Breaking News
Home / ਪੰਜਾਬ / ਮਲੋਟ ਘਟਨਾ ਭਾਜਪਾ ਆਗੂਆਂ ਦੀ ਗਲਤ ਬਿਆਨਬਾਜੀ ਦਾ ਨਤੀਜਾ-ਡੱਲੇਵਾਲ

ਮਲੋਟ ਘਟਨਾ ਭਾਜਪਾ ਆਗੂਆਂ ਦੀ ਗਲਤ ਬਿਆਨਬਾਜੀ ਦਾ ਨਤੀਜਾ-ਡੱਲੇਵਾਲ

ਸ੍ਰੀ ਮੁਕਤਸਰ ਸਾਹਿਬ: ਮਲੋਟ ਘਟਨਾ ਭਾਜਪਾ ਆਗੂਆਂ ਦੀ ਗਲਤ ਬਿਆਨਬਾਜੀ ਦਾ ਨਤੀਜਾ-ਡੱਲੇਵਾਲ

ਸ੍ਰੀ ਮੁਕਤਸਰ ਸਾਹਿਬ, 28 ਮਾਰਚ -ਮਲੋਟ ਵਿਖੇ ਵਾਪਰੀ ਘਟਨਾ ਭਾਜਪਾ ਆਗੂਆਂ ਦੀ ਗਲਤ ਬਿਆਨਬਾਜੀ ਦਾ ਸਿੱਟਾ ਹੈ।

ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸਾਨ ਪੂਰੀ ਤਰ੍ਹਾਂ ਸ਼ਾਂਤਮਈ ਅੰਦੋਨਲ ਕਰ ਰਹੇ ਹਨ,


ਪਰ ਭਾਜਪਾ ਆਗੂਆਂ ਵਲੋਂ ਲਗਾਤਾਰ ਗਲਤ ਬਿਆਨਬਾਜੀ ਕੀਤੀ ਜਾ ਰਹੀ ਹੈ, ਜਿਸ ਕਾਰਨ ਮਾਹੌਲ ਖਰਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਚਾਹੁਦੇ ਹਾਂ ਕਿ ਹਾਰ ਪਾਸੇ ਅਮਨ ਸ਼ਾਂਤੀ ਬਣੀ ਰਹੇ। ਉਨ੍ਹਾਂ ਮਲੋਟ ਘਟਨਾ ਨੂੰ ਮੰਦਭਾਗਾ ਦੱਸਿਆ।

ਸ: ਡੱਲੇਵਾਲ ਬੀਤੀ ਅੱਧੀ ਰਾਤ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਸਨ ਅਤੇ ਹੁਣ ਜਾਣਕਾਰੀ ਮਿਲੀ ਹੈ ਕਿ ਦੁਬਾਰਾ ਫਿਰ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਰਹੇ ਹਨ।

ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਵਿਧਾਇਕ ਅਰੁਣ ਨਾਰੰਗ ‘ਤੇ ਹੋਏ ਹ-ਮ-ਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਅਫਸੋਸ ਦੀ ਗੱਲ ਹੈ ਕਿ ਇਕ ਚੁਣੇ ਹੋਏ ਨੁਮਾਇੰਦੇ ਨਾਲ ਅਜਿਹਾ ਵਿਵਹਾਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਹ ਅਜਿਹੇ ਵਰਤਾਓ ਨੂੰ ਉਤਸ਼ਾਹਿਤ ਨਹੀਂ ਕਰਦੇ |

ਸੰਯੁਕਤ ਕਿਸਾਨ ਮੋਰਚਾ ਨੇ ਆਪਣੇ ਬਿਆਨ ‘ਚ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਇਸ ਘਟਨਾ ਲਈ ਭਾਜਪਾ ਅਤੇ ਉਸ ਦੇ ਸਹਿਯੋਗੀ ਜ਼ਿੰਮੇਵਾਰ ਹਨ |

ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਦੀ ਬਜਾਏ ਹੰਕਾਰ ਨਾਲ ਭਰੀ ਹੋਈ ਹੈ ਅਤੇ ਚੋਣਾਂ ‘ਚ ਰੁੱਝੀ ਹੋਈ ਹੈ ਪਰ ਸਥਾਨਕ ਨੇਤਾਵਾਂ ਨੂੰ ਕੇਂਦਰ ਸਰਕਾਰ ਦੇ ਇਸ ਵਤੀਰੇ ਦੇ ਕੌੜੇ ਨਤੀਜਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

About admin

Check Also

ਪੁੱਤ ਨੂੰ ਕੈਨੇਡਾ ਭੇਜਣ ਲਈ 24 ਲੱਖ ਖ਼ਰਚ ਕੇ ਵਿਦੇਸ਼ ਭੇਜੀ ਨੂੰਹ ਨੇ ਦਿੱਤਾ ਧੋਖਾ

ਮਾਛੀਵਾੜਾ ਸਾਹਿਬ (ਟੱਕਰ): ਪਿਛਲੇ ਸਮਿਆਂ ਦੌਰਾਨ ਵਿਦੇਸ਼ਾਂ ਤੋਂ ਆਏ ਲਾੜੇ ਪੰਜਾਬ ਵਿਚ ਕੁੜੀਆਂ ਨਾਲ ਵਿਆਹ …

%d bloggers like this: