ਖੇਤਰ 80 ਕਿਲੋਮੀਟਰ ਤੱਕ ਦਾ ਸੀ। ਇਸੇ ਤਰ੍ਹਾਂ ਹੀ ਗੁਜਰਾਤ ’ਚ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ 80 ਤੋਂ ਘਟਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਹੈ। ਜੇਕਰ ਗੱਲ ਰਾਜਸਥਾਨ ਦੀ ਕੀਤੀ ਜਾਵੇ ਤਾਂ ਬੀ. ਐੱਸ. ਐੱਫ. ਦਾ ਖੇਤਰ ਅਧਿਕਾਰ 50 ਕਿਲੋਮੀਟਰ ਹੀ ਰਹੇਗਾ।


ਬੀ. ਐੱਸ. ਐੱਫ. ਦੇ ਅਧਿਕਾਰ— ਗ੍ਰਹਿ ਮੰਤਰਾਲਾ ਨੇ ਸਰਹੱਦ ਸੁਰੱਖਿਆ ਫੋਰਸ ਐਕਟ,1968 ਦੀ ਧਾਰਾ-139 ਦੀ ਉੱਪ-ਧਾਰਾ (1) ਵਲੋਂ ਪ੍ਰਾਪਤ ਸ਼ਕਤੀਆਂ ਲਈ ਪ੍ਰਕਾਸ਼ਤ ਕੇਂਦਰ ਸਰਕਾਰ ਦੇ ਨੋਟੀਫ਼ਿਕੇਸ਼ਨ ’ਚ ਸੋਧਾਂ ਕਰਦਿਆਂ ਇਹ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ 3 ਜੁਲਾਈ 2014 ਨੂੰ ਜਾਰੀ ਨੋਟੀਫ਼ਿਕੇਸ਼ਨ ਨੇ ਫੋਰਸ ਦੇ ਅਧਿਕਾਰੀਆਂ ਨੂੰ ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ ਸੂਬਿਆਂ’ਚ ਤਲਾਸ਼ੀ ਲੈਣ, ਅਪਰਾਧੀਆਂ ਨੂੰ ਗਿ੍ਰਫ਼ਤਾਰ ਕਰਨ ਅਤੇ ਗੈਰ-ਕਾਨੂੰਨੀ ਵਸਤੂਆਂ ਨੂੰ ਜ਼ਬਤ ਕਰਨ ਦੀਆਂ ਸ਼ਕਤੀਆਂ ਪ੍ਰਦਾਨ ਕੀਤੀਆਂ ਸਨ।

Check Also

ਸਿੰਘੂ ਬਾਰਡਰ ਤੋਂ ਨਿਹੰਗ ਸਿੰਘਾਂ ਨੇ ਕੀਤਾ ਢੱਡਰੀਆਵਾਲੇ ਨੂੰ ਚੈਲੰਜ!

ਨਿਹੰਗ ਸਿੰਘ ਤੇ ਢੱਡਰੀਆਂਵਾਲੇ ਹੋ ਗਏ ਆਹਮੋ-ਸਾਹਮਣੇ – ‘ਸਾਨੂੰ ਕਿਸੇ ਦਾ ਡਰ ਨਹੀਂ, ਸਾਨੂੰ ਨਹੀਂ …

%d bloggers like this: