Breaking News
Home / ਪੰਜਾਬ / ਫਤਹਿਗੜ੍ਹ ਸਾਹਿਬ – ਸੁਖਬੀਰ ਬਾਦਲ ਦਾ ਵਿਰੋਧ, ਪੁਲਿਸ ਨੇ ਮਸਾਂ ਬਚਾਇਆ..

ਫਤਹਿਗੜ੍ਹ ਸਾਹਿਬ – ਸੁਖਬੀਰ ਬਾਦਲ ਦਾ ਵਿਰੋਧ, ਪੁਲਿਸ ਨੇ ਮਸਾਂ ਬਚਾਇਆ..

ਫ਼ਤਹਿਗੜ੍ਹ ਸਾਹਿਬ ‘ਚ ਸੁਖਬੀਰ ਬਾਦਲ ਦਾ ਵਿਰੋਧ ਲੱਗੇ ਮੁ ਰ ਦਾ ਬਾ ਦ ਦੇ ਨਾਅਰੇ

ਫਤਹਿਗੜ੍ਹ ਸਾਹਿਬ ‘ਚ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ ਹਾ ਦ ਤ ਨੂੰ ਸਮਰਪਿਤ ਸ਼ਹੀਦੀ ਸਭਾ ਤੋਂ ਬਾਅਦ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ‘ਚ ਨਤਮਸਤਕ ਹੋਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਲੋਕਾਂ ਨੇ ਵਿਰੋਧ ਕੀਤਾ।

ਬਹੁਤ ਹੀ ਮੁਸ਼ੱਕਤ ਤੋਂ ਬਾਅਦ ਪੁਲਿਸ ਨੇ ਸੁਖਬੀਰ ਬਾਦਲ ਨੂੰ ਪਿਛਲੇ ਰਾਹ ਤੋਂ ਕੱਢਿਆ। ਲੋਕਾਂ ਨੇ ਕਿਹਾ ਹੁਣ ਜੋ ਵੀ ਲੀਡਰ ਮੱਥਾ ਟੇਕਣ ਆਵੇਗਾ ਉਸ ਦਾ ਵਿਰੋਧ ਕੀਤਾ ਜਾਵੇਗਾ ਭਾਵੇਂ ਉਹ ਕਿਸੇ ਵੀ ਪਾਰਟੀ ਦਾ ਹੋਵੇ। ਦਰਅਸਲ ਕਿਸਾਨ ਅੰਦੋਲਨ ਦੇ ਚੱਲਦਿਆਂ ਪੰਜਾਬ ‘ਚ ਲੀਡਰਾਂ ਦੇ ਪ੍ਰਤੀ ਗੁੱ ਸਾ ਜ਼ਾਹਰ ਕੀਤਾ ਜਾ ਰਿਹਾ ਹੈ।

ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਫੇਸਬੁੱਕ ਤੇ ਲਿਖਿਆ- ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਪਾਵਨ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ, ਮੀਡੀਆ ਪ੍ਰਤੀਨਿਧੀਆਂ ਨਾਲ ਗੱਲਬਾਤ ਹੋਈ। ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਂਦੇ ਦਿਨਾਂ ‘ਚ ਕਿਸਾਨ ਅੰਦੋਲਨ ਦੀ ਕਾਮਯਾਬੀ ਲਈ ਅਤੇ ਕਿਸਾਨ ਅੰਦੋਲਨ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਜ਼ਿਲ੍ਹਿਆਂ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ।

About admin

Check Also

ਪੁੱਤ ਨੂੰ ਕੈਨੇਡਾ ਭੇਜਣ ਲਈ 24 ਲੱਖ ਖ਼ਰਚ ਕੇ ਵਿਦੇਸ਼ ਭੇਜੀ ਨੂੰਹ ਨੇ ਦਿੱਤਾ ਧੋਖਾ

ਮਾਛੀਵਾੜਾ ਸਾਹਿਬ (ਟੱਕਰ): ਪਿਛਲੇ ਸਮਿਆਂ ਦੌਰਾਨ ਵਿਦੇਸ਼ਾਂ ਤੋਂ ਆਏ ਲਾੜੇ ਪੰਜਾਬ ਵਿਚ ਕੁੜੀਆਂ ਨਾਲ ਵਿਆਹ …

%d bloggers like this: