Breaking News
Home / ਪੰਜਾਬ / ਬਲਬੀਰ ਰਾਜੇਵਾਲ ਨੇ ਮੀਟਿੰਗ ਚੋਂ Live ਹੋ ਦਿੱਤਾ ਵੱਡਾ ਬਿਆਨ

ਬਲਬੀਰ ਰਾਜੇਵਾਲ ਨੇ ਮੀਟਿੰਗ ਚੋਂ Live ਹੋ ਦਿੱਤਾ ਵੱਡਾ ਬਿਆਨ

ਕੇਂਦਰ ਸਰਕਾਰ ਨਾਲ ਛੇਵੇਂ ਗੇੜ ਦੀ ਗੱਲਬਾਤ ਲਈ ਕਿਸਾਨ ਆਗੂਆਂ ਦਾ ਵਫ਼ਦ ਦਿੱਤੀ ਦੇ ਵਿਗਿਆਨ ਭਵਨ ‘ਚ ਪਹੁੰਚ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਇਕ ਕਿਸਾਨ ਆਗੂ ਨੇ ਕਿਹਾ ਕਿ ਸਾਡਾ ਪੱਖ ਬਿਲਕੁਲ ਸਪਸ਼ਟ ਕਿ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।

ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੇ ਰੁਖ਼ ਸਖ਼ਤ ਕਰਦਿਆਂ ਕੇਂਦਰ ਨੂੰ ਲਿਖੀ ਇਕ ਚਿੱਠੀ ‘ਚ ਕਿਹਾ ਕਿ ਸਰਕਾਰ ਨਾਲ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਣ ਵਾਲੀ ਚਰਚਾ ਸਿਰਫ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਦੇ ਤੌਰ ਤਰੀਕਿਆਂ, ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਕਾਨੂੰਨੀ ਗਾਰੰਟੀ ਦੇਣ ਅਤੇ ਇਸ ਹਫ਼ਤੇ ਸਾਡੇ ਵਲੋਂ ਭੇਜੇ ਗਏ ਏਜੰਡੇ ‘ਚ ਸ਼ਾਮਿਲ ਦੋ ਹੋਰ ਮੁੱਦਿਆਂ ‘ਤੇ ਹੀ ਹੋਵੇਗੀ | ਦੱਸਣਯੋਗ ਹੈ ਕਿ ਸਰਕਾਰ ਨੇ ਕਿਸਾਨਾਂ ਨੂੰ ਛੇਵੇਂ ਦੌਰ ਦੀ ਗੱਲਬਾਤ ਲਈ ਬੁੱਧਵਾਰ ਨੂੰ ਬੁਲਾਇਆ ਹੈ | 40 ਕਿਸਾਨ ਜਥੇਬੰਦੀਆਂ ਦੀ ਨੁਮਾਇੰਦਗੀ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ ਨੇ ਆਪਣੇ ਪੱਤਰ ‘ਚ ਕਿਹਾ ਕਿ ਤਿੰਨ ਵਿਵਾਦਿਤ ਕਾਨੂੰਨਾਂ ਨੂੰ ਰੱਦ ਕਰਨ ਦੇ ਤੌਰ ਤਰੀਕਿਆਂ ਅਤੇ ਐਮ.ਐਸ.ਪੀ. ‘ਤੇ ਕਾਨੂੰਨੀ ਗਰੰਟੀ ਗੱਲਬਾਤ ਦੇ ਏਜੰਡੇ ਦਾ ਲਾਜ਼ਮੀ ਹਿੱਸਾ ਹੋਣੇ ਚਾਹੀਦੇ ਹਨ | ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਖੇਤਰ ਅਤੇ ਆਸ-ਪਾਸ ਦੇ ਖੇਤਰਾਂ ‘ਚ ਹਵਾ ਗੁਣਵੱਤਾ ਪ੍ਰਬੰਧਨ ਦੇ ਲਈ ਆਰਡੀਨੈਂਸ 2020 ‘ਚ ਅਜਿਹੀਆਂ ਸੋਧਾਂ ਜੋ ਆਰਡੀਨੈਂਸ ਦੀਆਂ ਸਜ਼ਾ ਵਿਵਸਥਾਵਾਂ ਤੋਂ ਕਿਸਾਨਾਂ ਨੂੰ ਬਾਹਰ ਕਰਨ ਲਈ ਜ਼ਰੂਰੀ ਹੈ, ਨੂੰ ਵੀ ਮੀਟਿੰਗ ਦੇ ਏਜੰਡੇ ‘ਚ ਸ਼ਾਮਿਲ ਕਰਨਾ ਚਾਹੀਦਾ ਹੈ | ਇਸ ਤੋਂ ਇਲਾਵਾ ਪੱਤਰ ‘ਚ ਇਹ ਵੀ ਲਿਖਿਆ ਹੈ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਬਿਜਲੀ ਸੋਧ ਬਿੱਲ 2020 ਨੂੰ ਵਾਪਸ ਲੈਣਾ ਵੀ ਗੱਲਬਾਤ ਦੇ ਏਜੰਡੇ ‘ਚ ਸ਼ਾਮਿਲ ਹੋਣਾ ਚਾਹੀਦਾ ਹੈ | ਪੱਤਰ ਜ਼ਰੀਏ ਸੰਯੁਕਤ ਕਿਸਾਨ ਮੋਰਚਾ ਨੇ ਰਸਮੀ ਤੌਰ ‘ਤੇ ਸਰਕਾਰ ਦੇ ਗੱਲਬਾਤ ਦੇ ਸੱਦੇ ਨੂੰ ਪ੍ਰਵਾਨ ਕਰ ਲਿਆ |

About admin

Check Also

ਜਦੋਂ ਕਾਮਰੇਡ ਸਾਬ੍ਹ ਨੂੰ ਨੌਜੁਆਨਾਂ ਨੇ ਪੁੱਛੇ ਸਵਾਲ – ਫਿਰ ਦੇਖੋ ਕੀ ਹੋਇਆ

ਨੌਜਵਾਨਾਂ ਨੇ ਬੜੇ ਹੀ ਸੰਜਮ ਵਿੱਚ ਰਹਿਕੇ ਸੱਭਿਅਕ ਤਰੀਕੇ ਨਾਲ ਕਾਮਰੇਡ ਪ੍ਰੋਫੈਸਰ ਨੂੰ ਸਵਾਲ ਪੁੱਛੇ …

%d bloggers like this: