ਕਿਸਾਨ ਅੰਦੋਲਨ ਵਿਚ ਮੋਦੀ ਦਾ ਪੱਖ ਪੂਰਨ ਵਾਲੇ ਸੰਨੀ ਦਿਉਲ ਨੂੰ ਹੋਇਆ ਕੋਰੋਨਾ

ਗੁਰਦਾਸਪੁਰ ਤੋਂ ਐੱਮਪੀ ਸੰਨੀ ਦਿਓਲ ਨੂੰ ਹੋਇਆ ਕੋਰੋਨਾ.ਅਦਾਕਾਰ ਨੇ ਟਵੀਟ ਕਰਕੇ ਜਾਣਕਾਰੀ ਕੀਤੀ ਸਾਂਝੀ.ਸੰਪਰਕ ‘ਚ ਆਏ ਲੋਕਾਂ ਨੂੰ ਆਈਸੋਲੇਟ ਹੋਣ ਦੀ ਦਿੱਤੀ ਨਸੀਹਤ.‘ਆਪਣੇ-2’ ਫਿਲਮ ਦਾ ਸੰਨੀ ਦਿਓਲ ਨੇ ਕੀਤਾ ਸੀ ਐਲਾਨ

मैंने कोरोना टेस्ट करवाया और रिपोर्ट पॉजिटिव आई है। मैं एकांतवास में हूं और मेरी तबीयत ठीक है। मेरा अनुरोध है कि आप में से जो भी लोग गत कुछ दिनों में मेरे संपर्क में आयें हैं, कृपया स्वयं को आइसोलेट कर अपनी जाँच करवाएं


ਹਰਿਆਣਾ ਦੇ ਜੀਂਦ ਜ਼ਿਲ੍ਹੇ ‘ਚ 40 ਖਾਪਾਂ ਦੀ ਮਹਾਂ ਪੰਚਾਇਤ ਹੋਈ। ਇਸ ਮਹਾਂ ਪੰਚਾਇਤ ‘ਚ ਕਈ ਅਹਿਮ ਫ਼ੈਸਲੇ ਲਏ ਗਏ ਹਨ। ਜਿਸ ਵਿਚ ਖ਼ਾਸਕਰ ਹਰਿਆਣਾ ਦੀ ਖੱਟਰ ਸਰਕਾਰ ਨੂੰ ਸੁੱਟਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਭਾਜਪਾ ਦੀ ਸਰਕਾਰ ਦੇ ਕੋਲ ਹਰਿਆਣਾ ਵਿਚ ਪੂਰਨ ਬਹੁਮਤ ਨਹੀਂ ਹੈ। ਜੇ.ਜੇ.ਪੀ. ਤੇ ਆਜ਼ਾਦ ਵਿਧਾਇਕਾਂ ਦੇ ਸਮਰਥਨ ਨਾਲ ਹਰਿਆਣਾ ‘ਚ ਖੱਟਰ ਸਰਕਾਰ ਚੱਲ ਰਹੀ ਹੈ।

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਜਿਸ ਦੇ ਸਿੱਟੇ ਵਜੋਂ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਦਾ ਪ੍ਰਯੋਗ ਕੀਤਾ ਗਿਆ।