ਸਾਲ 2013 ਦੇ ਮੁਜ਼ੱਫਰਨਗਰ ਦੰਗਿਆਂ ਨਾਲ ਜੁੜੇ ਇੱਕ ਮਾਮਲੇ ਵਿੱਚ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਸੂਬੇ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇ 12 ਨੇਤਾਵਾਂ ਦੇ ਖ਼ਿਲਾਫ਼ ਹਿੰ ਸਾ ਭ ੜ ਕਾ ਉ ਣ ਦਾ ਕੇਸ ਵਾਪਸ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਨ੍ਹਾਂ ਵਿੱਚ ਸੂਬਾ ਸਰਕਾਰ ਦੇ ਮੰਤਰੀ ਸੁਰੇਸ਼ ਰਾਣਾ, ਭਾਜਪਾ ਵਿਧਾਇਕ ਸੰਗੀਤ ਸੋਮ, ਸਾਬਕਾ ਭਾਜਪਾ ਸੰਸਦ ਮੈਂਬਰ ਭਾਰਤੇਂਦੂ ਸਿੰਘ ਅਤੇ ਵਿਸ਼ਵ ਹਿੰਦੂ ਪਰੀਸ਼ਦ ਦੀ ਨੇਤਾ ਸਾਧਵੀ ਪ੍ਰਾਚੀ ਵੀ ਸ਼ਾਮਿਲ ਹੈ।
ਸਪੈਸ਼ਲ ਕੋਰਟ ਦੇ ਜੱਜ ਰਾਮ ਸੁਧ ਸਿੰਘ ਨੇ ਸ਼ੁੱਕਰਵਾਰ ਨੂੰ ਸਰਕਾਰੀ ਵਕੀਲ ਨੂੰ ਕੇਸ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ।
ਸਰਕਾਰੀ ਵਕੀਲ ਰਾਜੀਵ ਸ਼ਰਮਾ ਦਾ ਕਹਿਣਾ ਹੈ ਕਿ ਮੁ ਲ ਜ਼ ਮਾਂ ਖ਼ਿਲਾਫ਼ ਕਈ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਸਨ। ਉਨ੍ਹਾਂ’ਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਉਣ ਅਤੇ ਉਨ੍ਹਾਂ ਨੂੰ ਗ਼ਲਤ ਢੰਗ ਨਾਲ ਰੋਕਣਾ ਵੀ ਸ਼ਾਮਿਲ ਸੀ।
ਸਾਲ 2013 ਵਿੱਚ ਮੁਜ਼ੱਫਰਨਗਰ ਅਤੇ ਉਸ ਦੇ ਨੇੜਲੇ ਜ਼ਿਲ੍ਹਿਆਂ ਵਿੱਚ ਫਿ ਰ ਕੂ ਦੰ ਗੇ ਹੋਏ ਸਨ, ਜਿਨ੍ਹਾਂ ਵਿੱਚ ਘੱਟੋ-ਘੱਟ 62 ਲੋਕ ਮਾ ਰੇ ਗਏ ਸਨ ਅਤੇ 50 ਹਜ਼ਾਰ ਤੋਂ ਜ਼ਿਆਦਾ ਲੋਕ ਬੇਘਰ ਹੋ ਗਏ ਸਨ।