ਅੰਦੋਲਨ ਵਿਚ ਕਈ ਲੋਕ ਕਿਸਾਨਾਂ ਵਰਗੇ ਲੱਗਦੇ ਹੀ ਨਹੀਂ, ਇਹ ਕਮਿਸ਼ਨ ਲੈ ਕੇ.- ਕੇਂਦਰੀ ਮੰਤਰੀ ਵੀ ਕੇ ਸਿੰਘ

ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਕੇਂਦਰੀ ਮੰਤਰੀ ਵੀ ਕੇ ਸਿੰਘ ਨੇ ਕਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਵਿੱਚ ਕਈ ਕਿਸਾਨ ਲੱਗਦੇ ਹੀ ਨਹੀਂ ਹਨ।

ਕੇਂਦਰੀ ਮੰਤਰੀ ਨੇ ਇਸ ਵਿਰੋਧ ਪ੍ਰਦਰਸ਼ਨ ਪਿੱਛੇ ਵਿਰੋਧੀ ਧਿਰ ਦਾ ਹੱਥ ਹੋਣ ਦਾ ਦੋਸ਼ ਲਾਇਆ ਹੈ। ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਹਰਿਆਣਾ ਅਤੇ ਪੰਜਾਬ ਦੇ ਕਿਸਾਨ ਲਗਾਤਾਰ ਆਪਣਾ ਵਿਰੋਧ ਦਰਜ ਕਰਵਾ ਰਹੇ ਹਨ। ਇਸ ਦੌਰਾਨ ਕੇਂਦਰੀ ਮੰਤਰੀ ਵੀ ਕੇ ਸਿੰਘ ਵੱਲੋਂ ਦਿੱਤੇ ਗਏ ਇਸ ਬਿਆਨ ਨੇ ਸਿਆਸੀ ਪਾਰਾ ਚਾੜ੍ਹ ਦਿੱਤਾ ਹੈ।

ਕਿਸਾਨ ਅੰਦੋਲਨ ਬਾਰੇ ਬੋਲਦਿਆਂ ਕੇਂਦਰੀ ਮੰਤਰੀ ਵੀ ਕੇ ਸਿੰਘ ਨੇ ਕਿਹਾ, ਬਹੁਤ ਸਾਰੇ ਲੋਕ ਤਸਵੀਰ ਵਿੱਚ ਕਿਸਾਨਾਂ ਵਰਗੇ ਨਹੀਂ ਦਿੱਸਦੇ। ਜੋ ਵੀ ਕਿਸਾਨਾਂ ਦੇ ਹਿੱਤ ਵਿੱਚ ਹੈ, ਸਰਕਾਰ ਨੇ ਉਨ੍ਹਾਂ ਲਈ ਅਜਿਹਾ ਹੀ ਕੀਤਾ ਹੈ। ਉਹ ਕਿਸਾਨ ਨਹੀਂ ਹਨ, ਜਿਨ੍ਹਾਂ ਨੂੰ ਖੇਤੀਬਾੜੀ ਕਾਨੂੰਨਾਂ ਨਾਲ ਸਮੱਸਿਆਵਾਂ ਹਨ। ਉਹ ਕੁਝ ਹੋਰ ਲੋਕ ਹਨ। ਇਸ ਵਿਚ ਵਿਰੋਧੀ ਧਿਰ ਦੇ ਨਾਲ ਨਾਲ ਉਨ੍ਹਾਂ ਲੋਕਾਂ ਦਾ ਹੱਥ ਹੈ ਜਿਨ੍ਹਾਂ ਨੂੰ ਕਮਿਸ਼ਨ ਮਿਲਦਾ ਹੈ।

ਵੀ ਕੇ ਸਿੰਘ ਦੇ ਇਸ ਬਿਆਨ ‘ਤੇ ਹੋਰ ਪਾਰਟੀਆਂ ਨੇ ਹ ਮ ਲਾ ਕਰਨਾ ਸ਼ੁਰੂ ਕਰ ਦਿੱਤਾ ਹੈ। ਆਮ ਆਦਮੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕਿਸਾਨੀ ਦਿਖਣ ਲਈ ਹੱਲ੍ਹਾਂ ਅਤੇ ਬਲਦਾਂ ਦੇ ਨਾਲ ਆਉਣਾ ਚਾਹੀਦਾ ਹੈ? ਦੱਸ ਦਈਏ ਕਿ ਆਮ ਆਦਮੀ ਪਾਰਟੀ ਕਿਸਾਨ ਅੰਦੋਲਨ ਦੀ ਸ਼ੁਰੂਆਤ ਤੋਂ ਹੀ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਖੇਤੀਬਾੜੀ ਕਾਨੂੰਨ ਲਾਗੂ ਹੋਣ ਸਮੇਂ ਤੋਂ ਇਸਦਾ ਵਿਰੋਧ ਦਰਜ ਕਰਵਾਉਂਦੀ ਰਹੀ ਹੈ।