Breaking News
Home / ਦੇਸ਼ / ਕਿਸਾਨਾਂ ਦੇ ਰਾਹ ਵਿਚ ਕੰਡੇ ਵਿਛਾਉਣ ਵਾਲੇ ਚੀਨ ਨੂੰ ਦੇਖ ਕੇ ਭੱਜ ਜਾਂਦੇ- ਉਧਵ ਠਾਕਰੇ

ਕਿਸਾਨਾਂ ਦੇ ਰਾਹ ਵਿਚ ਕੰਡੇ ਵਿਛਾਉਣ ਵਾਲੇ ਚੀਨ ਨੂੰ ਦੇਖ ਕੇ ਭੱਜ ਜਾਂਦੇ- ਉਧਵ ਠਾਕਰੇ

ਮੁੰਬਈ:ਦੇਸ਼ ਦੇ ਕਿਸਾਨ ਜਿਹੜੀਆਂ ਮੁਸ਼ਕਲਾਂ ਵਿੱਚੋਂ ਲੰਘ ਰਹੇ ਹਨ, ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਨਹੀਂ ਵੇਖ ਰਹੀ , ਇਹ ਵਿਚਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਅਸੈਂਬਲੀ ਵਿਚ ਗੱਲਬਾਤ ਕਰਦਿਆਂ ਕੀਤੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਵੱਖ ਵੱਖ ਬਾਰਡਰਾਂ ‘ਤੇ ਪੰਜਾਬ ਦੇ ਕਿਸਾਨ ਮੁਸੀਬਤ ਵਿੱਚ ਹਨ , ਉਨ੍ਹਾਂ ਦੀ ਬਿਜਲੀ ਅਤੇ ਪਾਣੀ ਦੀ ਸਪਲਾਈ ਕੱਟ ਦਿੱਤੀ ਗਈ ਹੈ । ਉਨ੍ਹਾਂ ਦਾ ਰਾਹ ਰੋਕਣ ਲਈ ਵੱਡੇ ਵੱਡੇ ਬੈਰੀਕੇਡ ਅਤੇ ਕਿੱਲਾਂ ਲਗਾਈਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਚੀਨ ਵੱਲ ਦੇਖਦੇ ਹਨ ਤਾਂ ਉਨ੍ਹਾਂ ਨੂੰ ਇਹੋ ਮਹਿਸੂਸ ਹੁੰਦਾ ਹੈ । ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਤਿਆਰੀ ਚੀਨ ਅਤੇ ਬੰਗਲਾਦੇਸ਼ ਦੀਆਂ ਸਰਹੱਦਾਂ ‘ਤੇ ਕੀਤੀ ਹੁੰਦੀ ਤਾਂ ਘੁ ਸ ਪੈ ਠ ਨਹੀਂ ਸੀ ਹੋਣੀ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਬਾਰਡਰਾਂ ਨੂੰ ਸੀਲ ਕੀਤਾ ਹੋਇਆ ਹੈ । ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਵਿਦੇਸ਼ੀਆਂ ਵਾਲਾ ਰਵੱਈਆ ਅਪਣਾ ਰਹੀ ਹੈ ਉਨ੍ਹਾਂ ਕਿਹਾ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਦੀਆਂ ਮੁਸੀਬਤਾਂ ਵਿੱਚ ਵਾਧਾ ਕਰ ਰਹੀ ਹੈ ।


ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਕਿਸਾਨੀ ਨੂੰ ਅੰਦੋਲਨ ‘ਤੇ ਵੱਖ ਵੱਖ ਸਮੇਂ ‘ਤੇ ਹਮਾਇਤ ਕਰਦੇ ਆਏ ਹਨ । ਮਹਾਰਾਸ਼ਟਰ ਸਰਕਾਰ ਵਲੋਂ ਇਕ ਵਫ਼ਦ ਵੀ ਦਿੱਲੀ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਖਾਸ ਤੌਰ ‘ਤੇ ਮਿਲਣ ਗਿਆ ਸੀ ।

About admin

Check Also

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ। ਉਨ੍ਹਾਂ ਦਾ 98ਵੇਂ ਸਾਲ ਦੀ ਉਮਰ ਵਿਚ …

%d bloggers like this: