26 ਜਨਵਰੀ ਦੀਆਂ ਘਟਨਾਵਾਂ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਫੜ੍ਹ ਕੇ ਸੰ ਗੀ ਨ ਧਾਰਾਵਾਂ ਤਹਿਤ ਮਾਮਲੇ ਦਰਜ਼ ਕਰਕੇ ਜ਼ੇ ਲ੍ਹ ਭੇਜੇ ਹਲਕੇ ਦੇ ਪਿੰਡ ਬੰਗੀ ਨਿਹਾਲ ਸਿੰਘ ਦੇ 7 ਵਿਚੋਂ 3 ਨੌਜਵਾਨਾਂ ਲਖਵੀਰ ਸਿੰਘ,ਸਿਮਰਜੀਤ ਸਿੰਘ ਅਤੇ ਸੰਦੀਪ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ।ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਦੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਉਕਤ ਪੱਤਰਕਾਰ ਨੂੰ ਦੱਸਿਆ ਕਿ ਦਿੱਲੀ ਸਿੱਖ ਗੁਰਦਵਾਰਾ ਮੈਨਜਮੈਂਟ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਯਤਨਾਂ ਸਦਕਾ ਜ਼ਮਾਨਤ ਮਿਲ ਸਕੀ ਹੈ ਅਤੇ ਬਾਕੀ ਨੌਜਵਾਨਾਂ ਨੂੰ ਵੀ ਜਲਦ ਜ਼ਮਾਨਤ ਮਿਲ ਜਾਵੇਗੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਵਿਚ ਗ੍ਰਿਫਤਾਰ ਕੀਤੇ ਗਏ 6 ਹੋਰ ਲੋਕਾਂ ਦੀ ਅੱਜ ਜ਼ਮਾਨਤ ਮਨਜ਼ੂਰ ਹੋ ਗਈ ਹੈ।ਅੱਜ ਮਨਜਿੰਦਰ ਸਿੰਘ ਸਿਰਸਾ ਤੇ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਇਹ ਜਾਣਕਾਰੀ ਸਾਂਝੀ ਕੀਤੀ। ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜਿਹਨਾਂ ਦੀ ਅੱਜ ਜ਼ਮਾਨਤ ਹੋਈ ਹੈ ਉਹਨਾਂ ਵਿਚ ਦਿੱਲੀ ਦੇ ਰੋਹਿਣੀ ਦੇ ਰਹਿਣ ਵਾਲੇ ਬਲਵਿੰਦਰ ਸਿੰਘ, ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸੁਖਜਿੰਦਰ ਸਿੰਘ ਤੇ ਸੁਕਿਰਤ ਸਿੰਘ ਤੇ ਬਠਿੰਡਾ ਜ਼ਿਲ੍ਹੇ ਦੇ ਬੰਗੀ ਨਿਹਾਲ ਸਿੰਘ ਵਾਲਾ ਦੇ ਲਖਵੀਰ ਸਿੰਘ, ਸਿਮਰਨਜੀਤ ਸਿੰਘ ਤੇ ਸੰਦੀਪ ਸਿੰਘ ਸ਼ਾਮਲ ਹਨ
