ਕੈਨੇਡਾ ਵੱਲੋਂ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਬਰਦਾਸ਼ਤ ਨਹੀਂ ਕਰਾਂਗੇ

ਕੈਨੇਡਾ ਵੱਲੋਂ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਬਰਦਾਸ਼ਤ ਨਹੀਂ ਕਰਾਂਗੇ- ਭਾਰਤ, ਕੈਨੇਡੀਅਨ ਹਾਈ ਕਮਿਸ਼ਨਰ ਕੀਤਾ ਗਿਆ ਤਲਬ਼

ਭਾਰਤ ਦੇ ਵਿਦੇਸ਼ ਮੰਤਰਾਲੇ (ਐਮ.ਈ.ਏ.) ਨੇ ਸ਼ੁੱਕਰਵਾਰ ਨੂੰ ਜਾਰੀ ਇਕ ਅਧਿਕਾਰਤ ਬਿਆਨ ਵਿਚ ਕਿਹਾ ਹੈ ਕਿ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਅੱਜ ਵਿਦੇਸ਼ ਮੰਤਰਾਲੇ ਵਿਖੇ ਬੁਲਾਇਆ ਸੀ ਅਤੇ ਦੱਸਿਆ ਗਿਆ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ, ਕੁਝ ਕੈਬਨਿਟ ਮੰਤਰੀਆਂ ਅਤੇ ਮੈਂਬਰਾਂ ਵੱਲੋਂ ਜੋਂ ਭਾਰਤੀ ਕਿਸਾਨਾਂ ਦੇ ਹੱਕ ਵਿੱਚ ਟਿੱਪਣੀਆਂ ਕੀਤੀਆਂ ਗਈਆਂ ਹਨ ਉਹ ਬਰਦਾਸ਼ਤ ਯੋਗ ਨਹੀਂ ਹਨ ਅਤੇ ਭਾਰਤੀ ਕਿਸਾਨਾਂ ਨਾਲ ਜੁੜੇ ਮੁੱਦੇ ਸਾਡੇ ਅੰਦਰੂਨੀ ਮੁੱਦੇ ਹਨ ਇਸ ਲਈ ਸਾਡੇ ਅੰਦਰੂਨੀ ਮਾਮਲਿਆਂ ਵਿਚ ਇਹ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਹੈ ‌।

ਉਨਾਂ ਕਿਹਾ ਕਿ ਇਹੋ ਜਿਹੇ ਵਿਵਹਾਰ ਨਾਲ ਭਾਰਤ-ਕੈਨੇਡਾ ਦੇ ਰਿਸ਼ਤਿਆਂ ਵਿੱਚ ਕੁੜਤਨ ਆ ਸਕਦੀ ਹੈ ‌। ਜ਼ਿਕਰਯੋਗ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ, ਰੱਖਿਆ ਮੰਤਰੀ ਤੇ ਹੋਰ ਸਾਂਸਦਾਂ ਮੰਤਰੀਆਂ ਸਮੇਤ ਵੱਡੀ ਗਿਣਤੀ ਵਿੱਚ ਰਾਜਨੀਤਕ ਲੋਕਾਂ ਵੱਲੋਂ ਭਾਰਤ ਦੇ ਕਿਸਾਨਾਂ ਦੇ ਹੱਕ ਵਿੱਚ ਬਿਆਨ ਜਾਰੀ ਕੀਤੇ ਗਏ ਸਨ।