ਨਵੀਂ ਦਿੱਲੀ, 7 ਫਰਵਰੀ – ਉੱਤਰਾਖੰਡ ‘ਚ ਕੁਦਰਤੀ ਆਫ਼ਤ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਉੱਤਰਾਖੰਡ ਦੇ ਨਾਲ ਖੜ੍ਹਾ ਹੈ। ਮੈਂ ਹਰ ਕਿਸੇ ਦੀ ਸੁਰੱਖਿਆ ਲਈ ਅਰਦਾਸ ਕਰਦਾ ਹਾਂ। ਮੈਂ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰ ਰਿਹਾ ਹਾਂ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ‘ਚ ਬੋਲਦਿਆਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਪੱਛਮੀ ਬੰਗਾਲ ‘ਚ ਰੇਲਵੇ ‘ਤੇ 25% ਤੋਂ ਵਧ ਖ਼ਰਚ ਕੀਤਾ ਜਾਵੇਗਾ। ਇਸ ਸਾਲ ਚਾਹ ਦੇ ਬਾਗ ਨਾਲ ਜੁੜੇ ਲੱਖਾਂ ਸਾਥੀਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇਸ ਲਈ 100 ਕਰੋੜ ਦੀ ਵਿਵਸਥਾ ਕੀਤੀ ਗਈ ਹੈ।
ਮੋਦੀ ਨੇ ਕਿਹਾ ਕਿ ਉੱਤਰਾਖੰਡ ਇਸ ਸਮੇਂ ਤਬਾਹੀ ਦਾ ਸਾਹਮਣਾ ਕਰ ਰਿਹਾ ਹੈ। ਮੈਂ ਰਾਜ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ, ਕੇਂਦਰੀ ਗ੍ਰਹਿ ਮੰਤਰੀ ਅਤੇ ਐਨ.ਡੀ. ਆਰ. ਐਫ. ਅਧਿਕਾਰੀਆਂ ਨਾਲ ਸੰਪਰਕ ‘ਚ ਹਾਂ। ਉਨ੍ਹਾਂ ਕਿਹਾ ਕਿ ਰਾਹਤ ਅਤੇ ਬਚਾਅ ਦਾ ਕੰਮ ਚੱਲ ਰਿਹਾ ਹੈ। ਡਾਕਟਰੀ ਸਹੂਲਤਾਂ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।