ਖੇਤੀਬਾੜੀ ਮੰਤਰੀ ਨੇ MSP ਨੂੰ ਲੈ ਕੇ ਖੁਦ ਮੰਨੀ ਗਲਤੀ,”ਨਵੇਂ ਖੇਤੀ ਕਨੂੰਨਾਂ’ਚ MSP ਦੀ ਕੋਈ ਵਿਵਸਥਾ ਨਹੀਂ”

ਖੇਤੀਬਾੜੀ ਮੰਤਰੀ ਨੇ MSP ਨੂੰ ਲੈ ਕੇ ਖੁਦ ਮੰਨੀ ਗਲਤੀ,”ਨਵੇਂ ਖੇਤੀ ਕਨੂੰਨਾਂ’ਚ MSP ਦੀ ਕੋਈ ਵਿਵਸਥਾ ਨਹੀਂ”

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਸਾਰੇ ਦੇਸ਼ ਦੇ ਕਿਸਾਨ 3 ਖੇਤੀ ਕਾਨੂੰਨਾਂ ਦਾ ਸਮਰਥਨ ਕਰ ਰਹੇ ਹਨ ਪਰ ਪੰਜਾਬ ਦੇ ਕਿਸਾਨ ਵਿਰੋਧੀ ਧਿਰਾਂ ਦੇ ਬਹਿਕਾਵੇ ‘ਚ ਆ ਕੇ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਇਸ ਦੇ ਨਾਲ ਹੀ ਉਨ੍ਹਾਂ ਉਮੀਦ ਪ੍ਰਗਟ ਕੀਤੀ ਹੈ ਕਿ ਜਲਦ ਹੀ ਇਸ ਦਾ ਵੀ ਹੱਲ ਕੱਢ ਲਿਆ ਜਾਵੇਗਾ | ਤੋਮਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਸੰਗਠਨਾਂ ਸਮੇਤ ਇਸ ਮੁੱਦੇ ਨੂੰ ਸੁਲਝਾਉਣ ਲਈ ਗੱਲਬਾਤ ਜਾਰੀ ਹੈ ਤੇ ਇਸ ਦਾ ਜਲਦ ਹੱਲ ਨਿਕਲ ਆਵੇਗਾ ਪਰ ਵਿਰੋਧੀ ਧਿਰਾਂ ਵਲੋਂ ਕਿਸਾਨਾਂ ਨੂੰ ਗੁੰਮਰਾਹ ਕੀਤੇ ਜਾਣ ਦੇ ਚੱਲਦੇ ਇਸ ਦਾ ਅਜੇ ਕੋਈ ਹੱਲ ਨਹੀਂ ਨਿਕਲ ਰਿਹਾ |

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰੱਹਦਾਂ ‘ਤੇ ਡਟੇ ਕਿਸਾਨਾਂ ਦੇ ਜਾਰੀ ਅੰਦੋਲਨ ਦੌਰਾਨ ਸਰਕਾਰ ਤੇ ਕਿਸਾਨਾਂ ਵਿਚਕਾਰ ਕਈ ਵਾਰ ਗੱਲਬਾਤ ਹੋਣ ਦੇ ਬਾਵਜੂਦ ਅੜਿੱਕਾ ਬਰਕਾਰ ਹੈ | ਇਸੇ ਦਰਮਿਆਨ ਇਹ ਮਾਮਲਾ ਹੁਣ ਸੁਪਰੀਮ ਕੋਰਟ ਪੁੱਜ ਗਿਆ | ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਟਾਉਣ ਸਬੰਧੀ ਦਾਇਰ ਪਟੀਸ਼ਨਾਂ ‘ਤੇ ਕੇਂਦਰ, ਪੰਜਾਬ ਅਤੇ ਹਰਿਆਣਾ ਨੂੰ ਨੋਟਿਸ ਜਾਰੀ ਕਰਕੇ ਕੱਲ੍ਹ ਤੱਕ ਜਵਾਬ ਮੰਗਿਆ ਹੈ | ਚੀਫ਼ ਜਸਟਿਸ ਐਸ. ਏ. ਬੋਬੜੇ, ਜਸਟਿਸ ਏ. ਐਸ. ਬੋਪੰਨਾ ਅਤੇ ਜਸਟਿਸ ਵੀ. ਰਾਮਾਸੁਬਰਾਮਾਨੀਅਮ ਦੇ ਬੈਂਚ ਨੇ ਸੁਣਵਾਈ ਦੌਰਾਨ ਸੰਕੇਤ ਦਿੱਤਾ ਕਿ ਅਦਾਲਤ ਇਸ ਵਿਵਾਦ ਦਾ ਹੱਲ ਕੱਢਣ ਲਈ ਇਕ ਕਮੇਟੀ ਦਾ ਗਠਨ ਕਰ ਸਕਦੀ ਹੈ |