Breaking News
Home / ਪੰਜਾਬ / ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਉਣ ਦੀ ਹੋ ਰਹੀ ਹੈ ਤਿਆਰੀ – ਨਵਜੋਤ ਸਿੱਧੂ

ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਉਣ ਦੀ ਹੋ ਰਹੀ ਹੈ ਤਿਆਰੀ – ਨਵਜੋਤ ਸਿੱਧੂ

ਅੰਮ੍ਰਿਤਸਰ, 3 ਜਨਵਰੀ – ਸੀਨੀਅਰ ਕਾਂਗਰਸੀ ਲੀਡਰ, ਵਿਧਾਇਕ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਅੱਜ ਟਵੀਟ ਕਰਕੇ ਲਿਖਿਆ ਹੈ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਠੀਕ ਹੈ ਪਰੰਤੂ ਦਿੱਲੀ ਦੇ ਬਾਰਡਰਾਂ ‘ਤੇ ਅੰਦੋਲਨਕਾਰੀ ਕਿਸਾਨਾਂ ਦੀ ਜਾ ਰਹੀ ਜਾਨ ਸਰਕਾਰ ਦੀ ਮੁੱਖ ਚਿੰਤਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ ਤੇ ਉਨ੍ਹਾਂ ਦੀ ਲੋਕਤੰਤਰਿਕ ਆਵਾਜ਼ ਨੂੰ ਦੇਸ਼ ਵਿਰੋਧੀ ਗਰਦਾਨ ਕੇ ਕਾਰਪੋਰੇਟਾਂ ਦੇ ਹਿਤਾਂ ਦੀ ਰਾਖੀ ਲਈ ਸੂਬੇ ਵਿਚ ਰਾਸ਼ਟਰਪਤੀ ਰਾਜ ਵੱਲ ਵੱਧ ਰਹੀ ਹੈ।


There’s No Law & Order problem in Punjab, Farmers dying on Delhi’s borders should be Govt’s real concern. Govt is maligning Punjabis & scuttling Our Democratic Voice by projecting us as anti-national to safeguard Reliance’s business interest & create Grounds for President’s Rule

ਨਰਿੰਦਰ ਮੋਦੀ ਸਰਕਾਰ ਵਲੋਂ ਦੇਸ਼ ਉਪਰ ਥੋਪੇ ਗਏ ਕਿਸਾਨ ਵਿਰੋਧੀ ਕਾਲੇ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪੰਜਾਬ ਸਮੇਤ ਪੂਰੇ ਉੱਤਰ ਭਾਰਤ ਦੇ ਕਿਸਾਨਾਂ ਵਲੋਂ ਸਿੰਘੂ ਬਾਰਡਰ ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਨੂੰ ਕੇਂਦਰ ਸਰਕਾਰ ਵਲੋਂ ਬਦਨਾਮ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਹੋ ਗਈਆਂ ਹਨ ਅਤੇ ਇਸ ਦੇ ਮੰਤਰੀ ਹੁਣ ਬੌਖਲਾਵਟ ਵਿਚ ਆ ਕੇ ਕਿਸਾਨਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ‘ਤੇ ਆ ਗਏ ਹਨ। ਇਸ ਅਭੱਦਰ ਭਾਸ਼ਾ ਦੀ ਵਰਤੋਂ ਤੋਂ ਦੁਖੀ ਹੋ ਕੇ ਅੰਮ੍ਰਿਤਸਰ ਜ਼ਿਲੇ ਦੇ ਜਗਦੇਵ ਕਲਾਂ ਦੇ ਅਗਾਂਹਵੱਧੂ ਕਿਸਾਨ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ।

About admin

Check Also

ਜਦੋਂ ਕਾਮਰੇਡ ਸਾਬ੍ਹ ਨੂੰ ਨੌਜੁਆਨਾਂ ਨੇ ਪੁੱਛੇ ਸਵਾਲ – ਫਿਰ ਦੇਖੋ ਕੀ ਹੋਇਆ

ਨੌਜਵਾਨਾਂ ਨੇ ਬੜੇ ਹੀ ਸੰਜਮ ਵਿੱਚ ਰਹਿਕੇ ਸੱਭਿਅਕ ਤਰੀਕੇ ਨਾਲ ਕਾਮਰੇਡ ਪ੍ਰੋਫੈਸਰ ਨੂੰ ਸਵਾਲ ਪੁੱਛੇ …

%d bloggers like this: