ਖੇਤੀ ਬਿਲਾਂ ਦੇ ਵਿਰੋਧ ‘ਚ ਸੜਕਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਮਾਇਤ

ਭਾਰਤ ਦੀ ਆਰਥਿਕਤਾ ਖੇਤੀ ‘ਤੇ ਨਿਰਭਰ ਕਰਦੀ ਹੈ ਅਤੇ ਕਿਸਾਨੀ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਖੇਤੀ ਬਿੱਲਾਂ ਦੇ ਵਿਰੋਧ ‘ਚ ਸੜਕਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਹਿਮਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਆਰਥਿਕਤਾ ਖੇਤੀ ‘ਤੇ ਨਿਰਭਰ ਕਰਦੀ ਹੈ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਭਾਰਤ ਦੀ ਕਿਸਾਨੀ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ। ਸਿੰਘ ਸਾਹਿਬ ਮੰਗ ਕੀਤੀ ਕਿ ਕਿਸਾਨ, ਜਿਹੜਾ ਕਿ ਦੇਸ਼ ਦੀ ਰੀੜ੍ਹ ਦੀ ਹੱਡੀ ਹੈ, ਮੌਕੇ ਦੀਆਂ ਸਰਕਾਰਾਂ ਨੂੰ ਉਸ ਦੀ ਮੁਸ਼ਕਲਾਂ ਦਾ ਹੱਲ ਕਰਨਾ ਚਾਹੀਦਾ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਚੌਰ ਵੱਲੋਂ ਤਹਿਸੀਲ ਪੱਧਰੀ ਵਰਚੁਅਲ ਕਿਸਾਨ ਮੇਲੇ ਦਾ ਆਯੋਜਨ ਐਮ. ਆਰ. ਸਿਟੀ ਸਕੂਲ, ਬਲਾਚੌਰ ਵਿਖੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲ ਦੀ ਅਗਵਾਈ ਹੇਠ ਕੀਤਾ ਗਿਆ। ਉਨਾਂ ਕਿਹਾ ਕਿ ਇਸ ਨਾਲ ਕਿਸਾਨ ਖੇਤੀ ਲਾਗਤ ਵਿਚ ਕਟੌਤੀ ਕਰ ਕੇ ਆਮਦਨ ਵਿਚ ਵਾਧਾ ਕਰ ਸਕਦੇ ਹਨ। ਉਨਾਂ ਕਿਹਾ ਕਿ ਅਜਿਹੇ ਕਿਸਾਨ ਮੇਲੇ ਕਿਸਾਨਾਂ ਲਈ ਵਰਦਾਨ ਸਾਬਿਤ ਹੋਣਗੇ। ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਆਧੁਨਿਕ ਖੇਤੀ ਮਸ਼ੀਨਾਂ ਦੀ ਵਰਤੋਂ ਕਰ ਕੇ ਇਸ ਨੂੰ ਖੇਤ ਵਿਚ ਹੀ ਮਿਲਾਉਣ ਨੂੰ ਤਰਜੀਹ ਦੇਣ। ਲੋਕਾਂ ਖੇਤੀਬਾੜੀ ਵਿਕਾਸ ਅਫ਼ਸਰ ਡਾ. ਵਿਜੇ ਮਹੇਸ਼ੀ ਤੇ ਡਾ. ਗੁਰਦੇਵ ਸਿੰਘ ਵਿਚਾਰ ਪ੍ਰਗਟਾਏ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ ਹਰਜੀਤ ਸਿੰਘ ਜਾਡਲੀ, ਖੇਤੀਬਾੜੀ ਵਿਸਥਾਰ ਅਫ਼ਸਰ ਰਾਜ ਕੁਮਾਰ, ਏ. ਟੀ. ਐਮ ਹਰਮੇਸ਼ ਕੁਮਾਰ, ਹਰਭਜਨ ਸਿੰਘ ਸੁਰਜੀਤ ਸਿੰਘ ਦੁਭਾਲੀ , ਹਰਵਿੰਦਰ ਸਿੰਘ ਚਾਹਲ ਆਦਿ ਕਿਸਾਨ ਹਾਜ਼ਰ ਸਨ।

Leave a Reply

Your email address will not be published.