ਨਵੀਂ ਦਿੱਲੀ, 1 ਮਾਰਚ- 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੇ ਘਟਨਾਕ੍ਰਮ ਦੇ ਸਬੰਧ ‘ਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਸ ਦਿਨ ਦੀਪ ਸਿੱਧੂ ਨੂੰ ਅਦਾਲਤ ਨੇ ਰਿਮਾਂਡ ਦਿੱਤਾ ਸੀ, ਉਸ ਦਿਨ ਉਨ੍ਹਾਂ ਨੇ ਉਸ ਨਾਲ (ਦੀਪ ਸਿੱਧੂ) ਨਾਲ ਫੋਨ ‘ਤੇ ਗੱਲਬਾਤ ਕੀਤੀ ਸੀ। ਸਿਰਸਾ ਨੇ ਦੱਸਿਆ ਕਿ ਦੀਪ ਸਿੱਧੂ ਬਿਲਕੁਲ ਠੀਕ ਹੈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉਸ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗੀ ਤੇ ਇਹ ਯਕੀਨੀ ਬਣਾਏਗੀ ਕਿ ਉਹ ਜਲਦੀ ਹੀ ਜੇ ਲ੍ਹ ਤੋਂ ਬਾਹਰ ਆ ਸਕੇ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ ਕੀਤੇ ਗਏ ਲੋਕਾਂ ਲਈ ਕਮੇਟੀ ਦੇ ਉਪਰਾਲੇ ਸਦਕਾ ਅੱਜ 15 ਹੋਰ ਲੋਕਾਂ ਨੂੰ ਜ਼ਮਾਨਤ ਮਿਲ ਗਈ।
ਇਥੇ ਜਾਰੀ ਕੀਤੇ ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਅੱਜ ਨਾਂਗਲੋਈ ਪੁਲਿਸ ਥਾਣੇ ਵਿਚ ਦਰਜ ਐਫ ਆਈ ਆਰ ਤਹਿਤ ਗ੍ਰਿਫਤਾਰ ਕੀਤੇ ਗਏ ਰਣਜੀਤ ਸਿੰਘ, ਜਗਦੀਸ਼ ਸਿੰਘ, ਭਾਗ ਸਿੰਘ, ਨਵਨੀਤ ਸਿੰਘ, ਬਲਦੀਪ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਜਗਦੀਪ ਸਿੰਘ, ਜਸਵੰਤ ਸਿੰਘ, ਰਮਨਦੀਪ ਸਿੰਘ ਤੇ ਸ਼ਮਸ਼ੇਰ ਸਿੰਘ ਨੂੰ ਜ਼ਮਾਨਤ ਮਿਲ ਗਈ ਜਦਕਿ ਨਜਫਗੜ ਪੁਲਿਸ ਥਾਣੇ ਵਿਚ ਦਰਜ ਕੇਸ ਵਿਚ ਦਯਾ ਕਿਸ਼ਨ ਅਨਿਲ ਕੁਮਾਰ ਪੁੱਤਰ ਧਰਮਪਾਲ ਤੇ ਜਗਬੀਰ ਸਿੰਘ ਦੀ ਜ਼ਮਾਨਤ ਮਨਜ਼ੂਰ ਹੋ ਗਈ ਤੇ ਹੁਣ ਇਹ ਲੋਕ ਤਿਹਾੜ ਜੇ ਲ ਵਿਚੋਂ ਬਾਹਰ ਆ ਸਕਣਗੇ।
9 more farmers released from jail today – I thank DSGMC legal team for working day and night to fight the legal battle for farmers and securing bails for them. pic.twitter.com/GYP8PqKn1n
— Manjinder Singh Sirsa (@mssirsa) March 1, 2021