Breaking News
Home / ਦੇਸ਼ / ਇੰਗਲੈਂਡ ‘ਚ ਕੋਰੋਨਾ ਦੇ ਨਵੇਂ ਰੂਪ ਨੇ ਮਚਾਇਆ ਕਹਿਰ

ਇੰਗਲੈਂਡ ‘ਚ ਕੋਰੋਨਾ ਦੇ ਨਵੇਂ ਰੂਪ ਨੇ ਮਚਾਇਆ ਕਹਿਰ

ਬਰਤਾਨੀਆ ‘ਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਸਟ੍ਰੇਨ ਨੇ ਹੜਕੰਪ ਮਚਾ ਦਿੱਤਾ ਹੈ। ਇਸ ਨਵੇਂ ਰੂਪ ਦਾ ਵਾਇਰਸ 70 ਫ਼ੀਸਦੀ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਕੋਰੋਨਾ ਵਾਇਰਸ ਦਾ ਜ਼ਿਆਦਾ ਪ੍ਰਭਾਵ ਦੱਖਣ ਪੂਰਬ ਇਲਾਕਿਆਂ ਵਿਚ ਵੇਖਣ ਨੂੰ ਮਿਲ ਰਿਹਾ ਹੈ। ਬਰਤਾਨੀਆ ਦਾ ਸਿਹਤ ਵਿਭਾਗ ਜਿੱਥੇ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ, ਉੱਥੇ ਹੀ ਖੋਜਕਾਰਾਂ ਵਲੋਂ ਵੀ ਤੇਜ਼ੀ ਨਾਲ ਇਸ ਦੀ ਰੋਕਥਾਮ ਅਤੇ ਫੈਲਾਅ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਬਰਤਾਨੀਆ ਦੇ ਸਿਹਤ ਮੰਤਰੀ ਮੈਟ ਹਨਕੁੱਕ ਨੇ ਸੰਸਦ ‘ਚ ਦੱਸਿਆ ਕਿ ਨਵੇਂ ਵਾਇਰਸ ਦੇ ਹੁਣ ਤੱਕ 1000 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਫੈਲ ਰਹੇ ਕੋਰੋਨਾ ਵਾਇਰਸ ਦੇ ਮੁਕਾਬਲੇ ਸਟ੍ਰੇਨ ਜ਼ਿਆਦਾ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਵਾਇਰਸ ਦਾ ਪਹਿਲਾ ਮਾਮਲਾ ਇੰਗਲੈਂਡ ਦੇ ਕੈਂਟ ਇਲਾਕੇ ਵਿਚ ਸਾਹਮਣੇ ਆਇਆ ਸੀ। ਲੰਡਨ ਸਮਤ ਕਈ ਇਲਾਕਿਆਂ ਵਿਚ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦਾ ਨਵਾਂ ਰੂਪ ਬੇਕਾਬੂ ਹੋ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਸਿਹਤ ਵਿਭਾਗ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ। ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਅੱਜ ਹੰਗਾਮੀ ਮੀਟਿੰਗ ਬੁਲਾਈ ਹੈ ਤਾਂ ਕਿ ਕੋਰੋਨਾ ਦੇ ਨਵੇਂ ਰੂਪ ਦੇ ਕਹਿਰ ਦਾ ਕੋਈ ਹੱਲ ਕੱਢਿਆ ਜਾ ਸਕੇ।

ਭਾਰਤ ਸਮੇਤ 40 ਦੇ ਕਰੀਬ ਦੇਸ਼ਾਂ ਵਲੋਂ ਬਰਤਾਨੀਆ ਆਉਣ-ਜਾਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ, ਜਿਸ ਵਿਚ ਕੈਨੇਡਾ, ਫਰਾਂਸ, ਜਰਮਨੀ, ਫਿਨਲੈਂਡ, ਤੁਰਕੀ, ਡੈਨਮਾਰਕ, ਮੋਰਾਕੋ, ਬੁਲਗਾਰੀਆ, ਆਸਟਰੀਆ, ਸਾਊਦੀ ਅਰਬ, ਕੁਵੈਤ, ਆਇਰਲੈਂਡ, ਇਟਲੀ, ਇਜ਼ਰਾਇਲ ਆਦਿ ਸ਼ਾਮਿਲ ਹਨ। ਹੀਥਰੋ ਦੇ ਟਰਮੀਨਲ 5 ‘ਤ ਯਾਤਰੀਆਂ ਦੀ ਵੱਡੀ ਭੀੜ ਜਮ੍ਹਾਂ ਹੋ ਗਈ ਹੈ। ਸੈਂਕੜੇ ਯਾਤਰੀ ਹਵਾਈ ਅੱਡੇ ‘ਤੇ ਫਸ ਹੋਏ ਹਨ, ਡਬਲਿਨ ਜਾਣ ਲਈ ਆਖ਼ਰੀ ਫਲਾਈਟ ਲੈਣ ਲਈ ਯਤਨ ਕਰ ਰਹੇ ਹਨ। ਸੜਕ ਅਤੇ ਸਮੁੰਦਰੀ ਰਸਤੇ ਰਾਹੀਂ ਯੂਰਪੀ ਦੇਸ਼ਾਂ ਨੂੰ ਜਾਣ ਵਾਲੇ ਵਾਹਨਾਂ ਦੀਆਂ ਡੋਵਰ ਬੰਦਰਗਾਹ ‘ਤ ਲੰਮੀਆਂ ਕਤਾਰਾਂ ਲੱਗ ਗਈਆਂ ਹਨ।

ਬਰਤਾਨੀਆ ‘ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਬਾਰ ਅਮਰੀਕੀ ਡਾਕਟਰ ਵਿਵੇਕ ਮੂਰਤੀ ਨੇ ਕਿਹਾ ਹੈ ਕਿ ਅਜੇ ਤੇਜ਼ੀ ਨਾਲ ਫੈਲ ਰਹੇ ਇਸ ਵਾਇਰਸ ਦੇ ਜ਼ਿਆਦਾ ਖ਼ਤਰਨਾਕ ਹੋਣ ਬਾਰੇ ਕੋਈ ਸਬੂਤ ਨਹੀਂ ਮਿਲੇ। ਡਾ: ਵਿਵੇਕ ਮੂਰਤੀ ਨੂੰ ਨਵੇਂ ਚੁਣੇ ਗਏ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਸਰਜਨ ਜਨਰਲ ਅਹੁਦੇ ਲਈ ਚੁਣਿਆ ਹੈ। ਡਾ: ਮੂਰਤੀ ਨੇ ਇਹ ਵੀ ਕਿਹਾ ਕਿ ਅਜਿਹਾ ਕੋਈ ਕਾਰਨ ਨਹੀਂ ਹੈ ਕਿ ਵਿਕਸਿਤ ਕੀਤਾ ਗਿਆ ਟੀਕਾ ਨਵੇਂ ਵਾਇਰਸ ‘ਤੇ ਅਸਰ ਨਹੀਂ ਕਰੇਗਾ।

ਭਾਰਤ ਤੇ ਬਰਤਾਨੀਆ ‘ਚ ਬੇਕਾਬੂ ਹੋਏ ਕੋਰੋਨਾ ਵਾਇਰਸ ਪਾਏ ਜਾਣ ਦੀਆਂ ਖ਼ਬਰਾਂ ਦਰਮਿਆਨ ਉੱਥੇ (ਬਰਤਾਨੀਆ) ਜਾਣ ਅਤੇ ਆਉਣ ਵਾਲੀਆਂ ਉਡਾਣਾਂ ‘ਤੇ 31 ਦਸੰਬਰ ਤੱਕ ਪਾਬੰਦੀ ਲਾ ਦਿੱਤੀ ਹੈ। ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਜੁਆਇੰਟ ਮਨਿਸਟਰਿੰਗ ਕਮੇਟੀ ਦੀ ਮੀਟਿੰਗ ਸੱਦੀ ਸੀ, ਜਿਸ ਤੋਂ ਬਾਅਦ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਲੋਂ ਦਿੱਤੇ ਬਿਆਨ ‘ਚ ਕਿਹਾ ਗਿਆ ਕਿ ਬਰਤਾਨੀਆ ਦੇ ਮੌਜੂਦਾ ਹਾਲਾਤ ਵੇਖਦਿਆਂ ਭਾਰਤ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਬਰਤਾਨੀਆ ਤੋਂ ਭਾਰਤ ਆਉਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਆਰਜ਼ੀ ਤੌਰ ‘ਤੇ 31 ਦਸੰਬਰ ਤੱਕ ਰੱਦ ਕੀਤਾ ਜਾਵੇਗਾ। ਇਹ ਪਾਬੰਦੀ ਭਾਰਤ ਤੋਂ ਬਰਤਾਨੀਆ ਜਾਣ ਵਾਲੀਆਂ ਉਡਾਣਾਂ ‘ਤੇ ਵੀ ਲਾਗੂ ਰਹੇਗੀ। ਇਹ ਪਾਬੰਦੀ ਬੁੱਧਵਾਰ ਤੋਂ ਲਾਗੂ ਹੋਵੇਗੀ ਅਤੇ ਮੰਗਲਵਾਰ ਰਾਤ ਤੱਕ ਬਰਤਾਨੀਆ ਤੋਂ ਭਾਰਤ ਆਉਣ ਵਾਲੀਆਂ ਉਡਾਣਾਂ ‘ਚ ਸਵਾਰ ਮੁਸਾਫ਼ਰਾਂ ਨੂੰ ਜਹਾਜ਼ ਤੋਂ ਉਤਰਨ ਤੋਂ ਬਾਅਦ ਹਵਾਈ ਅੱਡੇ ‘ਤੇ ਲਾਜ਼ਮੀ ਤੌਰ ‘ਤੇ ਆਰ.ਟੀ.-ਪੀ.ਸੀ.ਆਰ. ਜਾਂਚ ਕਰਵਾਉਣੀ ਹੋਵੇਗੀ।

About admin

Check Also

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ। ਉਨ੍ਹਾਂ ਦਾ 98ਵੇਂ ਸਾਲ ਦੀ ਉਮਰ ਵਿਚ …

%d bloggers like this: