Breaking News
Home / ਪੰਜਾਬ / ਪੰਜਾਬ ਵਿਚ ਜਗ੍ਹਾ ਜਗ੍ਹਾ ਭਾਜਪਾ ਵਾਲੇ ਭਜਾਏ – ਦੇਖੋ ਸਾਰੀਆਂ ਵੀਡੀਉ

ਪੰਜਾਬ ਵਿਚ ਜਗ੍ਹਾ ਜਗ੍ਹਾ ਭਾਜਪਾ ਵਾਲੇ ਭਜਾਏ – ਦੇਖੋ ਸਾਰੀਆਂ ਵੀਡੀਉ

ਮੁਕੇਰੀਆਂ- ਕਿਸਾਨਾਂ ਦੇ ਆਉਂਦੇ ਹੀ ਭਾਜਪਾ ਵਰਕਰ ਸਮਾਗਮ ਛੱਡ ਕੇ ਕੰਧਾਂ ਟੱਪ ਖੇਤਾਂ ਵਿੱਚੋਂ ਭੱਜੇ
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਦੇ ਸਮਾਗਮਾਂ ਨੂੰ ਪੰਜਾਬ ਵਿੱਚ ਕਈ ਥਾਈਂ ਨਿ ਸ਼ਾ ਨਾ ਬਣਾਇਆ ਗਿਆ। ਸਾਬਕਾ ਪੀਐੱਮ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ਮੌਕੇ ਕਈ ਥਾਈਂ ਪ੍ਰੋਗਰਾਮ ਰੱਖੇ ਗਏ ਸਨ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਮੌਕੇ ਸਮਾਗਮਾਂ ਦੌਰਾਨ ਪੰਜਾਬ ਵਿੱਚ ਅੱਜ ਭਾਜਪਾ ਆਗੂਆਂ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪੰਜਾਬ ਪੁਲੀਸ ਵੱਲੋਂ ਕੀਤੀ ਗਈ ਸ ਖ਼ ਤ ਨਾ ਕਾ ਬੰ ਦੀ ਵੀ ਕਿਸਾਨਾਂ ਨੂੰ ਵਿਰੋਧ ਕਰਨ ਤੋਂ ਰੋਕ ਨਾ ਸਕੀ। ਬਠਿੰਡਾ ਵਿੱਚ ਕਿਸਾਨਾਂ ਨੇ ਭਾਜਪਾ ਆਗੂਆਂ ਵੱਲੋਂ ਲਾਈ ਸਟੇਜ ’ਤੇ ਹੀ ਕ ਬ ਜ਼ਾ ਕਰ ਲਿਆ। ਇਸੇ ਤਰ੍ਹਾਂ ਜਲੰਧਰ ਵਿੱਚ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਵੱਲ ਜਾਂਦੇ ਕਿਸਾਨਾਂ ਨੂੰ ਰੋਕਣ ਲਈ ਪੁਲੀਸ ਨੂੰ ਭਾਰੀ ਜੱ ਦੋ-ਜ ਹਿ ਦ ਕਰਨੀ ਪਈ। ਪੁਲੀਸ ਅਤੇ ਕਿਸਾਨਾਂ ਵਿਚਾਲੇ ਹੋਈਆਂ ਝ ੜੱ ਪਾਂ ਦੌਰਾਨ ਕਈ ਕਿਸਾਨਾਂ ਦੀਆਂ ਦਸਤਾਰਾਂ ਲੱਥ ਗਈਆਂ। ਰੋਹ ਵਿੱਚ ਆਏ ਕਿਸਾਨਾਂ ਨੇ ਭਾਜਪਾ ਦੇ ਨਾਲ-ਨਾਲ ਸੂਬਾ ਸਰਕਾਰ ਨੂੰ ਵੀ ਨਿ ਸ਼ਾ ਨੇ ’ਤੇ ਲਿਆ। ਪੁਲੀਸ ਕਾਰਵਾਈ ਖ਼ਿਲਾਫ਼ ਕਿਸਾਨਾਂ ਨੇ ਭਾਜਪਾ ਦੇ ਦਫ਼ਤਰ ਮੂਹਰੇ ਹੀ ਧਰਨਾ ਦੇ ਦਿੱਤਾ। ਹੁਸ਼ਿਆਰਪੁਰ ਵਿੱਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਫਗਵਾੜਾ, ਮੁਕੇਰੀਆਂ ਅਤੇ ਕਈ ਹੋਰਨਾਂ ਸ਼ਹਿਰਾਂ ਵਿੱਚ ਤਾਂ ਭਾਜਪਾ ਦੇ ਆਗੂਆਂ ਨੇ ਕਿਸਾਨਾਂ ਦਾ ਰੁਖ਼ ਦੇਖ ਕੇ ਸਮਾਗਮ ਵਿੱਚੋਂ ਜਾਣਾ ਹੀ ਬਿਹਤਰ ਸਮਝਿਆ। ਬਠਿੰਡਾ ਵਿੱਚ ਕਿਸਾਨਾਂ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਆਗੂਆਂ ਨੇ ਕੀਤੀ ਜਦੋਂਕਿ ਜਲੰਧਰ ਅਤੇ ਦੋਆਬੇ ਦੇ ਹੋਰਨਾਂ ਸ਼ਹਿਰਾਂ ਵਿੱਚ ਅੰਦੋਲਨਕਾਰੀ ਕਿਸਾਨਾਂ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਆਗੂਆਂ ਨੇ ਕੀਤੀ।

ਭਾਜਪਾ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਮੌਕੇ ਦੇਸ਼ਵਿਆਪੀ ਸਮਾਗਮਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਕਰਨ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 2-2 ਹਜ਼ਾਰ ਰੁਪਏ ਪਾਉਣ ਦਾ ਦਿਨ ਵੀ ਚੁਣਿਆ ਗਿਆ ਸੀ। ਪੰਜਾਬ ਵਿੱਚ ਭਾਜਪਾ ਆਗੂਆਂ ਵੱਲੋਂ ਸਮਾਗਮਾਂ ਦੌਰਾਨ ਕੇਂਦਰ ਸਰਕਾਰ ਦੇ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਜਾਣੀ ਸੀ ਪਰ ਕਿਸਾਨਾਂ ਨੇ ਰੰਗ ਵਿੱਚ ਭੰ ਗ ਪਾ ਦਿੱਤਾ। ਕਿਸਾਨਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ਼ ਰੋਜ਼ਾਨਾ ਕਿਸਾਨ ਮੌਤ ਦੇ ਮੂੰਹ ’ਚ ਜਾ ਰਹੇ ਹਨ ਅਤੇ ਭਾਜਪਾ ਆਗੂ ਸਮਾਗਮ ਰਚਾ ਕੇ ਕਿਸਾਨਾਂ ਦੇ ਜ਼ ਖ਼ ਮਾਂ ’ਤੇ ਲੂਣ ਭੁੱਕ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਭਾਜਪਾ ਨੂੰ ਸੂਬੇ ਵਿੱਚ ਕੋਈ ਵੀ ਸਮਾਗਮ ਨਹੀਂ ਕਰਨ ਦਿੱਤਾ ਜਾਵੇਗਾ।

ਪੰਜਾਬ ਭਰ ਵਿੱਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਵਿਰੁਧ ਚੱਲਦਾ ਸੰਘਰਸ਼ ਤੇਜ਼ ਕਰ ਦਿੱਤਾ ਹੈ। ਸੂਬੇ ਵਿੱਚ ਅੱਜ ਕਿਸਾਨਾਂ ਨੇ ਇੱਕਮੁਠਤਾ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਆਗੂਆਂ ਦਾ ਘਿਰਾਓ ਕੀਤਾ। ਮਾਝਾ, ਮਾਲਵਾ ਅਤੇ ਦੋਆਬਾ ਤਿੰਨਾਂ ਖਿੱਤਿਆਂ ਦੇ ਕਿਸਾਨਾਂ ਨੇ ਇੱਕੋ ਸੁਰ ਸੱਤਾਧਾਰੀ ਪਾਰਟੀ ਦੇ ਆਗੂਆਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ ਵੀ ਦਿੱਤਾ। ਉਧਰ, ਕਿਸਾਨਾਂ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਕੀਤਾ ਟੌਲ ਪਲਾਜ਼ਿਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ, ਭਾਜਪਾ ਆਗੂਆਂ ਦੇ ਘਰਾਂ, ਪੈਟਰੋਲ ਪੰਪਾਂ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਅਤੇ ਸ਼ਾਪਿੰਗ ਮਾਲਜ਼ ਦਾ ਘਿਰਾਓ ਅੱਜ ਵੀ ਜਾਰੀ ਰੱਖਿਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਦਾ ਦੱਸਣਾ ਹੈ ਕਿ ਅੱਜ ਸੂਬੇ ਵਿੱਚ ਤਕਰੀਬਨ 200 ਥਾਵਾਂ ’ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਗਏ।

ਕੁਰਾਲੀ ਸ਼ਹਿਰ ਵਿਖੇ BJP ਦੇ ਵਰਕਰਾਂ ਨੇ ਧਰਮਸ਼ਾਲਾ ਚ ਗੁਪਤ ਮੀਟਿੰਗ ਰੱਖੀ ਸੀ । ਕਿਸਾਨਾਂ ਨੂੰ ਪਤਾ ਲੱਗਣ ਤੇ ਬਾਹਰ ਵਿਰੋਧ ਹੋਣਾ ਸ਼ੁਰੂ ਹੋ ਗਿਆ । ਡ ਰ ਦੇ ਬਾਹਰ ਨਾ ਨਿਕਲਣ । ਪੁਲਿਸ ਨੇ ਆਕੇ ਅੰਦਰੋਂ ਬਾਹਰ ਕੱਢੇ ।

About admin

Check Also

ਵਿਦੇਸ਼ ਜਾਣ ਦੇ ਲਈ ਲੜਕੇ ਨੇ ਕੀਤਾ ਵਿਆਹ, 65 ਲੱਖ ਡਕਾਰਨ ਤੋਂ ਬਆਦ ਪਤਨੀ ਨੇ ਬਲਾਕ ਕੀਤਾ ਪਤੀ ਦਾ ਨੰਬਰ

ਚੰਡੀਗੜ੍ਹ : ਆਈਲਟਸ ਕਰ ਵਿਦੇਸ਼ ਜਾਣ ਵਾਲੀ ਲੜਕੀਆਂ ਤੇ ਲੜਕੇ ਦੀ ਕਾਂਟ੍ਰੇਕਟ ਮੈਰਿਜ ਦੇ ਠੱਗੀ …

%d bloggers like this: