ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਕਿਸਾਨਾਂ ਦੇ ਹੱਕ ਵਿਚ ਉੱਤਰੇ ਹਨ ਉਹਨਾਂ ਨੇ ਨਰਿੰਦਰ ਮੋਦੀ ਸਰਕਾਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਕਿਸਾਨਾਂ ਦੇ ਇਸ ਮੁੱਦੇ ਦਾ ਹੱਲ ਕਰਨ। ਇਹਨਾਂ ਕਾਨੂੰਨਾਂ ਖਿਲਾਫ਼ ਅਵਾਜ਼ ਉਠਾਉਣ ਵਾਲੇ ਜਸਟਿਨ ਟਰੂਡੋ ਪਹਿਲੇ ਅੰਤਰਰਾਸ਼ਟਰੀ ਪ੍ਰਮੁੱਖ ਵੀ ਬਣ ਗਏ ਹਨ।
ਦਿੱਲੀ ਵਿੱਚ ਚੱਲ ਰਿਹਾ ਕਿਸਾਨ ਅੰਦੋਲਨ ਨਾ ਸਿਰਫ਼ ਭਾਰਤ ਸਗੋਂ ਕੌਮਾਂਤਰੀ ਚਰਚਾ ਦਾ ਵਿਸ਼ਾ ਬਣ ਚੁੱਕਿਆ ਹੈ।
ਭਾਰਤ ‘ਚ ਕਿਸਾਨ ਅੰਦੋਲਨ ਸਬੰਧੀ ਯੂਕੇ ਦੇ ਸਾਂਸਦਾਂ ਨੇ ਉੱਥੋਂ ਦੇ ਵਿਦੇਸ਼ ਮੰਤਰੀ ਨੂੰ ਚਿੱਠੀ ਲਿਖੀ ਸੀ। ਕਿਸਾਨਾਂ ਦੇ ਹੱਕ ਵਿੱਚ ਯੂਕੇ ‘ਚ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।
ਸਾਂਸਦ ਵੀਰੇਂਦਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ‘ਆਪਣੇ ਵਿਦੇਸ਼ ਮੰਤਰੀ ਨੂੰ ਚਿੱਠੀ ਲਿਖੀ ਹੈ ਨਾ ਕਿ ਭਾਰਤ ਦੇ ਅੰਦਰੂਨੀ ਮਸਲੇ ਵਿੱਚ ਦਖ਼ਲ ਦਿੱਤਾ ਹੈ।
ਜਦਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਿੱਧੇ ਤੌਰ ‘ਤੇ ਕਿਹਾ ਕਿ ਭਾਰਤ ਸਰਕਾਰ ਜੋ ਕਰ ਰਹੀ ਹੈ ਉਹ ਗਲਤ ਹੈ ਅਤੇ ਮਨੁੱਖੀ ਹੱਕਾਂ ਦਾ ਮਸਲਾ ਇਸ ਵਿੱਚ ਲੈ ਕੇ ਆਏ ਜੋ ਕਿ ਇੱਕ ਸੁਲਝੇ ਹੋਏ ਸਿਆਸਤਦਾਨ ਵਾਲੀ ਗੱਲ ਨਹੀਂ ਹੈ।