Breaking News
Home / ਪੰਜਾਬ / ਹਰਜੀਤ ਗਰੇਵਾਲ ਦਾ ਸਮਾਜਿਕ ਬਾਈਕਾਟ ਕਰਨ ਵਾਲਿਆਂ ਵਿਰੁੱਧ ਕੇਸ ਦਰਜ

ਹਰਜੀਤ ਗਰੇਵਾਲ ਦਾ ਸਮਾਜਿਕ ਬਾਈਕਾਟ ਕਰਨ ਵਾਲਿਆਂ ਵਿਰੁੱਧ ਕੇਸ ਦਰਜ

ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਉਸ ਦੇ ਆਪਣੇ ਪਿੰਡ ਧਨੌਲਾ ਵਾਸੀਆਂ ਵਲੋਂ ਬਾਈਕਾਟ ਦਾ ਐਲਾਨ ਕੀਤਾ ਗਿਆ ਸੀ। ਜਿਸ ਸਬੰਧੀ ਪਿੰਡ ਦੇ ਕੁੱਝ ਲੋਕਾਂ ਵਲੋਂ ਧਨੌਲਾ ਵਿਖੇ ਹਰਜੀਤ ਗਰੇਵਾਲ ਦੇ ਸਮਾਜਿਕ ਬਾਈਕਾਟ ਦੇ ਪੋਸਟਰ ਲਗਾ ਦਿੱਤੇ ਸਨ। ਜਿਸ ਨੂੰ ਲੈ ਕੇ ਧਨੌਲਾ ਥਾਣੇ ਦੀ ਪੁਲਿਸ ਵਲੋਂ ਹੁਣ ਭਾਜਪਾ ਆਗੂ ਦਾ ਬਾਈਕਾਟ ਕਰਨ ਵਾਲੇ ਲੋਕਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਨੌਲਾ ਦੇ ਐਸਐਚਓ ਕੁਲਦੀਪ ਸਿੰਘ ਨੇ ਕਿਹਾ ਕਿ ਜਸਪ੍ਰੀਤ ਸਿਘ ਜੱਸੀ ਵਾਸੀ ਧਨੌਲਾ, ਛੋਟਾ ਸਿੰਘ ਅਤੇ ਸੁਰਜੀਤ ਸਿੰਘ ਵਲੋਂ ਇੱਕ ਗੈਂਗ ਬਣਾਇਆ ਹੋਇਆ ਹੈ। ਜਿਹਨਾਂ ਵਲੋਂ ਅਕਸਰ ਹੀ ਗਲਤ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਵਿੱਚ ਭੜਕਾਹਟ ਪੈਦਾ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਸੰਘਰਸ਼ ਦੀ ਆੜ ਵਿੱਚ ਇਹਨਾਂ ਲੋਕਾਂ ਵਲੋਂ ਭਾਜਪਾ ਦੇ ਆਗੂ ਹਰਜੀਤ ਗਰੇਵਾਲ ਵਿਰੁੱਧ ਧਨੌਲਾ ਕਸਬੇ ਵਿੱਚ ਇਸ਼ਤਿਹਾਰਬਾਜ਼ੀ ਕੀਤੀ ਗਈ, ਉਸ ਦੀ ਰਿਹਾਇਸ਼ ਅਤੇ ਹੋਰ ਪ੍ਰਾਪਰਟੀ ’ਤੇ ਗਲਤ ਸ਼ਬਦਾਵਲੀ ਵਰਤਦੇ ਹੋਏ ਲੋਕਾਂ ਨੂੰ ਭੜਕਾਉਣ ਦਾ ਕੰਮ ਕੀਤਾ ਗਿਆ ਹੈ।

ਇਹਨਾਂ ਲੋਕਾਂ ਦੀ ਅਜਿਹੀ ਹਰਕਤ ਕਰਕੇ ਤਿੰਨੇ ਮੁਲਜ਼ਮਾਂ ਵਿਰੁੱਧ ਥਾਣਾ ਧਨੌਲਾ ਵਿਖੇ ਮੁਕੱਦਮਾ ਦਰਜ਼ ਕਰਕੇ ਧਾਰਾ 153ਏ, 153, 149 ਆਈਪੀਸੀ ਐਕਟ ਅਧੀਨ ਪਰਚਾ ਦਰਜ਼ ਕਰ ਲਿਆ ਹੈ। ਇਹਨਾ ਵਿੱਚੋਂ ਜਸਪ੍ਰੀਤ ਸਿੰਘ ਨੂੰ ਗਿ੍ਰਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਮੁਲਜ਼ਮ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਜੇਲ ਭੇਜ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਧਨੌਲਾ ਦੇ ਕੁੱਝ ਲੋਕਾਂ ਵਲੋਂ ਇਕੱਠੇ ਹੋ ਕੇ ਖੇਤੀ ਕਾਨੂੰਨਾਂ ਦੇ ਸੰਘਰਸ਼ ਦੇ ਚੱਲਦਿਆਂ ਭਾਜਪਾ ਆਗੂ ਹਰਜੀਤ ਗਰੇਵਾਲ ਦੇ ਸਮਾਜਿਕ ਬਾਈਕਾਟ ਦਾ ਐਲਾਨ ਕੀਤਾ ਗਿਆ ਸੀ। ਧਨੌਲਾ ਵਾਸੀ ਖੇਤੀ ਕਾਨੂੰਨਾਂ ਨੂੰ ਲੈ ਕੇ ਹਰਜੀਤ ਗਰੇਵਾਲ ਵਲੋਂ ਕਿਸਾਨਾਂ ਵਿਰੁੱਧ ਕੀਤੀ ਜਾਂਦੀ ਬਿਆਨਬਾਜ਼ੀ ਕਾਰਨ ਰੋਸ ਜਤਾਇਆ ਗਿਆ ਸੀ। ਜਿਸ ਤੋਂ ਬਾਅਦ ਹਰਜੀਤ ਗਰੇਵਾਲ ਦੀ ਜ਼ਮੀਨ ਠੇਕੇ ’ਤੇ ਨਾ ਲੈਣ ਦਾ ਵੀ ਫ਼ੈਸਲਾ ਕੀਤਾ ਗਿਆ ਸੀ। ਭਾਜਪਾ ਆਗੂ ਦੀ ਜ਼ਮੀਨ ਠੇਕੇ ’ਤੇ ਲੈਣ ਵਾਲੇ ਦਾ ਵੀ ਸਮਾਜਿਕ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਬਾਈਕਾਟ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

About admin

Check Also

ਜਦੋਂ ਕਾਮਰੇਡ ਸਾਬ੍ਹ ਨੂੰ ਨੌਜੁਆਨਾਂ ਨੇ ਪੁੱਛੇ ਸਵਾਲ – ਫਿਰ ਦੇਖੋ ਕੀ ਹੋਇਆ

ਨੌਜਵਾਨਾਂ ਨੇ ਬੜੇ ਹੀ ਸੰਜਮ ਵਿੱਚ ਰਹਿਕੇ ਸੱਭਿਅਕ ਤਰੀਕੇ ਨਾਲ ਕਾਮਰੇਡ ਪ੍ਰੋਫੈਸਰ ਨੂੰ ਸਵਾਲ ਪੁੱਛੇ …

%d bloggers like this: