Breaking News
Home / ਦੇਸ਼ / ਕਿਸਾਨ ‘ਇੰਡੀਆ ਗੇਟ’ ਨੇੜੇ ਪਾਰਕਾਂ ਨੂੰ ਵਾਹ ਦੇਣਗੇ ਤੇ ਉੱਥੇ ਫ਼ਸਲਾਂ ਉਗਾਉਣਗੇ- ਟਿਕੈਤ

ਕਿਸਾਨ ‘ਇੰਡੀਆ ਗੇਟ’ ਨੇੜੇ ਪਾਰਕਾਂ ਨੂੰ ਵਾਹ ਦੇਣਗੇ ਤੇ ਉੱਥੇ ਫ਼ਸਲਾਂ ਉਗਾਉਣਗੇ- ਟਿਕੈਤ

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਮੁਜ਼ਾਹਰਾ ਕਰ ਰਹੇ ਕਿਸਾਨ ਸੰਸਦ ਦਾ ਘਿਰਾਓ ਕਰਨਗੇ।
ਟਿਕੈਤ ਨੇ ਕਿਹਾ ਕਿ ਇਸ ਵਾਰ 4 ਲੱਖ ਟਰੈਕਟਰਾਂ ਦੀ ਥਾਂ 40 ਲੱਖ ਟਰੈਕਟਰ ਹੋਣਗੇ। ਟਿਕੈਤ ਨੇ ਕਿਹਾ ਕਿ ਕਿਸਾਨ ‘ਇੰਡੀਆ ਗੇਟ’ ਨੇੜੇ ਪਾਰਕਾਂ ਨੂੰ ਵਾਹ ਦੇਣਗੇ ਤੇ ਉੱਥੇ ਫ਼ਸਲਾਂ ਉਗਾਉਣਗੇ।

ਸੀਕਰ (ਰਾਜਸਥਾਨ)- ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਮੁਜ਼ਾਹਰਾ ਕਰ ਰਹੇ ਕਿਸਾਨ ਸੰਸਦ ਦਾ ਘਿਰਾਓ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਤਿਆਰ ਰਹਿਣ ਲਈ ਕਿਹਾ ਕਿਉਂਕਿ ‘ਦਿੱਲੀ ਮਾਰਚ’ ਦਾ ਸੱਦਾ ਕਦੇ ਵੀ ਦਿੱਤਾ ਜਾ ਸਕਦਾ ਹੈ। ਟਿਕੈਤ ਸੀਕਰ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰ ਰਹੇ ਸਨ।

ਟਿਕੈਤ ਨੇ ਕਿਹਾ ਕਿ ਇਸ ਵਾਰ ਸੰਸਦ ਘਿਰਾਓ ਦਾ ਸੱਦਾ ਦਿੱਤਾ ਜਾਵੇਗਾ। ਇਸ ਦਾ ਐਲਾਨ ਕੀਤਾ ਜਾਵੇਗਾ ਤੇ ਦਿੱਲੀ ਵੱਲ ਮਾਰਚ ਕੀਤਾ ਜਾਵੇਗਾ। ਇਸ ਵਾਰ ਚਾਰ ਲੱਖ ਟਰੈਕਟਰਾਂ ਦੀ ਥਾਂ 40 ਲੱਖ ਟਰੈਕਟਰ ਹੋਣਗੇ। ਟਿਕੈਤ ਨੇ ਕਿਹਾ ਕਿ ਕਿਸਾਨ ‘ਇੰਡੀਆ ਗੇਟ’ ਨੇੜੇ ਪਾਰਕਾਂ ਨੂੰ ਵਾਹ ਦੇਣਗੇ ਤੇ ਉੱਥੇ ਫ਼ਸਲਾਂ ਉਗਾਉਣਗੇ। ਮੋਰਚੇ ਦੇ ਆਗੂ ਸੰਸਦ ਘਿਰਾਓ ਦੀ ਤਰੀਕ ਬਾਰੇ ਫ਼ੈਸਲਾ ਲੈਣਗੇ।

About admin

Check Also

ਬੀ ਬੀ ਸੀ ਲਾਈਵ ਰੇਡੀਓ ਸ਼ੋ ਵਿੱਚ ਕਾਲਰ ਨੇ ਮੋਦੀ ਨੂੰ ਬੋਲੇ ਅ ਪ ਸ਼ ਬ ਦ, ਭਗਤਾਂ ਨੇ ਟਵਿਟਰ ਤੇ ਮਚਾਈ ਹਾ ਹਾ ਕਾ ਰ

ਬੀਬੀਸੀ ਰੇਡੀਓ ਦੇ ਲਾਈਵ ਸ਼ੋਅ ਦੌਰਾਨ ਪੀਐਮ ਮੋਦੀ ਨੂੰ ਅਪਮਾਨਜਨਕ ਸ਼ਬਦ ਕਹਿਣ ਦਾ ਇੱਕ ਮਾਮਲਾ …

%d bloggers like this: