Breaking News
Home / ਪੰਜਾਬ / ਵੀਡੀਉ – ਸੁਖਬੀਰ ਬਾਦਲ ਦੀ ਗੱਡੀ ਦੀ ਭੰਨ ਤੋੜ

ਵੀਡੀਉ – ਸੁਖਬੀਰ ਬਾਦਲ ਦੀ ਗੱਡੀ ਦੀ ਭੰਨ ਤੋੜ

ਚੰਡੀਗੜ੍ਹ : ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਜਲਾਲਾਬਾਦ ਵਿੱਚ ਤ ਣਾ ਅ ਵਾਲਾ ਮਾਹੌਲ ਪੈਦਾ ਹੋ ਗਿਆ ਹੈ। ਇੱਥੇ ਅਕਾਲੀ ਦਲ ਦੇ ਉਮੀਦਵਾਰ ਨੂੰ ਨਾਮਜ਼ਦ ਕਰਨ ਪਹੁੰਚੇ ਆਗੂ ਸੁਖਬੀਰ ਬਾਦਲ ‘ਤੇ ਹਮਮਲਾ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅੱਜ ਜਲਾਲਾਬਾਦ ਤਹਿਸੀਲ ਕੰਪਲੈਕਸ ‘ਚ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਮੌਕੇ ਕਾਂਗਰਸੀ ਵਰਕਰਾਂ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਵਰਕਰਾਂ ‘ਤੇ ਕੀਤੇ ਗਏ ਇਸ ਦਿ ਦੀ ਨਿਖੇਧੀ ਕੀਤੀ ਹੈ।

ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਇਕ ਬਿਆਨ ਜਾਰੀ ਕੀਤਾ ਅਤੇ ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ‘ਚ ਮੁਕੰਮਲ ਖ਼ਰਾਬੀ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਅਸਤੀਫ਼ੇ ਦੀ ਮੰਗ ਕੀਤੀ। ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਕਾਂਗਰਸੀ ਮਾਫ਼ੀਆ ਦੇ ਅੱਗੇ ਬੇਵੱਸ ਹੋ ਚੁੱਕੇ ਹਨ ਅਤੇ ਉਨ੍ਹਾਂ ਨੇ ਹੀ ਸੂਬਾ ਪੁਲਿਸ ਨੂੰ ਹਿਦਾਇਤ ਕੀਤੀ ਹੈ ਕਿ ਇਨ੍ਹਾਂ ਦੇ ਵਿਰੁੱਧ ਕਾਰਵਾਈ ਨਾ ਕੀਤੀ ਜਾਵੇ। ਉਨ੍ਹਾਂ ਜਲਾਲਾਬਾਦ ‘ਚ ਵਾਪਰੇ ਪੂਰੇ ਘਟਨਾਕ੍ਰਮ ਦੀ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਦੀ ਮੰਗ ਕੀਤੀ ਹੈ।

About admin

Check Also

ਕਾਮਰੇਡਾਂ ਨੇ ਆਖਿਰ ਉਹੀ ਕਰ ਦਿੱਤਾ ਜਿਸਦਾ….

ਪਿਛਲੇ ਦੋ ਹਫ਼ਤਿਆਂ ਤੋਂ ਮੋਦੀ ਸਰਕਾਰ ਦੀ ਅੰਤਰਰਾਸ਼ਟਰੀ ਪੱਧਰ ‘ਤੇ ਕਰੋਨਾ ਵਾਇਰਸ ਕਾਰਨ ਪੈਦਾ ਹੋਏ …

%d bloggers like this: