Breaking News
Home / ਪੰਜਾਬ / ਦੀਪ ਸਿੱਧੂ ਮੋਦੀ ਦਾ ਚੇਲਾ : ਰਾਜੇਵਾਲ

ਦੀਪ ਸਿੱਧੂ ਮੋਦੀ ਦਾ ਚੇਲਾ : ਰਾਜੇਵਾਲ

ਅੱਜ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ 17ਵਾਂ ਦਿਨ ਹੈ। ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਚੁੱਕੇ ਕਿਸਾਨ ਪਿੱਛੇ ਹਟਣ ਲਈ ਤਿਆਰ ਨਹੀਂ ਹਨ । ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ । ਡੇਲੀ ਪੋਸਟ ਦੇ ਪੱਤਰਕਾਰ ਨਾਲ ਗੱਲ ਕਰਨ ‘ਤੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿਸਾਨ ਅੰਦੋਲਨ ਨੂੰ ਲੋਕ ਖਾਲਿਸਤਾਨ ਨਾਲ ਨਾ ਜੋੜਨ।

ਪੱਤਰਕਾਰ ਵੱਲੋਂ ਦੀਪ ਸਿੱਧੂ ਬਾਰੇ ਪੁੱਛਣ ‘ਤੇ ਰਾਜੇਵਾਲ ਨੇ ਕਿਹਾ ਕਿ ਦੀਪ ਸਿੱਧੂ ਮੋਦੀ ਦਾ ਚੇਲਾ ਹੈ ਅਤੇ ਕਿਸਾਨ ਅੰਦੋਲਨ ਦੇ ਵਿਰੋਧ ‘ਚ ਬੈਠਾ ਅਤੇ ਉਹ ਕਿਸਾਨ ਅੰਦੋਲਨ ਨਾਲ ਨਹੀਂ ਹੈ। ਪੱਤਰਕਾਰ ਵੱਲੋ ਇਹ ਪੁੱਛਣ ‘ਤੇ ਕਿ ਸਿੱਧੂ ਵੀ ਚਾਹੁੰਦਾ ਹੈ ਕਿ ਕਿਸਾਨ ਜਥੇਬੰਦੀਆਂ ਨੂੰ ਉਸ ਨਾਲ ਕੀ ਨਰਾਜ਼ਗੀ ਹੈ ਤਾਂ ਰਾਜੇਵਾਲ ਨੇ ਇਸ ਦਾ ਜਵਾਬ ਦਿੱਤਾ ਕਿ ਸਿੱਧੂ ਨੂੰ ਮੋਦੀ ਦੀ ਸ਼ੈਅ ਹੈ ਬਸ ਇਹੀ ਨਰਾਜ਼ਗੀ ਹੈ। ਬਲਬੀਰ ਸਿੰਘ ਰਾਜੇਵਾਲ ਨੇ ਦੀਪ ਸਿੱਧੂ ਦੀ ਮੋਦੀ ਨਾਲ ਫ਼ੋਟੋ ਬਾਰੇ ਜ਼ਿਕਰ ਕੀਤਾ ਅਤੇ ਕਿਹਾ ਕਿ ਇਹ ਭਾਜਪਾ ਦਾ ਹੀ ਬੰਦਾ ਹੈ ਇਸ ਕਰਕੇ ਇਸ ਨੂੰ ਕਿਸਾਨ ਅੰਦੋਲਨ ਤੋਂ ਦੂਰ ਕੀਤਾ ਗਿਆ।

ਦੱਸ ਦਈਏ ਰਾਜੇਵਾਲ ਪੰਜਾਬ ਅਤੇ ਹਰਿਆਣਾ ਸਣੇ ਕਈ ਥਾਵਾਂ ‘ਤੇ ਕਿਸਾਨਾਂ ਨੂੰ ਟੋਲ ਫ੍ਰੀ ਕਰਨ ਤੋਂ ਬਾਅਦ ਵੱਖ-ਵੱਖ ਰਾਜਾਂ ਦੇ ਕਿਸਾਨਾਂ ਦੇ ਜੱਥੇ ਦਿੱਲੀ ਕੂਚ ਕਰਨ ਵਿੱਚ ਲੱਗੇ ਹੋਏ ਹਨ । ਕਰਨਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਤੋਂ ਹੀ ਕਿਸਾਨਾਂ ਨੇ ਬਸਤਰਾ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ । ਇਸ ਦੇ ਨਾਲ ਹੀ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਅਤੇ ਉੱਤਰ ਪ੍ਰਦੇਸ਼ ਦੇ ਸਾਰੇ ਹਾਈਵੇ ਅਤੇ ਟੋਲ ਪਲਾਜ਼ਿਆਂ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਮੌਕੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਸਟੇਜ ਤੋਂ ਬੋਲਦਿਆਂ ਕਿਹਾ ਕਿ ਕਿਸਾਨ ਅੰਦੋਲਨ ਇਸ ਸਮੇ ਪੂਰੇ ਸਿਖਰ ‘ਤੇ ਹੈ। ਇਸ ਲਈ ਸਰਕਾਰ ਅਤੇ ਗੋਦੀ ਮੀਡੀਆ ਸਾਡੇ ਅੰਦੋਲਨ ਨੂੰ ਖਰਾਬ ਅਤੇ ਬਦਨਾਮ ਕਰਨ ਦੀ ਵੀ ਕੋਸ਼ਿਸ ਕਰ ਰਹੇ ਹਨ।

ਰਾਜੇਵਾਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕੇ ਇਸ ਵੇਲੇ ਸਾਨੂੰ ਚੌਕਸ ਰਹਿਣ ਦੀ ਜਰੂਰਤ ਹੈ, ਤਾਂ ਕੇ ਸਰਕਾਰ ਅਤੇ ਗੋਦੀ ਮੀਡੀਆ ਨੂੰ ਸਾਡੇ ਖਿਲਾਫ ਕੂੜ ਪ੍ਰਚਾਰ ਕਰ ਸਾਡੇ ਅੰਦੋਲਨ ਨੂੰ ਬਦਨਾਮ ਕਰਨ ਦਾ ਮੌਕਾ ਨਾ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਵੇਲੇ ਸਾਡੀ ਇੱਕ ਗਲਤੀ ਵੀ ਸਾਡੇ ਖਿਲਾਫ ਸਰਕਾਰ ਅਤੇ ਗੋਦੀ ਮੀਡੀਆ ਨੂੰ ਕੂੜ ਪ੍ਰਚਾਰ ਕਰਨ ਦਾ ਮੌਕਾ ਦੇਵੇਗੀ,ਇਸ ਲਈ ਸਾਨੂੰ ਹਰ ਕਦਮ ਸੋਚ-ਸਮਝ ਕੇ ਚੁੱਕਣ ਦੀ ਜਰੂਰਤ ਹੈ। ਉਨ੍ਹਾਂ ਇੱਕ ਨੈਸ਼ਨਲ ਨਿੱਜੀ ਚੈਨਲ ਦਾ ਵੀ ਜਿਕਰ ਕੀਤਾ ਜੋ ਅੰਦੋਲਨ ਸਬੰਧੀ ਖਾਲਿਸਤਾਨ ਦਾ ਜਿਕਰ ਕਰ ਲਗਾਤਾਰ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਸਿਰਫ ਕਿਸਾਨਾਂ ਦਾ ਅੰਦੋਲਨ ਹੈ, ਇਸ ਲਈ ਜੋ ਨੈਸ਼ਨਲ ਚੈਨਲ ਖਾਲਸਤਾਨੀ ਕਹਿ ਕੇ ਬਦਨਾਮ ਕਰ ਰਹੇ ਹਨ ਉਹ ਅਜਿਹੀ ਹਰਕਤ ਨਾ ਕਰਨ।


Source daily post punjabi

About admin

Check Also

ਵਿਦੇਸ਼ ਜਾਣ ਦੇ ਲਈ ਲੜਕੇ ਨੇ ਕੀਤਾ ਵਿਆਹ, 65 ਲੱਖ ਡਕਾਰਨ ਤੋਂ ਬਆਦ ਪਤਨੀ ਨੇ ਬਲਾਕ ਕੀਤਾ ਪਤੀ ਦਾ ਨੰਬਰ

ਚੰਡੀਗੜ੍ਹ : ਆਈਲਟਸ ਕਰ ਵਿਦੇਸ਼ ਜਾਣ ਵਾਲੀ ਲੜਕੀਆਂ ਤੇ ਲੜਕੇ ਦੀ ਕਾਂਟ੍ਰੇਕਟ ਮੈਰਿਜ ਦੇ ਠੱਗੀ …

%d bloggers like this: