Breaking News
Home / ਪੰਜਾਬ / ਰਾਜ ਧਰਮ ਅਨੁਸਾਰ ਚੱਲੇਗਾ, ਹਰ ਧਰਮ ਦਾ ਸਤਿਕਾਰ ਹੋਏਗਾ – ਚੰਨੀ

ਰਾਜ ਧਰਮ ਅਨੁਸਾਰ ਚੱਲੇਗਾ, ਹਰ ਧਰਮ ਦਾ ਸਤਿਕਾਰ ਹੋਏਗਾ – ਚੰਨੀ

ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਇਲਾਵਾ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਜਿੱਥੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ, ਉੱਥੇ ਹੀ ਚਲ ਰਹੀ ਇਲਾਹੀ ਬਾਣੀ ਦੇ ਰਸ ਭਿੰਨੇ ਕੀਰਤਨ ਦਾ ਆਨੰਦ ਮਾਣਿਆ। ਇਸ ਤੋਂ ਪਹਿਲਾਂ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਕੋਠਾ ਸਾਹਿਬ ਤੋਂ ਚੱਲਣ ਵਾਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਵਾਰੀ ਵਾਲੀ ਪਾਲਕੀ ਸਾਹਿਬ ਨੂੰ ਮੋਢਾ ਵੀ ਦਿੱਤਾ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ ਘੜੀਸ ਕੇ ਫਿਰ ਮੁੱਦਿਆਂ ‘ਤੇ ਵਾਪਸ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਮੁੱਦਿਆਂ ਨੂੰ ਹੱਲ ਕਰੇ ਉਹੀ ਸੱਚਾ ਸਿੱਖ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਿਛਲੇ ਦੋ ਦਿਨਾਂ ਦੇ ਵਿਚ ਜੋ ਇਸ ਨਿਮਾਣੇ ਤੇ ਮੱਤ ਉੱਚੀ ਵਾਲੇ ਮੁੱਖ ਮੰਤਰੀ ਸ. ਚੰਨੀ ਨਾਲ ਮਹਿਸੂਸ ਕੀਤਾ ਹੈ ਉਹ ਪਿਛਲੇ ਸਤਾਰਾਂ ਸਾਲਾਂ ਦੀ ਰਾਜਨੀਤੀ ਵਿਚ ਕਦੇ ਮਹਿਸੂਸ ਨਹੀਂ ਕੀਤਾ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਚ ਸਲਾਮੀ ਲੈਣ ਤੋਂ ਬਾਅਦ ਪੁਲਿਸ ਦੀ ਬੈਂਡ ਟੀਮ ਨਾਲ ਤਸਵੀਰ ਕਾਰਵਾਈ |ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ ‘ਤੇ ਸਿਜਦਾ ਕਰਨ ਲਈ ਦੋ ਵਜੇ ਖਟਕੜ ਕਲਾਂ ਪੁੱਜਣਗੇ । ਸਤਬੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਨੇ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਖਟਕੜ ਕਲਾਂ ਵਿਖੇ 2 ਵਜੇ ਆ ਰਹੇ ਹਨ। ਉਹ ਸ਼ਹੀਦਾਂ ਦੇ ਸਮਾਰਕ ‘ਤੇ ਫੁੱਲ ਮਾਲਾਵਾਂ ਭੇਟ ਕਰਨਗੇ |

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ ‘ਚ ਇਕ ਦੁਕਾਨ ‘ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਇਲਾਵਾ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਹਾਜ਼ਰ ਸਨ।

ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਇਲਾਵਾ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਹਾਜ਼ਰ ਸਨ। ਇਸ ਤੋਂ ਬਾਅਦ ਉਹ ਦੁਰਗਿਆਨਾ ਮੰਦਰ ਵਿਖੇ ਵੀ ਨਤਮਸਤਕ ਹੋਏ।

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ

ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਇਲਾਵਾ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਹਾਜ਼ਰ ਸਨ। ਇਸ ਤੋਂ ਬਾਅਦ ਇਨ੍ਹਾਂ ਵਲੋਂ ਜਲ੍ਹਿਆਂਵਾਲਾ ਬਾਗ ਤੇ ਭਗਵਾਨ ਵਾਲਮੀਕੀ ਰਾਮ ਤੀਰਥ ਸਥਲ ਵਿਖੇ ਵੀ ਮੱਥਾ ਟੇਕਿਆ ਗਿਆ।

Check Also

ਸਿੰਘੂ ਬਾਰਡਰ ਤੋਂ ਨਿਹੰਗ ਸਿੰਘਾਂ ਨੇ ਕੀਤਾ ਢੱਡਰੀਆਵਾਲੇ ਨੂੰ ਚੈਲੰਜ!

ਨਿਹੰਗ ਸਿੰਘ ਤੇ ਢੱਡਰੀਆਂਵਾਲੇ ਹੋ ਗਏ ਆਹਮੋ-ਸਾਹਮਣੇ – ‘ਸਾਨੂੰ ਕਿਸੇ ਦਾ ਡਰ ਨਹੀਂ, ਸਾਨੂੰ ਨਹੀਂ …

%d bloggers like this: