Breaking News
Home / ਦੇਸ਼ / ਭਾਜਪਾ ‘ਚ ਸ਼ਾਮਿਲ ਹੋਏ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ

ਭਾਜਪਾ ‘ਚ ਸ਼ਾਮਿਲ ਹੋਏ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ

ਕੋਲਕਾਤਾ, 7 ਮਾਰਚ- ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ‘ਚ ਹੋਣ ਵਾਲੀ ਰੈਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਹੀ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਭਾਜਪਾ ‘ਚ ਸ਼ਾਮਿਲ ਹੋ ਗਏ। ਇਸ ਮੌਕੇ ਭਾਜਪਾ ਨੇਤਾ ਦਿਲੀਪ ਘੋਸ਼ ਅਤੇ ਪੱਛਮੀ ਬੰਗਾਲ ਪ੍ਰਧਾਨ ਕੈਲਾਸ਼ ਵਿਜੇਵਰਗੀਯ ਮੌਜੂਦ ਸਨ।

ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ‘ਚ ਪਹੁੰਚ ਚੁੱਕੇ ਹਨ। ਮਿਥੁਨ ਚੱਕਰਵਰਤੀ ਦੇ ਨਾਲ ਹੀ ਇੱਥੇ ਭਾਜਪਾ ਦੇ ਪੱਛਮੀ ਬੰਗਾਲ ਪ੍ਰਧਾਨ ਕੈਲਾਸ਼ ਵਿਜੇਵਰਗੀਯ ਵੀ ਮੌਜੂਦ ਹਨ। ਬ੍ਰਿਗੇਡ ਪਰੇਡ ਮੈਦਾਨ ‘ਚ ਪ੍ਰਧਾਨ ਮੰਤਰੀ ਮੋਦੀ ਵਲੋਂ ਇਕ ਚੋਣ ਰੈਲੀ ਕੀਤੀ ਜਾਵੇਗੀ। ਅਜਿਹੀਆਂ ਅਟਕਲਾਂ ਹਨ ਕਿ ਇਸ ਰੈਲੀ ਦੌਰਾਨ ਮਿਥੁਨ ਚੱਕਰਵਰਤੀ ਭਾਜਪਾ ‘ਚ ਸ਼ਾਮਿਲ ਹੋਣਗੇ।

ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਮਸ਼ਹੂਰ ਬ੍ਰਿਗੇਡ ਪਰੇਡ ਗਰਾਊਂਡ ‘ਚ ਅੱਜ ਹੋ ਰਹੀ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ‘ਤੇ ਸਾਰਿਆਂ ਦੀ ਨਿਗ੍ਹਾ ਟਿਕੀ ਹੈ। ਸੂਬੇ ‘ਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਇਹ ਪਹਿਲੀ ਰੈਲੀ ਹੈ। ਉਂਜ ਤਾਂ ਪ੍ਰਧਾਨ ਮੰਤਰੀ ਤਿੰਨ ਵਾਰ ਪਹਿਲਾਂ ਵੀ ਇੱਥੇ ਚੋਣ ਰੈਲੀਆਂ ਕਰ ਚੁੱਕੇ ਹਨ ਪਰ ਅੱਜ ਦੁਪਹਿਰ ਨੂੰ ਹੋਣ ਵਾਲੀ ਕੋਲਕਾਤਾ ਰੈਲੀ ਨੂੰ ਲੈ ਕੇ ਸਿਆਸੀ ਚਰਚਾਵਾਂ ਤੇਜ਼ ਹਨ।

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਉਹ 13 ਮਾਰਚ ਨੂੰ ਪੱਛਮੀ ਬੰਗਾਲ ਜਾਣਗੇ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ‘ਚ ਵੱਡੀ ਪੰਚਾਇਤ ਹੈ। ਉਹ ਉੱਥੋਂ ਦੇ ਕਿਸਾਨਾਂ ਨਾਲ ਮਿਲਣਗੇ ਅਤੇ ਕਿਸਾਨ ਅੰਦੋਲਨ ਤੇ ਐਮ. ਐਸ. ਪੀ ਦੇ ਬਾਰੇ ‘ਚ ਗੱਲਬਾਤ ਕਰਨਗੇ। ਟਿਕੈਤ ਨੇ ਕਿਹਾ ਕਿ ਭਲਕੇ 8 ਮਾਰਚ ਨੂੰ ਮਹਿਲਾ ਦਿਵਸ ਮਨਾਉਣਗੇ ਅਤੇ ਭਲਕੇ ਬਾਰਡਰਾਂ ‘ਤੇ ਪੂਰਾ ਸੰਚਾਲਨ ਔਰਤਾਂ ਕਰਨਗੀਆਂ।

About admin

Check Also

ਯੋਗੀ ਨੇ ਕੱਢੀ ਚਲਦੀ ਇੰਟਰਵਿਊ ‘ਚ ਗਾ ਲ੍ਹ ਦੀ ਵੀਡੀਉ ਵਾਇਰਲ, ਯੋਗੀ ਦੀ ਟੀਮ ਨੇ ਕਿਹਾ ਫੇਕ ਹੈ ਵੀਡੀਉ, ਜਾਂਚ ਦੇ ਹੁਕਮ

ਯੋਗੀ ਅਦਿਤਿਆਨਾਥ ਨੇ ਕੱਢੀ ਚਲਦੀ ਇੰਟਰਵਿਊ ‘ਚ ਗਾ ਲ੍ਹ ਦੀ ਵੀਡੀਉ ਵਾਇਰਲ, ਯੋਗੀ ਦੀ ਟੀਮ …

%d bloggers like this: