Breaking News
Home / ਪੰਜਾਬ / ਮੋਦੀ ਦੀ ਗੁਰੂ ਸਾਹਿਬਾਨ ਨਾਲ ਤੁਲਨਾ ਕਰਨ ਵਾਲੇ ਭਾਜਪਾ ਆਗੂ ਨੇ ਹਰਸਿਮਰਤ ਬਾਦਲ ਖ਼ਿਲਾਫ਼ ਡੀ.ਜੀ.ਪੀ. ਪੰਜਾਬ ਨੂੰ ਕੀਤੀ ਸ਼ਿਕਾਇਤ

ਮੋਦੀ ਦੀ ਗੁਰੂ ਸਾਹਿਬਾਨ ਨਾਲ ਤੁਲਨਾ ਕਰਨ ਵਾਲੇ ਭਾਜਪਾ ਆਗੂ ਨੇ ਹਰਸਿਮਰਤ ਬਾਦਲ ਖ਼ਿਲਾਫ਼ ਡੀ.ਜੀ.ਪੀ. ਪੰਜਾਬ ਨੂੰ ਕੀਤੀ ਸ਼ਿਕਾਇਤ

ਭਾਜਪਾ ਦੇ ਸੂਬਾ ਸਕੱਤਰ ਨੇ ਪਿਛਲੇ ਦਿਨੀਂ ਸੰਸਦ ’ਚ ਹਿੰਦੂ ਅਤੇ ਸਿੱਖਾਂ ਨੂੰ ਲੈ ਕੇ ਦਿੱਤੇ ਇਕ ਬਿਆਨ ਸਬੰਧੀ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਦੇ ਖ਼ਿਲਾਫ਼ ਡੀ.ਜੀ.ਪੀ. ਨੂੰ ਸ਼ਿਕਾਇਤ ਕੀਤੀ ਹੈ। ਭਾਜਪਾ ਆਗੂ ਸੁਖਪਾਲ ਸਰਾਂ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਲਿਖਤੀ ਸ਼ਿਕਾਇਤ ਕੀਤੀ ਹੈ ਕਿ ਸਾਂਸਦ ਹਰਸਿਮਰਤ ਕੌਰ ਬਾਦਲ ਦੇ ਖ਼ਿਲਾਫ ਤੁਰੰਤ ਐਫ.ਆਈ. ਆਰ ਦਰਜ ਹੋਵੇ।ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਸੰਸਦ ਭਵਨ ’ਚ ਹਰਸਿਮਰਤ ਕੌਰ ਬਾਦਲ ਨੇ ਆਪਣੇ ਭਾਸ਼ਣ ਦੌਰਾਨ ਸਿੱਖ ਅਤੇ ਹਿੰਦੂਆਂ ਨੂੰ ਲੈ ਕੇ ਜੋ ਬਿਆਨ ਦਿੱਤਾ ਹੈ, ਉਸ ਨਾਲ ਹਿੰਦੂ ਅਤੇ ਸਿੱਖਾਂ ’ਚ ਵਿਵਾਦ ਹੋ ਸਕਦਾ ਹੈ।

ਜ਼ਿਕਰਯੋਗ ਹੈ ਕਿ ਸੰਸਦ ਦੇ ਬਜਟ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਦੇ ਵਿਰੋਧ ਅਤੇ 26 ਜਨਵਰੀ ਲਾਲ ਕਿਲ੍ਹਾ ਹਿੰਸਾ ਮਾਮਲੇ ’ਤੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ’ਚ ਇਕ ਭਾਸ਼ਣ ਦਿੱਤਾ ਸੀ, ਜਿਸ ’ਚ ਹਰਸਿਮਰਤ ਨੇ ਕਿਹਾ ਸੀ ਕਿ ‘ਨੌਵੇਂ ਗੁਰੂ ਤੇਗ ਬਹਾਦੁਰ ਜੀ ਨੇ ਹਿੰਦੂਆਂ ਦਾ ਜਨੇਊ ਬਚਾਉਣ ਲਈ ਸ਼ਹੀਦੀ ਦਿੱਤੀ ਸੀ ਅਤੇ ਹੁਣ ਜਦੋਂ ਲਾਲ ਕਿਲ੍ਹੇ ’ਤੇ ਨਿਸ਼ਾਨ ਸਾਹਿਬ ਚੜ੍ਹਾਇਆ ਗਿਆ ਤਾਂ ਤੁਸੀਂ ਉਸ ’ਤੇ ਸਵਾਲ ਖੜ੍ਹੇ ਕਰ ਰਹੇ ਹੋ।


ਬੀਜੇ ਪੀ ਲੀਡਰ ਸੁਖਪਾਲ ਸਿੰਘ ਸਰਾਂ ਨੇ ਕਾਨੂੰਨ ਦੀ ਤੁਲਨਾ ‘ ਜਫਰਨਾਮਾ ‘ ਤੇ ਮੋਦੀ ਦੀ ਤੁਲਨਾ ਕੀਤੀ ਗੁਰੂ ਗੋਬਿੰਦ ਸਿੰਘ ਜੀ ਨਾਲ ਕੀਤੀ।

About admin

Check Also

ਅਦਾਲਤ ਨੇ ਦੀਪ ਸਿੱਧੂ ਦੀ ਤਕਰੀਰ ਦਾ ਉਲੱਥਾ ਮੰਗਿਆ

ਅੱਜ ਜੱਜ ਨੇ ਦੀਪ ਸਿੱਧੂ ਦੇ ਭਾਸ਼ਣਾਂ ਦਾ ਅਨੁਵਾਦ ਮੰਗਿਆ ਹੈ…ਤੇ ਅਜੇ ਜੱਜ ਸਾਬ ਨੇ …

%d bloggers like this: