Breaking News
Home / ਪੰਜਾਬ / ਭਾਜਪਾ ਪ੍ਰਧਾਨ ਨੇ ਹੁਣ ਕੈਪਟਨ ਦੇ ਘਰ ਬਾਹਰ ਆਪ ਹੀ ਲਾ ਹ ‘ਤੇ ਕੱਪੜੇ

ਭਾਜਪਾ ਪ੍ਰਧਾਨ ਨੇ ਹੁਣ ਕੈਪਟਨ ਦੇ ਘਰ ਬਾਹਰ ਆਪ ਹੀ ਲਾ ਹ ‘ਤੇ ਕੱਪੜੇ

ਚੰਡੀਗੜ੍ਹ ਵਿਖੇ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਲੀਡਰਾਂ ਤੇ ਵਰਕਰਾਂ ਵਲੋਂ ਮੁੱਖ ਮੰਤਰੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾ ਦਾ ਇਕ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਵੀ ਮਿਲਿਆ ਹੈ।

ਭਾਜਪਾ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਦੀ ਅਗਵਾਈ ਹੇਠ ਕੈਪਟਨ ਸਰਕਾਰ ਦਾ ਪੁਤਲਾ ਸਾੜਦੇ ਹੋਏઠ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਹੈ ਜ਼ਿਲ੍ਹਾ ਭਾਜਪਾ ਆਗੂਆਂ ਨੇ ਕੱਪੜੇ ਲਾਹ ਕੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਦੱਸਿਆ ਕਿ ਵਿਧਾਇਕ ਅਰੁਣ ਨਾਰੰਗ ‘ਤੇ ਹ ਮ ਲਾ ਕਾਂਗਰਸੀਆਂ ਨੇ ਕੀਤਾ ਹੈ ਕਿਸਾਨ ਨੇ ਨਹੀਂ, ਜਿਸ ਕਰਕੇ ਇਸ ਸਰਕਾਰ ਨੂੰ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।

ਭਾਜਪਾ ਆਗੂਆਂ ਵਲੋਂ ਅੱਜ ਸੰਗਰੂਰ ਦੇ ਲਾਲ ਬੱਤੀ ਚੌਕ ਵਿਖੇ ਪੰਜਾਬ ਸਰਕਾਰ ਖਿਲਾਫ ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਪੁਤਲਾ ਫੂਕਿਆ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿਚ ਤੁਰੰਤ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ। ਭਾਜਪਾ ਵਰਕਰਾਂ ਨੇ ਕਿਹਾ ਕਿ ਜੇਕਰ ਪੰਜਾਬ ਪੁਲਿਸ, ਅਮਰਿੰਦਰ ਸਰਕਾਰ ਦੀ ਕਮਾਨ ਹੇਠ ਉਨ੍ਹਾਂ ਦੀ ਸੁਰੱਖਿਆ ਨਹੀਂ ਕਰ ਸਕਦੀ ਤਾਂ ਹੁਣ ਉਹ ਆਪਣੀ ਰੱਖਿਆ ਆਪ ਕਰਨਗੇ ਅਤੇ ਅਜਿਹੀਆਂ ਘਟਨਾਵਾਂ ਦਾ ਮੂੰਹ ਤੋੜ ਜਵਾਬ ਦੇਣਗੇ।

ਰੋਸ ਪ੍ਰਦਰਸ਼ਨ ਵਿਚ ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ ਵਿਸ਼ੇਸ਼ ਤੌਰ ‘ਤੇ ਪਹੁੰਚੇ । ਵਾਲਮੀਕ ਚੌਕ ਵਿਚ ਪ੍ਰਦਰਸ਼ਨ ਕਰਨ ਤੋਂ ਬਾਅਦ ਪਠਾਨਕੋਟ ਦੇ ਸਲਾਰੀਆ ਚੌਕ ਵਿਖੇ ਭਾਜਪਾ ਵਰਕਰਾਂ ਅਤੇ ਆਗੂਆਂ ਵੱਲੋਂ ਸੂਬਾ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ ।

ਮਲੋਟ ਭਾਜਪਾ ਅਤੇ ਯੂਵਾ ਮੋਰਚਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਗਿਆ। ਅੱਜ ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਰਾਂ, ਜ਼ਿਲਾ ਪ੍ਰਧਾਨ ਰਾਜੇਸ਼ ਕੁਮਾਰ ਗੋਰਾ ਫ਼ੁਟੇਲਾ ਅਤੇ ਜ਼ਿਲਾ ਪ੍ਰਭਾਰੀ ਸੁਨੀਤਾ ਨੇ ਐਲਾਨ ਕੀਤਾ ਕਿ ਕੱਲ ਦੀ ਸ਼ਰਮਨਾਕ ਘਟਨਾ ਦੇ ਰੋਸ ਵਜੋਂ ਮਲੋਟ ਮੁਕੰਮਲ ਬੰਦ ਰਹੇਗਾ।


ਮਲੋਟ: ਅਬੋਹਰ ਤੋਂ ਬੀਜੇਪੀ ਵਿਧਾਇਕ ਅਰੁਣ ਨਾਰੰਗ ਦੀ ਹੋਈ ਕੁੱ ਟ ਮਾ ਰ ਦੇ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 7 ਕਿਸਾਨ ਲੀਡਰਾਂ ਤੇ 300 ਅ ਣ ਪ ਛਾ ਤਿ ਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।


ਇਸ ਸਬੰਧੀ ਫਿਲਹਾਲ ਐਫ ਆਈ ਆ ਰ ਨੰਬਰ 56 ਦਰਜ ਕਰ ਲਈ ਗਈ ਹੈ। ਇਹ ਐਫ ਆਈ ਆਰ ਆਈਪੀਸੀ ਦੀ ਧਾਰਾ 307/353/186/188/332/342/506/148/149 ਤਹਿਤ ਸਿਟੀ ਮਲੋਟ ‘ਚ ਦਰਜ ਕੀਤੀ ਗਈ ਹੈ। ਇਹ ਐਫ ਆਈ ਆਰ ਐਸਪੀ ਐਚ ਗੁਰਮੇਲ ਸਿੰਘ ਦੇ ਬਿਆਨਾਂ ‘ਤੇ ਦਰਜ ਕੀਤੀ ਗਈ ਹੈ। ਇਸ ਐਫਆਈਆਰ ‘ਚ 7 ਕਿਸਾਨ ਆਗੂਆਂ ਨੂੰ ਨਾਮਜਦ ਕੀਤਾ ਗਿਆ ਹੈ ਜਦਕਿ 250-300 ਲੋਕ ਅ ਣ ਪ ਛਾ ਤੇ ਹਨ। ਪੁਲਿਸ ਨੇ ਥਾਣਾ ਸਿਟੀ ਮਲੋਟ ਵਿਖੇ ਲਖਨ ਪਾਲ ਸ਼ਰਮਾ ਉਰਫ਼ ਲਖਾ ਸ਼ਰਮਾ , ਸੁਖਦੇਵ ਸਿੰਘ ਬੂੜਾਗੁੱਜਰ, ਨਿਰਮਲ ਸਿੰਘ ਜੱਸੇਆਣਾ, ਕੁਲਵਿੰਦਰ ਸਿੰਘ ਦਾਨੇਵਾਲਾ, ਨਾਨਕ ਸਿੰਘ ਫਕਰਸਰ, ਅਵਤਾਰ ਸਿੰਘ ਫ਼ਕਰਸਰ ਅਤੇ ਰਾਜਵਿੰਦਰ ਸਿੰਘ ਜੰਡਵਾਲਾ ਸਮੇਤ 250-300 ਹੋਰ ਅ ਣਪ ਛਾ ਤਿ ਆਂ ਦੇ ਵਿਰੁੱਧ 307,353,186,188,332,342,506,148,149 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

About admin

Check Also

ਅਦਾਲਤ ਨੇ ਦੀਪ ਸਿੱਧੂ ਦੀ ਤਕਰੀਰ ਦਾ ਉਲੱਥਾ ਮੰਗਿਆ

ਅੱਜ ਜੱਜ ਨੇ ਦੀਪ ਸਿੱਧੂ ਦੇ ਭਾਸ਼ਣਾਂ ਦਾ ਅਨੁਵਾਦ ਮੰਗਿਆ ਹੈ…ਤੇ ਅਜੇ ਜੱਜ ਸਾਬ ਨੇ …

%d bloggers like this: