Breaking News
Home / ਦੇਸ਼ / ਆਰ.ਐੱਸ.ਐੱਸ ਨੇ ਰਾਮ ਮੰਦਰ ਦੀ ਉਸਾਰੀ ਲਈ ਪੰਜਾਬ ’ਚੋਂ 46.97 ਕਰੋੜ ਰੁਪਏ ਇਕੱਠੇ ਕੀਤੇ

ਆਰ.ਐੱਸ.ਐੱਸ ਨੇ ਰਾਮ ਮੰਦਰ ਦੀ ਉਸਾਰੀ ਲਈ ਪੰਜਾਬ ’ਚੋਂ 46.97 ਕਰੋੜ ਰੁਪਏ ਇਕੱਠੇ ਕੀਤੇ

ਜਲੰਧਰ, 24 ਮਾਰਚ – ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਨੇ ਪੰਜਾਬ ਵਿੱਚ ਅੱਧਿਓਂ ਵੱਧ ਪਿੰਡਾਂ ਵਿੱਚ ਪੈਰ ਪਸਾਰ ਲਏ ਹਨ। ਪੰਜਾਬ ਦੇ ਸੰਘ ਚਾਲਕ ਇਕਬਾਲ ਸਿੰਘ ਨੇ ਦੱਸਿਆ ਕਿ ਸ੍ਰੀ ਰਾਮ ਮੰਦਰ ਦੀ ਉਸਾਰੀ ਲਈ ਫੰਡ ਇਕੱਠਾ ਕਰਨ ਸਮੇਂ ਆਰਐੱਸਐੱਸ ਨੇ ਪੰਜਾਬ ਦੇ ਕੁੱਲ 12,716 ਪਿੰਡਾਂ ਵਿੱਚੋਂ 6,660 ਪਿੰਡਾਂ ਨਾਲ ਸਿੱਧਾ ਰਾਬਤਾ ਕਰਕੇ 20 ਲੱਖ 5318 ਪਰਿਵਾਰਾਂ ਤੱਕ ਪਹੁੰਚ ਕੀਤੀ ਹੈ।

ਪੰਜਾਬ ਵਿੱਚੋਂ ਆਰਐੱਸਐੱਸ ਨੇ ਮੰਦਰ ਨਿਰਮਾਣ ਲਈ 46 ਕਰੋੜ 97 ਲੱਖ ਰੁਪਏ ਇਕੱਠੇ ਕੀਤੇ ਹਨ। ਸੰਘ ਇਸ ਨੂੰ ਇੱਕ ਵੱਡੀ ਪ੍ਰਾਪਤੀ ਵਜੋਂ ਦੇਖ ਰਿਹਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬੰਗਲੁਰੂ ਵਿੱਚ ਦੋ ਦਿਨ ਆਰਐੱਸਐੱਸ ਦੀ ਅਖਿਲ ਭਾਰਤੀ ਪ੍ਰਤੀਨਿਧੀ ਸਭਾ ਹੋਈ ਸੀ। ਉਸ ਅਹਿਮ ਮੀਟਿੰਗ ਤੋਂ ਬਾਅਦ ਪੰਜਾਬ ਦੇ ਸੰਘ ਚਾਲਕ ਨੇ ਇਹ ਜਾਣਕਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸਾਂਝੀ ਕੀਤੀ ਹੈ।

ਇਕਬਾਲ ਸਿੰਘ ਨੇ ਦੱਸਿਆ ਕਿ ਸ੍ਰੀ ਰਾਮ ਮੰਦਰ ਨਿਰਮਾਣ ਲਈ ਚੰਦਾ ਇਕੱਠਾ ਕਰਨ ਦੀ ਮੁਹਿੰਮ ਤਹਿਤ ਪੰਜਾਬ ਵਿੱਚ 2335 ਟੋਲੀਆਂ ਬਣਾਈਆਂ ਗਈਆਂ ਸਨ। ਇਨ੍ਹਾਂ ਟੋਲੀਆਂ ਵਿੱਚ 13,341 ਕਾਰਕੁਨ ਜੁਟੇ, ਜਿਨ੍ਹਾਂ ਵਿੱਚ 1129 ਮਹਿਲਾਵਾਂ ਅਤੇ 13,341 ਪੁਰਸ਼ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 228 ਥਾਵਾਂ ’ਤੇ 502 ਸ਼ਾਖਾਵਾਂ ਚੱਲ ਰਹੀਆਂ ਹਨ।

ਇਕਬਾਲ ਸਿੰਘ ਨੇ ਦੱਸਿਆ ਕਿ ਦੇਸ਼ ਅੰਦਰ ਪਿਛਲੇ ਸਾਲ ਮਾਰਚ ਮਹੀਨੇ ਦੇ ਮੁਕਾਬਲੇ 89 ਫੀਸਦੀ ਸ਼ਾਖਾਵਾਂ ਮੁੜ ਤੋਂ ਲੱਗਣੀਆਂ ਸ਼ੁਰੂ ਹੋ ਚੁੱਕੀਆਂ ਹਨ। ਸੰਘ ਦਾ ਕੰਮ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਦੇਸ਼ ਅੰਦਰ ਸੰਘ ਪਿੰਡਾਂ ਦੇ ਵਿਕਾਸ ਦੀ ਦਿਸ਼ਾ ਵੱਲ ਸਰਗਰਮੀ ਨਾਲ ਅੱਗੇ ਵਧ ਰਿਹਾ ਹੈ, ਉਸੇ ਤਰਜ਼ ’ਤੇ ਪੰਜਾਬ ਅੰਦਰ ਵੀ ਸੰਘ ਅੱਗੇ ਵਧ ਰਿਹਾ ਹੈ।

About admin

Check Also

ਯੋਗੀ ਨੇ ਕੱਢੀ ਚਲਦੀ ਇੰਟਰਵਿਊ ‘ਚ ਗਾ ਲ੍ਹ ਦੀ ਵੀਡੀਉ ਵਾਇਰਲ, ਯੋਗੀ ਦੀ ਟੀਮ ਨੇ ਕਿਹਾ ਫੇਕ ਹੈ ਵੀਡੀਉ, ਜਾਂਚ ਦੇ ਹੁਕਮ

ਯੋਗੀ ਅਦਿਤਿਆਨਾਥ ਨੇ ਕੱਢੀ ਚਲਦੀ ਇੰਟਰਵਿਊ ‘ਚ ਗਾ ਲ੍ਹ ਦੀ ਵੀਡੀਉ ਵਾਇਰਲ, ਯੋਗੀ ਦੀ ਟੀਮ …

%d bloggers like this: