Breaking News
Home / ਦੇਸ਼ / ਮਹਾਰਾਸ਼ਟਰ – ਸਿੱਖ ਨੂੰ ਖਾਲਿਸਤਾਨੀ ਕਹਿ ਕੇ ਕੀਤਾ ਗਿਆ ਗ੍ਰਿਫਤਾਰ

ਮਹਾਰਾਸ਼ਟਰ – ਸਿੱਖ ਨੂੰ ਖਾਲਿਸਤਾਨੀ ਕਹਿ ਕੇ ਕੀਤਾ ਗਿਆ ਗ੍ਰਿਫਤਾਰ

ਨਾਂਦੇੜ: ਮਹਾਰਾਸ਼ਟਰ ਦੇ ਨਾਂਦੇੜ ਤੋਂ ਇੱਕ ਸ਼ੱਕੀ ਖਾਲਿਸਤਾਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਦੀ ਸੂਚਨਾ ਤੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਪੰਜਾਬ ਪੁਲਿਸ ਤੇ ਮਹਾਰਾਸ਼ਟਰ ਪੁਲਿਸ ਦੀ ਜੁਆਇੰਟ ਕਾਰਵਾਈ ਤਹਿਤ ਸ਼ੱਕੀ ਖਲਾਸਿਤਾਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ੱਕੀ ਦਾ ਨਾਮ ਸਰਬਜੀਤ ਸਿੰਘ ਕਿਰਟ ਹੈ। ਜਾਣਕਾਰੀ ਮੁਤਾਬਕ ਉਹ ਗੈ ਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਤਹਿਤ ਦਰਜ ਮਾਮਲਿਆਂ ਵਿੱਚ ਫਰਾਰ ਚੱਲ ਰਿਹਾ ਸੀ।


ਪੁਲਿਸ FIR ਮੁਤਾਬਕ, ਸਰਬਜੀਤ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਸਬੰਧ ਰੱਖਦਾ ਹੈ। ਇਹ ਬੈਲਜੀਅਮ ਵਿੱਚ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਲੋਕਾਂ ਦੇ ਸੰਪਰਕ ਵਿੱਚ ਸੀ ਤੇ ਪੰਜਾਬ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਵਿੱਚ ਜੁੜਿਆ ਹੋਇਆ ਸੀ। ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ।

About admin

Check Also

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ। ਉਨ੍ਹਾਂ ਦਾ 98ਵੇਂ ਸਾਲ ਦੀ ਉਮਰ ਵਿਚ …

%d bloggers like this: