
ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ੴ ਅਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਆਪਣੇ ਉੱਪਰ ਲੈਣ ਦੇ ਮਾਮਲੇ ‘ਚ ਸਿੱਖ ਜਗਤ ਕੋਲੋਂ ਮੁਆਫ਼ੀ ਮੰਗੀ ਹੈ। ਸਿੱਧੂ ਨੇ ਇਸ ਸਬੰਧੀ ਅੱਜ ਸਵੇਰੇ ਟਵੀਟ ਕੀਤਾ ਅਤੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉੱਚ ਹੈ ਅਤੇ ਜੇਕਰ ਮੈਂ ਅਣਜਾਣੇ ‘ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਮੁਆਫ਼ੀ ਮੰਗਦਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਸ਼ਾਲ ਲੈਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਸਿੱਖ ਜਗਤ ਤੋਂ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ ਸੀ।
Shri Akal Takht Sahib is Supreme, If I have unknowingly hurt the sentiments of even One Sikh, I apologise !! … Millions wear the revered Symbols of Sikhism on there Turbans, Clothes and even carve Tattoos with Pride, I too as a humble Sikh wore the Shawl unintentionally 🙏🏼
— Navjot Singh Sidhu (@sherryontopp) December 30, 2020
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ੴ ਅਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਆਪਣੇ ਉੱਪਰ ਲੈਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਸ ਸਬੰਧੀ ਸਿੱਖ ਸੰਗਤ ਵਲੋਂ ਸਿੱਧੂ ਵਿਰੁੱਧ ਅਕਾਲ ਤਖ਼ਤ ਸਕੱਤਰੇਤ ਵਿਖੇ ਸ਼ਿਕਾਇਤਾਂ ਪੁੱਜੀਆਂ ਹਨ | ਉਨ੍ਹਾਂ ਕਿਹਾ ਕਿ ਇਸ ਨਾਲ ਹਰੇਕ ਸਿੱਖ ਹਿਰਦਿਆਂ ਨੂੰ ਭਾਰੀ ਠੇਸ ਪੁੱਜੀ ਹੈ | ਉਨ੍ਹਾਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਸਿੱਖ ਜਗਤ ਤੋਂ ਤੁਰੰਤ ਹੀ ਇਸ ਹੋਈ ਗਲਤੀ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ | ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਯੂਰਪੀ ਮੁਲਕ ਆਸਟਰੀਆ ‘ਚ ਸਿੱਖ ਧਰਮ ਦੇ ਰਜਿਸਟਰਡ ਹੋਣ ‘ਤੇ ਪ੍ਰਸੰਨਤਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਸਿੱਖ ਸੰਗਤ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਆਸਟਰੀਆ ਵਿਚ ਸਿੱਖ ਨÏਜਵਾਨ ਸਭਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਿੱਖ ਧਰਮ ਰਜਿਸਟਰਡ ਹੋ ਗਿਆ ਹੈ |
With Farmers at Pacca Pind, Attari | #FarmerProtest pic.twitter.com/dlF3aTxd3g
— Navjot Singh Sidhu (@sherryontopp) December 29, 2020
ਸਿੱਖ ਜਥੇਬੰਦੀਆਂ ਨੇ ਕੀਤੀ ਸਿੱਧੂ ਵਿਰੁੱਧ ਕਾਰਵਾਈ ਦੀ ਮੰਗ
Why are State Govt recommendations on MSP Overruled ? MSP remains below realistic Input Costs … Fixing of MSP should be away from Centre’s Control … MSP for 23 Crops even in APMC Mandis is just on Paper, Farmers lost 1,900 Crores in just Oct & Nov by selling Crops below MSP. pic.twitter.com/cLuCLSc8Xq
— Navjot Singh Sidhu (@sherryontopp) December 28, 2020
ਸਿੱਖ ਯੂਥ ਪਾਵਰ ਆਫ ਪੰਜਾਬ ਦੀ ਅਗਵਾਈ ਵਿਚ ਕੁਝ ਸਿੱਖ ਨੌਜਵਾਨਾਂ ਨੇ ਨਵਜੋਤ ਸਿੰਘ ਸਿੱਧੂ ਵਿਰੁੱਧ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼ਿਕਾਇਤ ਪੱਤਰ ਸੌਾਪ ਕੇ ਉਸ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਅਕਾਲ ਤਖ਼ਤ ਸਕੱਤਰੇਤ ਵਿਖੇ ਦਿੱਤੇ ਸ਼ਿਕਾਇਤ ਪੱਤਰ ਵਿਚ ਪਰਮਜੀਤ ਸਿੰਘ ਅਕਾਲੀ, ਗੁਰਲਾਲ ਸਿੰਘ, ਜਗਰੂਪ ਸਿੰਘ, ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ, ਮੰਗਲਜੀਤ ਸਿੰਘ ਤੇ ਹੋਰ ਨੌਜਵਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਨਵਜੋਤ ਸਿੰਘ ਸਿੱਧੂ ਵਿਰੁਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ |