ਦੇਖੋ ਕਿਸਾਨਾਂ ਨੇ ਕਿਵੇਂ ਮੁਹਰੇ-ਮੁਹਰੇ ਭਜਾਏ ਹਰਿਆਣਾ ਭਾਜਪਾ ਦੇ ਮੰਤਰੀ

ਦੇਖੋ ਕਿਸਾਨਾਂ ਨੇ ਕਿਵੇਂ ਮੁਹਰੇ-ਮੁਹਰੇ ਭਜਾਏ ਹਰਿਆਣਾ ਭਾਜਪਾ ਦੇ ਮੰਤਰੀ, ਮੁੱਖ ਮੰਤਰੀ ਖੱਟਰ ਦੀਆਂ ਵੀ ਕਢਾਈਆਂ ਚੀਕਾਂ

ਅੰਬਾਲਾ ‘ਚ ਕਿਸਾਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਅਜਿਹਾ ਘਿਰਾਓ ਕੀਤਾ ਕਿ ਉਸਦੇ ਕਾਫ਼ਲੇ ਨੂੰ ਵਾਰ ਵਾਰ ਰਾਹ ਬਦਲਣੇ ਪਏ।

ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਨੂੰ ਖਤਮ ਕਰਨ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨੇਤਾਵਾਂ ਦੀ ਅਗਲੀ ਰਣਨੀਤੀ ਘੜਨ ਲਈ ਮੀਟਿੰਗ ਜਾਰੀ ਹੈ। ਯੂਨੀਅਨਾਂ ਵੱਲੋਂ ਬਿਹਾਰ ਵਰਗੇ ਹੋਰ ਰਾਜਾਂ ਦੇ ਕਿਸਾਨਾਂ ਤੋਂ ਹਮਾਇਤ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਘੱਟੋ ਘੱਟ ਸਮਰਥਨ ਮੁੱਲ ਨੂੰ ਯਕੀਨੀ ਬਣਾਉਣ ਵਾਲਾ ਕਾਨੂੰਨ ਬਣਾਇਆ ਜਾਵੇ। ਸੋਮਵਾਰ ਨੂੰ ਕਿਸਾਨਾਂ ਨੇ 11 ਦੇ ਸਮੂਹਾਂ ਦੇ ਵੱਖ-ਵੱਖ ਵਿਰੋਧ ਸਥਾਨਾਂ ‘ਤੇ ਭੁੱਖ ਹੜਤਾਲ ਕੀਤੀ। ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸੰਯੁਕਤ ਸਕੱਤਰ ਵਿਵੇਕ ਅਗਰਵਾਲ ਨੇ ਐਤਵਾਰ ਨੂੰ 40 ਯੂਨੀਅਨ ਨੇਤਾਵਾਂ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਨੂੰ ਕਾਨੂੰਨਾਂ ਵਿੱਚ ਸੋਧਾਂ ਦੇ ਇਸ ਤੋਂ ਪਹਿਲਾਂ ਦੇ ਪ੍ਰਸਤਾਵ ’ਤੇ ਆਪਣੀ ਚਿੰਤਾਵਾਂ ਦੱਸਣ ਅਤੇ ਗੱਲਬਾਤ ਦੇ ਅਗਲੇ ਦੌਰ ਲਈ ਨਵੀਂ ਤਰੀਕ ਦੀ ਚੋਣ ਕਰਨ ਲਈ ਕਿਹਾ ਹੈ।

ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਸੱਦੇ ‘ਤੇ ਸੂਬਾ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ‘ਤੇ ਇਨਕਮ ਟੈਕਸ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੇ ਵਿਰੋਧ ਵਿਚ ਅੱਜ ਆੜ੍ਹਤੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਨੂੰ ਆੜ੍ਹਤੀਆ ਐਸੋਸੀਏਸ਼ਨ ਨੇ ਬੰਦੇ ਮੋਦੀ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਆੜ੍ਹਤੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਚਾਰ ਦਿਨ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ।