Breaking News
Home / ਪੰਜਾਬ / ਮੁਹਾਲੀ ‘ਚ ਲੋਕਾਂ ਨੇ ਘੇਰਿਆ BJP ਦਾ ਵੱਡਾ ਲੀਡਰ

ਮੁਹਾਲੀ ‘ਚ ਲੋਕਾਂ ਨੇ ਘੇਰਿਆ BJP ਦਾ ਵੱਡਾ ਲੀਡਰ

ਫ਼ਤਹਿਗੜ੍ਹ ਸਾਹਿਬ-ਸਰਹਿੰਦ ਸ਼ਹਿਰ ਵਿਚ ਵਾਰਡ ਨੰਬਰ 17 ਤੋਂ ਭਾਜਪਾ ਉਮੀਦਵਾਰ ਵਰਿੰਦਰ ਕੌਰ ਤੇ ਵਾਰਡ ਨੰਬਰ 20 ਤੋਂ ਉਮੀਦਵਾਰ ਅਮਰੀਸ਼ ਸ਼ਰਮਾ ਦੇ ਸਾਂਝੇ ਦਫ਼ਤਰ ਅੱਗੇ ਕਿਸਾਨਾਂ ਨੇ ਪਹੁੰਚ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਿਹਾ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹਨ। ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਜਪਾ ਉਮੀਦਵਾਰਾਂ ਨੂੰ ਵੋਟਾਂ ਨਾ ਪਾਉਣ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀ ਕੀਤੇ ਜਾਂਦੇ ਉਦੋਂ ਤੱਕ ਭਾਜਪਾ ਦਾ ਵਿਰੋਧ ਜਾਰੀ ਰਹੇਗਾ। ਇਸ ਮੌਕੇ ਭਾਜਪਾ ਉਮੀਦਵਾਰਾਂ ਨੇ ਦਫ਼ਤਰ ਬੰਦ ਕਰ ਦਿੱਤਾ ਅਤੇ ਕੁੱਝ ਸਮੇਂ ਬਾਅਦ ਭਾਜਪਾ ਦੇ ਸੀਨੀਅਰ ਆਗੂਆਂ ਦੇ ਪਹੁੰਚਣ ’ਤੇ ਮੁੜ ਖੋਲ੍ਹ ਦਿੱਤਾ ਅਤੇ ਪੁਲੀਸ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ। ਬਾਅਦ ਵਿਚ ਪੰਜਾਬ ਦੇ ਸਾਬਕਾ ਮੰਤਰੀ ਡਾ. ਹਰਬੰਸ ਲਾਲ, ਸੀਨੀਅਰ ਭਾਜਪਾ ਆਗੂ ਸ਼ਸ਼ੀ ਭੂਸ਼ਨ ਗੁਪਤਾ, ਭਾਜਪਾ ਮੰਡਲ ਸਰਹਿੰਦ ਦੇ ਪ੍ਰਧਾਨ ਅੰਕੁਰ ਸ਼ਰਮਾ ਅਤੇ ਜਰਨਲ ਸਕੱਤਰ ਯੋਗੇਸ਼ ਰਤਨ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੀ ਕਥਿਤ ਸ਼ਹਿ ’ਤੇ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਹੀ ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਮੰਗ ਪੱਤਰ ਦੇ ਕੇ ਭਾਜਪਾ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਭਾਜਪਾ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਥਾਣਾ ਫ਼ਤਹਿਗੜ੍ਹ ਸਾਹਿਬ ਦੇ ਮੁਖੀ ਰਜਨੀਸ਼ ਸੂਦ ਨੇ ਬਾਅਦ ਵਿਚ ਮੌਕੇ ’ਤੇ ਜਾ ਕੇ ਸਾਰਾ ਜਾਇਜ਼ਾ ਲਿਆ। ਸੰਪਰਕ ਕਰਨ ’ਤੇ ਉਲ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਕੁੱਝ ਕਿਹਾ ਜਾਵੇਗਾ।

ਇਸੇ ਦੌਰਾਨ ਸਰਹਿੰਦ ਹਲਕੇ ਦੇ ਸਾਬਕਾ ਵਿਧਾਇਕ ਅਤੇ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਭੱਟੀ ਅਤੇ ਉਨ੍ਹਾਂ ਦੇ ਪੁੱਤਰ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਗੁਰਵਿੰਦਰ ਸਿੰਘ ਭੱਟੀ ਨੇ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਜ਼ੋਰਦਾਰ ਪ੍ਰਚਾਰ ਕਰਦੇ ਹੋਏ ਵੱਖ-ਵੱਖ ਵਾਰਡਾਂ ਵਿਚ ਚੋਣ ਜਲਸੇ ਕਰਕੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ‘ਤੱਕੜੀ’ ਦੇ ਨਿਸ਼ਾਨ ’ਤੇ ਵੋਟ ਦੇ ਕੇ ਪਾਰਟੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਕਰਨ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਦੌਰਾਨ ਸ਼ਹਿਰ ਦੇ ਹੋਏ ਵਿਕਾਸ ਬਾਰੇ ਹਰ ਵੋਟਰ ਜਾਣੂ ਹੈ ਜਦੋਂਕਿ ਮੌਜੂਦਾ ਸਮੇਂ ਕਾਂਗਰਸ ਸਰਕਾਰ ਨੇ ਵਿਕਾਸ ਦੀ ਥਾਂ ਵਿਨਾਸ਼ ਕੀਤਾ ਹੈ। ਪੰਜਾਬ ਦੇ ਸਾਬਕਾ ਮੰਤਰੀ ਪੰਜਾਬ ਡਾ. ਹਰਬੰਸ ਲਾਲ, ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ, ਜ਼ਿਲ੍ਹਾ ਜਨਰਲ ਸਕੱਤਰ ਰਾਕੇਸ਼ ਗਰਗ, ਸਾਬਕਾ ਪ੍ਰਧਾਨ ਐਸ.ਐਨ ਸ਼ਰਮਾ, ਸ਼ਸ਼ੀ ਭੂਸ਼ਨ ਗੁਪਤਾ, ਸਰਹਿੰਦ ਮੰਡਲ ਦੇ ਪ੍ਰਧਾਨ ਅੰਕੁਰ ਸ਼ਰਮਾ ਅਤੇ ਜਰਨਲ ਸਕੱਤਰ ਯੋਗੇਸ਼ ਰਤਨ ਦੀ ਅਗਵਾਈ ਹੇਠ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।

ਕੁਰਾਲੀ -ਸ਼ਹਿਰ ਦੇ ਵਾਰਡ ਨੰਬਰ 9 ਤੋਂ ਆਜ਼ਾਦ ਉਮੀਦਵਾਰ ਭਾਵਨਾ ਸ਼ਰਮਾ ਦੀ ਚੋਣ ਨੂੰ ਹੁਲਾਰਾ ਦਿੰਦਿਆਂ ਸ਼ਹਿਰ ਦੇ ਆਗੂਆਂ ਬਹਾਦਰ ਸਿੰਘ ਓਕੇ, ਜਥੇਦਾਰ ਤੇਜਪਾਲ ਸਿੰਘ, ਖੁਸ਼ਵੀਰ ਸਿੰਘ ਹੈਪੀ ਤੇ ਪਰਦੀਪ ਰੂੜਾ ਨੇ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ। ਵਾਰਡ ਦੀ ਕਲੋਨੀ ਵਿੱਚ ਹੋਈ ਇਸ ਮੀਟਿੰਗ ਦੌਰਾਨ ਭਾਵਨਾ ਸ਼ਰਮਾ ਨੇ ਵਾਰਡ ਦੀ ਸੇਵਾ ਦੀ ਮੰਗ ਕੀਤੀ। ਇਸ ਦੌਰਾਨ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਾਰਡ ਦੇ ਸਾਬਕਾ ਕੌਂਸਲਰ ਤੇ ਨੌਜਵਾਨ ਆਗੂ ਬਹਾਦਰ ਸਿੰਘ ਓਕੇ ਨੇ ਵਾਰਡ ਦੀ ਪਿਛਲੇ ਪੰਜ ਸਾਲਾਂ ਦੌਰਾਨ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਵਾਰਡ ਵਿੱਚ ਵਿਕਾਸ ਕਾਰਜ ਜਾਰੀ ਰੱਖਣ ਲਈ ਭਾਵਨਾ ਸ਼ਰਮਾ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ। ਇਸੇ ਦੌਰਾਨ ਜਥੇਦਾਰ ਤੇਜਪਾਲ ਸਿੰਘ, ਪਰਦੀਪ ਰੂੜਾ, ਕਰਨਲ ਦੀਦਾਰ ਸਿੰਘ ਤੇ ਡਾ. ਅਸ਼ਵਨੀ ਸ਼ਰਮਾ ਅਤੇ ਹੋਰਨਾਂ ਵਾਰਡ ਵਾਸੀਆਂ ਨੇ ਵਾਰਡ ਦੇ ਵਿਕਾਸ ਲਈ ਪਿਛਲੇ ਸਮੇਂ ਦੌਰਾਨ ਬਹਾਦਰ ਸਿੰਘ ਓਕੇ ਵਲੋਂ ਕੀਤੇ ਕੰਮਾਂ ਦੀ ਸ਼ਲਾਘਾ ਕਰਦਿਆਂ ਵਾਰਡ ਨੂੰ ਹੋਰ ਵਿਕਸਿਤ ਕਰਨ ਲਈ ਭਾਵਨਾ ਸ਼ਰਮਾ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ। ਆਜ਼ਾਦ ਉਮੀਦਵਾਰ ਭਾਵਨਾ ਸ਼ਰਮਾ ਨੇ ਵਾਰਡ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਕਰਦਿਆਂ ਪਿਛਲੇ ਸਮੇਂ ਤੋਂ ਚੱਲਦੇ ਆ ਰਹੇ ਵਿਕਾਸ ਦੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਦਾ ਭਰੋਸਾ ਦਿੱਤਾ।

About admin

Check Also

‘ਲੱਖਾ ਸਿਧਾਣਾ ਸਾਡਾ ਬੱਚਾ ਪਰ ਦੀਪ ਸਿੱਧੂ ਸੰਘਰਸ਼ ਦਾ ਹਿੱਸਾ ਨਹੀਂ’ – ਜਗਜੀਤ ਡੱਲੇਵਾਲ

ਸ੍ਰੀ ਮੁਕਤਸਰ ਸਾਹਿਬ: ਇੱਥੋਂ ਦੇ ਪਿੰਡ ਦੋਦਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਮਾਗਮ ਕੀਤਾ …

%d bloggers like this: