Breaking News
Home / ਪੰਜਾਬ / ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੁਆਰੰਟੀਨ ਹੋਣ ਲਈ ਗਏ ਦਿੱਲੀ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੁਆਰੰਟੀਨ ਹੋਣ ਲਈ ਗਏ ਦਿੱਲੀ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਕਰੋਨਾ ਰਿਪੋਰਟ ਨੈਗੇਟਿਵ ਆਉਣ ਮਗਰੋਂ ਅੱਜ ਬਾਅਦ ਦੁਪਿਹਰ ਦਿੱਲੀ ਨੂੰ ਰਵਾਨਾ ਹੋ ਗਏ। ਸੂਤਰਾਂ ਅਨੁਸਾਰ ਉੱਥੇ ਉਹ ਅਗਲੇ ਕੁਝ ਦਿਨਾਂ ਲਈ ਇਕਾਂਤਵਾਸ ਤਹਿਤ ਇੱਕ ਨਿੱਜੀ ਹੋਟਲ ਵਿੱਚ ਠਹਿਰਨਗੇ। ਇਸ ਤੋਂ ਪਹਿਲਾਂ ਅੱਜ ਸਿਵਲ ਹਸਪਤਾਲ ਬਾਦਲ ਦੇ ਅਮਲੇ ਵੱਲੋਂ ਸਾਬਕਾ ਮੁੱਖ ਮੰਤਰੀ ਦਾ ਆਰਟੀ-ਪੀਸੀਆਰ ਕੋਵਿਡ ਸੈਂਪਲ ਲਿਆ ਗਿਆ ਸੀ, ਜਿਸ ਦੀ ਰਿਪੋਰਟ ਨੈਗੇਟਿਵ ਆਈ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਬਾਦਲ ਪਰਿਵਾਰ ਦੀ ਰਿਹਾਇਸ਼ ਦਾ ਰਸੋਈ ਦਾ ਮੁਖੀ, ਉਸ ਦਾ ਲੜਕਾ ਅਤੇ ਇੱਕ ਸਫ਼ਾਈ ਸੇਵਕ ਵੀ ਕਰੋਨਾ ਪੀੜਤ ਪਾਏ ਗਏ ਸਨ। ਇਸੇ ਦੌਰਾਨ ਗੁੜਗਾਓਂ ਦੇ ਮੇਦਾਂਤਾ ਹਸਪਤਾਲ ’ਚ ਸੁਖਬੀਰ ਸਿੰਘ ਬਾਦਲ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਕਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀਰਵਾਰ ਦਿੱਲੀ ਰਵਾਨਾ ਹੋ ਗਏ। ਜਾਣਕਾਰੀ ਮੁਤਾਬਕ ਉਹ ਦਿੱਲੀ ‘ਚ ਕੁਝ ਦਿਨਾਂ ਲਈ ਇੱਕ ਨਿੱਜੀ ਹੋਟਲ ਵਿੱਚ ਕੁਆਰੰਟੀਨ ਰਹਿਣਗੇ।

ਇਸ ਤੋਂ ਪਹਿਲਾਂ ਵੀਰਵਾਰ ਸਿਵਲ ਹਸਪਤਾਲ ਬਾਦਲ ਦੇ ਡਾਕਟਰਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਆਰਟੀ-ਪੀਸੀਆਰ ਕੋਵਿਡ ਸੈਂਪਲ ਲਿਆ ਗਿਆ ਸੀ। ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ।

ਦੱਸ ਦੇਈਏ ਕਿ ਮੰਗਲਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਬਾਦਲ ਪਰਿਵਾਰ ਦੀ ਰਿਹਾਇਸ਼ ਦਾ ਰਸੋਈ ਦਾ ਮੁਖੀ, ਉਸ ਦਾ ਲੜਕਾ ਅਤੇ ਇੱਕ ਸਫ਼ਾਈ ਸੇਵਕ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਸਨ।

About admin

Check Also

ਅਦਾਲਤ ਨੇ ਦੀਪ ਸਿੱਧੂ ਦੀ ਤਕਰੀਰ ਦਾ ਉਲੱਥਾ ਮੰਗਿਆ

ਅੱਜ ਜੱਜ ਨੇ ਦੀਪ ਸਿੱਧੂ ਦੇ ਭਾਸ਼ਣਾਂ ਦਾ ਅਨੁਵਾਦ ਮੰਗਿਆ ਹੈ…ਤੇ ਅਜੇ ਜੱਜ ਸਾਬ ਨੇ …

%d bloggers like this: