Breaking News
Home / ਪੰਥਕ ਖਬਰਾਂ / 21 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਸੁਖਬੀਰ ਅਤੇ ਬੀਬਾ ਬਾਦਲ

21 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਸੁਖਬੀਰ ਅਤੇ ਬੀਬਾ ਬਾਦਲ

ਖੇਤੀ ਬਿੱਲਾਂ ਨੂੰ ਲੈ ਕੇ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇਣ ਮਗਰੋਂ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 21 ਸਤੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣਗੇ।

ਸੰਸਦ ਤੋਂ ਲੈ ਕੇ ਸੜਕ ਤੱਕ ਫੈਲੇ ਭਾਰੀ ਵਿਰੋਧ ਅਤੇ ਤਕਰੀਬਨ 5 ਘੰਟੇ ਚੱਲੀ ਬਹਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਖੇਤੀਬਾੜੀ ਸਬੰਧੀ ਦੋ ਬਿੱਲਾਂ ਕਿਸਾਨਾਂ ਦੇ ਉਤਪਾਦ ਦੇ ਵਪਾਰ ਅਤੇ ਸਨਅਤ ਨੂੰ (ਉਤਸ਼ਾਹਿਤ ਕਰਨ ਅਤੇ ਸੁਖਾਲਾ ਬਣਾਉਣ) ਬਾਰੇ ਬਿੱਲ 2020 ਅਤੇ ਕਿਸਾਨਾਂ ਦੇ (ਸਸ਼ਕਤੀਕਰਨ ਅਤੇ ਰਾਖੀ ਲਈ) ਕੀਮਤਾਂ ਦੇ ਭਰੋਸੇ ਅਤੇ ਖੇਤੀਬਾੜੀ ਸੇਵਾਵਾਂ ਦੇ ਕਰਾਰ ਬਾਰੇ ਬਿੱਲ 2020 ਨੂੰ ਲੋਕ ਸਭਾ ‘ਚੋਂ ਪਾਸ ਕਰਵਾ ਲਿਆ | (ਜ਼ਬਾਨੀ ਵੋਟਾਂ ਰਾਹੀਂ ਪਾਸ ਹੋਏ ਦੋਵੇਂ ਬਿੱਲ ਹੁਣ ਆਰਡੀਨੈਂਸ ਦੀ ਥਾਂਅ ਲੈਣਗੇ) | ਬਿੱਲਾਂ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਐਨ.ਡੀ.ਏ. ਦੇ ਗੱਠਜੋੜ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਨਾਰਾਜ਼ਗੀ ਨੂੰ ਪ੍ਰਤਖ ਤੌਰ ‘ਤੇ ਪ੍ਰਗਟਾਇਆ ਅਤੇ ਮੰਤਰੀ ਮੰਡਲ ‘ਚ ਪਾਰਟੀ ਦੀ ਨੁਮਾਇੰਦਗੀ ਕਰ ਰਹੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ | ਹਰਸਿਮਰਤ ਤੇ ਸੁਖਬੀਰ ਨੇ ਬਿੱਲਾਂ ਖ਼ਿਲਾਫ਼ ਵੋਟ ਪਾਈ | ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਹਿਲੀ ਵਾਰ ਸਰਕਾਰ ਖ਼ਿਲਾਫ਼ ਸਟੈਂਡ ਲੈਂਦਿਆ ਜਦੋਂ ਲੋੜੀਂਦੀਆਂ ਵਸਤਾਂ ਬਾਰੇ (ਸੋਧ) ਬਿੱਲ ਦਾ ਵਿਰੋਧ ਕੀਤਾ ਗਿਆ ਉਸ ਸਮੇਂ ਤੋਂ ਹੀ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ਾ ਦੇਣ ਦੇ ਕਿਆਸ ਲਗਾਏ ਜਾਣ ਲੱਗੇ ਸਨ | ਕਿਆਸਾਂ ਮੁਤਾਬਿਕ ਵੀਰਵਾਰ ਨੂੰ ਹਰਸਿਮਰਤ ਨੇ ਅਸਤੀਫ਼ਾ ਦਿੰਦਿਆਂ ਕਿਹਾ ਕਿ ਉਹ ਤੇ ਉਨ੍ਹਾਂ ਦੀ ਪਾਰਟੀ ਕਿਸੇ ਵੀ ਕਿਸਾਨ ਵਿਰੋਧੀ ਫੈਸਲੇ ਦੀ ਭਾਈਵਾਲ ਨਹੀਂ ਬਣ ਸਕਦੀ | ਅਸਤੀਫ਼ੇ ‘ਚ ਹਰਸਿਮਰਤ ਨੇ ਇਸ ਗੱਲ ‘ਤੇ ਉਚੇਚਾ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨ ਵਸਤਾਂ ਦੀ ਖਰੀਦ ਸਬੰਧੀ ਆਰਡੀਨੈਂਸ ਲਿਆਉਣ ਤੋਂ ਪਹਿਲਾਂ, ਲਿਆਉਣ ਦੌਰਾਨ ਅਤੇ ਬਾਅਦ ‘ਚ ਵੀ ਉਨ੍ਹਾਂ ਵਾਰ-ਵਾਰ ਕੇਂਦਰ ਸਰਕਾਰ ਨੂੰ ਇਸ ਸਬੰਧ ‘ਚ ਕਿਸਾਨਾਂ ਨੂੰ ਵਿਸ਼ਵਾਸ ‘ਚ ਲੈਣ ਨੂੰ ਕਿਹਾ ਪਰ ਕੇਂਦਰ ਵਲੋਂ ਇਹ ਪ੍ਰਭਾਵ ਦਿੱਤਾ ਗਿਆ ਕਿ ਆਰਡੀਨੈਂਸ ਤਾਂ ਆਰਜ਼ੀ ਕਦਮ ਹੈ ਪਰ ਬਿੱਲ ਲਿਆ ਕੇ ਕਾਨੂੰਨ ਬਣਾਉਣ ਸਮੇਂ ਕਿਸਾਨਾਂ ਦੇ ਤੌਖਲੇ ਦੂਰ ਕੀਤੇ ਜਾਣਗੇ | ਹਰਸਿਮਰਤ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਤਕਲੀਫ ਹੈ ਕਿ ਸਰਕਾਰ ਨੇ ਇਸ ਸਭ ਦੇ ਬਾਵਜੂਦ ਕਿਸਾਨਾਂ ਨੂੰ ਭਰੋਸੇ ‘ਚ ਨਹੀਂ ਲਿਆ | ਅਕਾਲੀ ਦਲ ਆਗੂ ਨੇ ਆਪਣੇ 4 ਸਫਿਆਂ ਦੇ ਅਸਤੀਫ਼ੇ ‘ਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹਿਤਾਂ ਲਈ ਕਿਸੇ ਵੀ ਹੱਦ ਤੱਕ ਜਾਣ ਵਾਲੀ ਪਾਰਟੀ ਹੈ ਅਤੇ ਉਨ੍ਹਾਂ ਨੂੰ ਫਖ਼ਰ ਹੈ ਉਹ ਪਾਰਟੀ ਦੀ ਇਸ ਵਿਰਾਸਤ ਨੂੰ ਹੋਰ ਅੱਗੇ ਵਧਾਉਣ ‘ਚ ਆਪਣੀ ਭੂਮਿਕਾ ਨਿਭਾਅ ਰਹੇ ਹਨ |

About admin

Check Also

ਸਿੱਖ ਦੀ ਦਸਤਾਰ ਮੌਤ ਦੇ ਮੂੰਹ ‘ਚੋਂ ਕਿਵੇਂ ਜਾਨ ਬਚਾਉਂਦੀ ਹੈ

‘ਦ ਖ਼ਾਲਸ ਟੀਵੀ ਬਿਊਰੋ:-ਖੁੱਦ ਨੂੰ ਲੱਗੀ ਗੋ ਲੀ ਦੀ ਨਹੀਂ ਕੀਤੀ ਪਰਵਾਹ, ਆਪਣੀ ਪੱਗ ਲਾਹ …

Leave a Reply

Your email address will not be published.

%d bloggers like this: