ਕਿਸਾਨ ਅੰਦੋਲਨ ਵਿਚਾਲੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਸਰਕਾਰੀ ਮੁਲਾਜ਼ਮਾਂ ਨੂੰ ਅੰਦੋਲਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਹੈ। ਇਸ ਮਾਮਲੇ ਵਿਚ 3 ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਮਨੋਹਰ ਲਾਲ ਖੱਟਰ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਸਸਪੈਂਡ ਕਰਨ ਬਾਰੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੂੰ ਅੰਦੋਲਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਹੈ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਹਰਿਆਣਾ ਸਰਕਾਰ ਵੱਲੋਂ 3 ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਖੱਟਰ ਨੇ ਕਿਹਾ ਕਿ ਸਰਕਾਰ ਮੁਲਾਜਮ਼ਾਂ ਨੂੰ ਅੰਦੋਲਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਹੈ। ਇਸੇ ਨੂੰ ਮੁੱਖ ਰੱਖ ਕੇ ਕਾਰਵਾਈ ਕੀਤੀ ਗਈ ਹੈ।