Breaking News
Home / ਦੇਸ਼ / ਸ਼ਿਵਸੈਨਾ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੀ ਕੰਗਨਾ ਰਣੌਤ, ਕਿਹਾ- ਮੇਰੀ ਜਾਨ ਨੂੰ ਖ਼ਤਰਾ ਹੈ

ਸ਼ਿਵਸੈਨਾ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੀ ਕੰਗਨਾ ਰਣੌਤ, ਕਿਹਾ- ਮੇਰੀ ਜਾਨ ਨੂੰ ਖ਼ਤਰਾ ਹੈ

ਮੁੰਬਈ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਉਨ੍ਹਾਂ ਦੀ ਭੈਣ ਰੰਗੋਲੀ ਚੰਦੇਲ ’ਤੇ ਮੁੰਬਈ ’ਚ ਚਾਰ ਅਪਰਾਧਿਕ ਮਾਮਲੇ ਚੱਲ ਰਹੇ ਹਨ। ਦੋਵੇਂ ਭੈਣਾਂ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚੀਆਂ ਹਨ। ਸੁਪਰੀਮ ਕੋਰਟ ਨੂੰ ਇਨ੍ਹਾਂ ਨੇ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਸਾਰੇ ਮਾਮਲਿਆਂ ਨੂੰ ਮੁੰਬਈ ਤੋਂ ਸ਼ਿਮਲੇ ਟਰਾਂਸਫਰ ਕੀਤਾ ਜਾਵੇ। ਜਿਨ੍ਹਾਂ ਚਾਰ ਮਾਮਲਿਆਂ ਦੀ ਗੱਲ ਕੀਤੀ ਗਈ ਹੈ ਉਸ ’ਚ ਜਾਵੇਦ ਅਖ਼ਤਰ ਦਾ ਮਾਮਲਾ ਵੀ ਸ਼ਾਮਲ ਹੈ।

ਆਪਣੀ ਪਟੀਸ਼ਨ ’ਚ ਕੰਗਨਾ ਨੇ ਕਿਹਾ ਕਿ ਮੁੰਬਈ ’ਚ ਸ਼ਿਵਸੈਨਾ ਦੇ ਨੇਤਾਵਾਂ ਤੋਂ ਉਸ ਨੂੰ ਜਾਨ ਦਾ ਖ਼ਤਰਾ ਹੈ। ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਅਦਾਕਾਰਾ ਨੂੰ ਸ਼ਿਵਸੈਨਾ ਦੇ ਨੇਤਾਵਾਂ ਤੋਂ ਖ਼ਤਰਾ ਹੈ ਇਸ ਲਈ ਮਾਮਲਿਆਂ ਨੂੰ ਹਿਮਾਚਲ ਟਰਾਂਸਫਰ ਕੀਤਾ ਜਾਵੇ।

ਪਟੀਸ਼ਨ ’ਚ ਕਿਹਾ ਗਿਆ ਕਿ ਮਹਾਰਾਸ਼ਟਰ ਸਰਕਾਰ ਜਾਨ ਬੁੱਝ ਕੇ ਉਨ੍ਹਾਂ ਦਾ ਸੋਸ਼ਣ ਕਰ ਰਹੀ ਹੈ। ਕੰਗਨਾ ਰਣੌਤ ਅਤੇ ਉਸ ਦੀ ਭੈਣ ਰੰਗੋਲੀ ਚੰਦੇਲ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇਹ ਸਾਰੇ ਮਾਮਲੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਦੀ ਨੀਯਤ ਦੇ ਨਾਲ ਕੀਤੇ ਗਏ ਹਨ।

ਦਰਅਸਲ ਪਹਿਲਾ ਕੇਸ ਵਕੀਲ ਅਲੀ ਕਾਸ਼ਿਫ ਖ਼ਾਨ ਦੇਸ਼ਮੁੱਖ ਨੇ ਦਰਜ ਕਰਵਾਇਆ ਸੀ। ਮੈਟਰੋਪੋਲੀਟਨ ਮੈਜਿਸਟ੍ਰੇਟ ਦੀ ਅਦਾਲਤ ’ਚ ਅਪਰਾਧਿਕ ਸ਼ਿਕਾਇਤ ਨੂੰ ਲੈ ਕੇ ਹੈ ਜਿਸ ’ਚ ਦੋਸ਼ ਹੈ ਕਿ ਰਣੌਤ ਦਾ ਟਵੀਟ ਹਿੰਦੂ ਅਤੇ ਮੁਸਲਮਾਨਾਂ ਦੇ ਵਿਚਕਾਰ ਸਦਭਾਵਨਾ ਵਿਗਾੜਣ ਦਾ ਕਾਰਨ ਬਣਿਆ ਹੈ। ਦੂਜਾ ਮਾਮਲਾ ਗੀਤਕਾਰ ਜਾਵੇਦ ਅਖ਼ਤਰ ਵੱਲੋਂ ਮੈਟਰੋਪੋਲੀਟਨ ਮੈਜਿਸਟ੍ਰੇਟ ਦੀ ਅਦਾਲਤ ਦੇ ਸਾਹਮਣੇ ਦਾਇਰ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਹੈ ਜਿਸ ’ਚ ਦੋਸ਼ ਲਾਇਆ ਗਿਆ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਰਿਪਬਲਿਕ ਟੀ.ਵੀ. ’ਚ ਰਣੌਤ ਨੇ ਉਨ੍ਹਾਂ ਦੇ ਖ਼ਿਲਾਫ਼ ਮਾਣਹਾਨੀ ਦੀ ਟਿੱਪਣੀ ਕੀਤੀ ਸੀ। ਤੀਜਾ ਮਾਮਲਾ ਕਾਸਟਿੰਗ ਡਾਇਰੈਕਟਰ ਮੁਨੱਵਰ ਅਲੀ ਸੈੱਯਦ ਵੱਲੋਂ ਦਾਇਰ ਕੀਤਾ ਗਿਆ ਰਾਜਦ੍ਰੋਹ ਦਾ ਮਾਮਲਾ ਹੈ ਜਿਸ ’ਚ ਦੋਸ਼ ਹੈ ਕਿ ਰਣੌਤ ਅਤੇ ਉਨ੍ਹਾਂ ਦੀ ਭੈਣ ਰੰਗੋਲੀ ਚੰਦੇਲ ਨੇ ਸੋਸ਼ਲ ਮੀਡੀਆ ਰਾਹੀਂ ਭਾਈਚਾਰਕ ਤੌਰ ’ਤੇ ਵੰਡਣ ਦੀ ਕੋਸ਼ਿਸ਼ ਕੀਤੀ।

ਦੱਸਣਯੋਗ ਹੈ ਕਿ ਸੋਮਵਾਰ ਨੂੰ ਗੀਤਕਾਰ ਜਾਵੇਦ ਅਖਤਰ ਵੱਲੋਂ ਦਾਇਰ ਮਾਣਹਾਨੀ ਦੇ ਇਕ ਮਾਮਲੇ ’ਚ ਅਦਾਕਾਰਾ ਕੰਗਨਾ ਰਣੌਤ ਦੇ ਪੇਸ਼ ਨਹੀਂ ਹੋਣ ’ਤੇ ਮੁੰਬਈ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਉਨ੍ਹਾਂ ਦੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ। ਅੰਧੇਰੀ ਮੈਟਰੋਪੋਲੀਟਨ ਮੈਜਿਸਟ੍ਰੇਟ ਅਦਾਲਤ ਨੇ ਇਕ ਫਰਵਰੀ ਨੂੰ ਰਣੌਤ ਨੂੰ ਸੰਮਨ ਜਾਰੀ ਕਰਕੇ ਇਕ ਮਾਰਚ ਨੂੰ ਅਦਾਲਤ ਦੇ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ।

ਰਣੌਤ ਦੇ ਸੋਮਵਾਰ ਨੂੰ ਅਦਾਲਤ ’ਚ ਪੇਸ਼ ਨਹੀਂ ਹੋਣ ’ਤੇ ਮੈਜਿਸਟ੍ਰੇਟ ਆਰ.ਆਰ. ਖ਼ਾਨ ਨੇ ਅਦਾਕਾਰਾ ਦੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰਦੇ ਹੋਏ ਮਾਮਲੇ ਨੂੰ ਸੁਣਵਾਈ ਲਈ 26 ਮਾਰਚ ਲਈ ਸੂਚੀਬੱਧ ਕਰ ਦਿੱਤਾ।

About admin

Check Also

ਯੋਗੀ ਨੇ ਕੱਢੀ ਚਲਦੀ ਇੰਟਰਵਿਊ ‘ਚ ਗਾ ਲ੍ਹ ਦੀ ਵੀਡੀਉ ਵਾਇਰਲ, ਯੋਗੀ ਦੀ ਟੀਮ ਨੇ ਕਿਹਾ ਫੇਕ ਹੈ ਵੀਡੀਉ, ਜਾਂਚ ਦੇ ਹੁਕਮ

ਯੋਗੀ ਅਦਿਤਿਆਨਾਥ ਨੇ ਕੱਢੀ ਚਲਦੀ ਇੰਟਰਵਿਊ ‘ਚ ਗਾ ਲ੍ਹ ਦੀ ਵੀਡੀਉ ਵਾਇਰਲ, ਯੋਗੀ ਦੀ ਟੀਮ …

%d bloggers like this: