Breaking News
Home / ਪੰਜਾਬ / ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ – ਸੁਖਬੀਰ ਸਿੰਘ ਬਾਦਲ

ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ – ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ ਖਾਲਿਸਤਾਨੀ ਕਿਹਾ ਜਾਣਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਬਚਾਉਣ ਲਈ ਕਿਸਾਨਾਂ ਨੇ ਸਾਰਾ ਕੁਝ ਵਾਰ ਦਿੱਤਾ। ਕਿਸਾਨ ਦੇਸ਼ ਨੂੰ ਬਣਾਉਣ ਵਾਲਿਆਂ ਵਿਚ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਮਾਮਲੇ ਦੀ ਨੀਤੀ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਕਿਸਾਨ ਦੀ ਲੜਾਈ ਅੱਗੇ ਹੋਕੇ ਲੜਨੀ ਚਾਹੀਦੀ ਸੀ।

ਸੁਖਬੀਰ ਬਾਦਲ ਨੇ ਫੇਸਬੁੱਕ ਤੇ ਲਿਖਿਆ-

ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਖਾਲਿਸਤਾਨੀ ਕਰਾਰ ਦੇਣ ਦੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਬੇਤੁਕੇ ਬਿਆਨ ਦੀ ਸ਼੍ਰੋਮਣੀ ਅਕਾਲੀ ਦਲ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ। ਇਹ ਸੱਤਾ ਦੇ ਜ਼ੋਰ ‘ਤੇ ਕਿਸਾਨਾਂ ਨੂੰ ਬਦਨਾਮ ਕਰਕੇ ਉਨ੍ਹਾਂ ਦੇ ਸੰਘਰਸ਼ ਨੂੰ ਕੁਚਲਣ ਦੀ ਕੋਝੀ ਸਾਜ਼ਿਸ਼ ਹੈ।

ਭਾਰਤ ਨੂੰ ਅਨਾਜ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਉਣ ਅਤੇ ਅੰਨਦਾਤਾ ਵਜੋਂ ਸਾਰੇ ਦੇਸ਼ ਦੀ ਭੁੱਖ ਮਿਟਾਉਣ ਵਾਲੇ ਕਿਸਾਨਾਂ ਬਾਰੇ ਬੇਤੁਕੀ ਤੇ ਅਪਮਾਨਜਨਕ ਸ਼ਬਦਾਵਲੀ ਵਰਤਣ ਤੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣਾ ਬਿਆਨ ਤੁਰੰਤ ਵਾਪਸ ਲੈਣਾ ਚਾਹੀਦਾ ਹੈ, ਅਤੇ ਖਾਲਿਸਤਾਨ ਦਾ ਬੇਬੁਨਿਆਦ ਮੁੱਦਾ ਉਭਾਰਨ ਦੀ ਬਜਾਏ, ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਕਹਿਣਾ ਚਾਹੀਦਾ ਹੈ।

Shiromani Akali Dal strongly condemns Haryana CM Manohar Lal’s statement terming our peasants who are agitating against the #AntiFarmerLaws as Khalistanis. This is a conspiracy to defame the farmers & their agitation to pave the way for its repression with brutal force. Haryana CM Sh. Manohar Lal Khattar shouldn’t malign & insult the peasantry who made India self sufficient & continues to fill its food coffers. He should withdraw his statement immediately and tell the centre to talk to farmers & resolve their grievances instead of raising the ‘Khalistan’ bogey.
#FarmersProtest

ਸ਼੍ਰੋਮਣੀ ਅਕਾਲੀ ਦਲ ਵੱਲੋਂ ਸ. ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ. ਸਿਕੰਦਰ ਸਿੰਘ ਮਲੂਕਾ ਦੀ ਸ਼ਮੂਲੀਅਤ ਵਾਲਾ ਇੱਕ 3 ਮੈਂਬਰੀ ਪੈਨਲ ਬਣਾਇਆ ਗਿਆ ਹੈ, ਜਿਹੜਾ ਕਿਸਾਨ ਅੰਦੋਲਨ ਵਿੱਚ ਕਿਸਾਨ ਭਾਈਚਾਰੇ ਦੇ ਹਰ ਪੱਖੋਂ ਸਮਰਥਨ ਲਈ ਹਮਖਿਆਲੀ ਸਿਆਸੀ ਪਾਰਟੀਆਂ ਨਾਲ ਤਾਲਮੇਲ ਕਾਇਮ ਕਰੇਗਾ। ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਾਸਤੇ ਲੰਗਰ ਅਤੇ ਡਾਕਟਰੀ ਸਹਾਇਤਾ ਦੀ ਜ਼ਿੰਮੇਵਾਰੀ ਪਾਰਟੀ ਦੀ ਹਰਿਆਣਾ ਇਕਾਈ ਨੂੰ ਸੌਂਪੀ ਗਈ ਹੈ। ਅੱਜ ਦੀ ਕੋਰ ਕਮੇਟੀ ਵਿੱਚ ਲਏ ਫ਼ੈਸਲੇ ਤੋਂ ਬਾਅਦ ਸਰਕਲ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਕਿਸਾਨ ਅੰਦੋਲਨ ਦੀ ਕਾਮਯਾਬੀ ਲਈ 24 ਘੰਟੇ ਤਨੋਂ ਮਨੋਂ ਹਰ ਸੇਵਾ ਨਿਭਾਉਣ।

ਪਾਰਟੀ ਆਗੂ ਦਿੱਲੀ ਜਾਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤਾਂ ਕਰਨਗੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਨਿਵਾਰਨ ਲਈ ਕਾਰਜਸ਼ੀਲ ਰਹਿਣਗੇ। ਇਨ੍ਹਾਂ ਤੋਂ ਇਲਾਵਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਦਿੱਲੀ ਪਹੁੰਚੇ ਕਿਸਾਨ ਵੀਰਾਂ ਤੱਕ ਪਹੁੰਚਾਈਆਂ ਜਾ ਰਹੀਆਂ ਸੇਵਾਵਾਂ ਦਾ ਦਾਇਰਾ ਹੋਰ ਵੱਡਾ ਕੀਤਾ ਜਾਵੇਗਾ।

A 3-member SAD panel comprising S. Balwinder Singh Bhunder, Prof. Prem Singh Chandumajra & S. Sikander Singh Maluka has been set up to coordinate with like-minded political parties to support farmers’ agitation. SAD’s Haryana unit will ensure langar & med facilities for agitating farmers. Have directed district & circle Jathedars to work round the clock for success of the farmers movement. Shiromani Akali Dal leaders will also visit families of protesters on their way to Delhi. #SGPC, #DSGMC, who are already active, will further step up their efforts to help protesters.

About admin

Check Also

ਵਿਦੇਸ਼ ਜਾਣ ਦੇ ਲਈ ਲੜਕੇ ਨੇ ਕੀਤਾ ਵਿਆਹ, 65 ਲੱਖ ਡਕਾਰਨ ਤੋਂ ਬਆਦ ਪਤਨੀ ਨੇ ਬਲਾਕ ਕੀਤਾ ਪਤੀ ਦਾ ਨੰਬਰ

ਚੰਡੀਗੜ੍ਹ : ਆਈਲਟਸ ਕਰ ਵਿਦੇਸ਼ ਜਾਣ ਵਾਲੀ ਲੜਕੀਆਂ ਤੇ ਲੜਕੇ ਦੀ ਕਾਂਟ੍ਰੇਕਟ ਮੈਰਿਜ ਦੇ ਠੱਗੀ …

%d bloggers like this: