Breaking News
Home / ਦੇਸ਼ / ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦੀ ਪਤਨੀ ਦੀ ਕੋਰੋਨਾ ਕਾਰਨ ਮੌਤ

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦੀ ਪਤਨੀ ਦੀ ਕੋਰੋਨਾ ਕਾਰਨ ਮੌਤ

ਧਰਮਸ਼ਾਲਾ, 29 ਦਸੰਬਰ – ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਦੀ ਪਤਨੀ ਸੰਤੋਸ਼ ਸ਼ੈਲਜਾ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਉਹ 75 ਸਾਲ ਦੇ ਸਨ। ਉਹ ਕਾਂਗੜਾ ਦੇ ਟਾਂਡਾ ਮੈਡੀਕਲ ਕਾਲਜ ਹਸਪਤਾਲ ਵਿਚ ਭਰਤੀ ਸਨ। ਉੱਥੇ ਹੀ, ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਇਸ ‘ਤੇ ਦੁਖ ਪ੍ਰਗਟਾਇਆ ਹੈ।

ਭਾਰਤ ‘ਚ ਵੀ ਕੋਰੋਨਾ ਵਾਇਰਸ ਦਾ ਨਵਾਂ ਰੂਪ ਦਾਖ਼ਲ ਹੋ ਗਿਆ ਹੈ। ਬ੍ਰਿਟੇਨ ਤੋਂ ਭਾਰਤ ਪਰਤੇ 6 ਯਾਤਰੀ ਯੂ. ਕੇ. ਵੈਰੀਐਂਟ ਜੀਨੋਮ (UK variant genome) ਨਾਲ ਪਾਜ਼ੀਟਿਵ ਪਾਏ ਗਏ ਹਨ। ਸਿਹਤ ਮੰਤਰਾਲੇ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਨ੍ਹਾਂ ਯਾਤਰੀਆਂ ਨੂੰ ਸਿੰਗਲ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ ਅਤੇ ਇਨ੍ਹਾਂ ਦੇ ਸੰਪਰਕ ‘ਚ ਆਉਣ ਵਾਲੇ ਲੋਕਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਦੱਸ ਦਈਏ 25 ਨਵੰਬਰ ਤੋਂ 23 ਦਸੰਬਰ ਤੱਕ ਬ੍ਰਿਟੇਨ ਤੋਂ ਕਰੀਬ 33 ਲੋਕ ਭਾਰਤ ਆਏ ਸਨ। ਸਾਰਿਆਂ ਦੀ ਤਲਾਸ਼ ਕਰਕੇ ਉਨ੍ਹਾਂ ਦੇ ਟੈਸਟ ਕਰਾਏ ਗਏ। ਇਨ੍ਹਾਂ ‘ਚੋਂ ਕੁੱਲ 114 ਲੋਕ ਕੋਰੋਨਾ ਪਾਜ਼ੀਟਿਵ ਨਿਕਲੇ ਸਨ। ਇਸ ਤੋਂ ਬਾਅਦ ਇਨ੍ਹਾਂ ਸਾਰਿਆਂ ਦੇ ਸੈਂਪਲਾਂ ਨੂੰ ਦੇਸ਼ ਦੀਆਂ 10 ਲੈਬਾਂ ‘ਚ ਭੇਜਿਆ ਗਿਆ ਸੀ, ਜਿਨ੍ਹਾਂ ‘ਚੋਂ 6 ਲੋਕਾਂ ਦੇ ਸੈਂਪਲਾਂ ‘ਚ ਕੋਰੋਨਾ ਦਾ ਨਵਾਂ ਸਟ੍ਰੇਨ ਪਾਇਆ ਗਿਆ ਹੈ।

About admin

Check Also

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ। ਉਨ੍ਹਾਂ ਦਾ 98ਵੇਂ ਸਾਲ ਦੀ ਉਮਰ ਵਿਚ …

%d bloggers like this: