ਹਿੰਦੁਸਾਤਨ ਟਾਈਮਜ਼ ਦੀ ਖ਼ਬਰ ਮੁਤਾਬਕ ਰਾਜਸਥਾਨ ਦੇ ਡੌਸਾ ਵਿੱਚ ਮਹਾਪੰਚਾਇਤ ਦੌਰਾਨ ਸੰਬੋਧਨ ਕਰਦਿਆਂ ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾਲ ਮੰਨੀਆਂ ਚਾਂ 16 ਸੂਬਿਆਂ ਦੀ ਬਿਜਲੀ ਸਪਲਾਈ ਬੰਦ ਦਿੱਤੀ ਜਾਵੇਗੀ।
ਟਿਕੈਤ ਨੇ ਕਿਹਾ, “ਕੇਂਦਰ ਵਿੱਚ ਕੋਈ ਸਰਕਾਰ ਨਹੀਂ ਹੈ ਅਤੇ ਕਾਰੋਬਾਰੀ ਦੇਸ਼ ‘ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਸਾਰੇ ਸਰਕਾਰੀ ਅਦਾਰੇ ਵੇਚ ਦਿੱਤੇ ਹਨ ਅਤੇ ਦੇਸ਼ ਲੋਕਾਂ ਨੂੰ ਉਨ੍ਹਾਂ ਨੂੰ ਬਾਹਰ ਕੱਢਣਾ ਚਾਹੀਦਾ ਹੈ।”
ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਵਿਧਾਇਕ ਅਰੁਣ ਨਾਰੰਗ ‘ਤੇ ਹੋਏ ਹ ਮ ਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਅਫਸੋਸ ਦੀ ਗੱਲ ਹੈ ਕਿ ਇਕ ਚੁਣੇ ਹੋਏ ਨੁਮਾਇੰਦੇ ਨਾਲ ਅਜਿਹਾ ਵਿਵਹਾਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਹ ਅਜਿਹੇ ਵਰਤਾਓ ਨੂੰ ਉਤਸ਼ਾਹਿਤ ਨਹੀਂ ਕਰਦੇ |
ਸੰਯੁਕਤ ਕਿਸਾਨ ਮੋਰਚਾ ਨੇ ਆਪਣੇ ਬਿਆਨ ‘ਚ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਇਸ ਘਟਨਾ ਲਈ ਭਾਜਪਾ ਅਤੇ ਉਸ ਦੇ ਸਹਿਯੋਗੀ ਜ਼ਿੰਮੇਵਾਰ ਹਨ | ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਦੀ ਬਜਾਏ ਹੰਕਾਰ ਨਾਲ ਭਰੀ ਹੋਈ ਹੈ ਅਤੇ ਚੋਣਾਂ ‘ਚ ਰੁੱਝੀ ਹੋਈ ਹੈ ਪਰ ਸਥਾਨਕ ਨੇਤਾਵਾਂ ਨੂੰ ਕੇਂਦਰ ਸਰਕਾਰ ਦੇ ਇਸ ਵਤੀਰੇ ਦੇ ਕੌੜੇ ਨਤੀਜਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |
— Punjab Spectrum (@punjab_spectrum) March 28, 2021