Breaking News
Home / ਪੰਜਾਬ / ਆਨੰਦਪੁਰ ਸਾਹਿਬ: ਭਾਜਪਾ ਦਾ ਮੁੱਖ ਧਰਮ ਲੋਕਾਂ ’ਚ ਵੰਡੀਆਂ ਪਾਉਣਾ: ਜਥੇਦਾਰ ਅਕਾਲ ਤਖ਼ਤ ਸਾਹਿਬ

ਆਨੰਦਪੁਰ ਸਾਹਿਬ: ਭਾਜਪਾ ਦਾ ਮੁੱਖ ਧਰਮ ਲੋਕਾਂ ’ਚ ਵੰਡੀਆਂ ਪਾਉਣਾ: ਜਥੇਦਾਰ ਅਕਾਲ ਤਖ਼ਤ ਸਾਹਿਬ

ਇਥੇ ਸਿੱਖਾਂ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੁੱਖ ਧਰਮ ਧਰੁਵੀਕਰਨ ਕਰਨਾ ਹੈ ਤੇ ਉਹ ਆਪਣਾ ਧਰਮ ਬੰਗਾਲ ’ਚ ਵੀ ਨਿਭਾਅ ਰਹੀ ਹੈ ਤੇ ਪੰਜਾਬ ਵਿੱਚ ਵੀ ਨਿਭਾਉਗੀ। ਇਸ ਲਈ ਪੰਜਾਬ ਦੇ ਸਮੂਹ ਸਿੱਖਾਂ ਨੂੰ ਇਸ ਨੂੰ ਬੁਹਤ ਗੰਭੀਰਤਾ ਨਾਲ ਸੁਚੇਤ ਹੋਣ ਦੀ ਲੋੜ ਹੈ।

ਪੰਜਾਬ ਅਤੇ ਕੇਂਦਰ ਦਰਮਿਆਨ ਟਕਰਾਅ ਵਾਲੀ ਸਥਿਤੀ ਬਾਰੇ ਜਥੇਦਾਰ ਨੇ ਕਿਹਾ ਕਿ ਪੰਜਾਬ ਦਾ ਬੁਹਤ ਜ਼ਿਆਦਾ ਨੁਕਸਾਨ ਆਰਥਿਕ ਤੇ ਸਮਾਜਿਕ ਤੌਰ ’ਤੇ ਹੋ ਚੁੱਕਾ ਹੈ ਤੇ ਹੋਰ ਵੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਇਸ ਲਈ ਅੰਦੋਲਨ ਨੂੰ ਬੁਹਤ ਹੀ ਸਮਝਦਾਰੀ ਦੇ ਨਾਲ ਚਲਾਉਣ ਦੀ ਲੋੜ ਹੈ ਤਾਂ ਜੋ ਭਾਈਚਾਰਕ ਸਾਂਝ ਬਰਕਰਾਰ ਰਹੇ, ਜਿੱਥੋਂ ਤੱਕ ਜਮਹੂਰੀ ਨੁਮਾਇੰਦਿਆਂ ਦੀ ਕੁੱ ਟ ਮਾ ਰ ਦੀ ਗੱਲ ਹੈ ਤਾਂ ਉਹ ਗ਼ਲਤ ਹੈ ਕਿਉਂਕਿ ਸੱਭਿਅਕ ਮਨੁੱਖ ਅਜਿਹੀਆਂ ਘਟਨਾਵਾਂ ਨੂੰ ਸਹੀ ਨਹੀਂ ਆਖ ਸਕਦਾ ਹੈ। ਇਨ੍ਹਾਂ ਘਟਨਾਵਾਂ ਨਾਲ ਅੰਦੋਲਨ ਕਮਜ਼ੋਰ ਹੁੰਦਾ ਹੈ ਤੇ ਸਰਕਾਰ ਦੀ ਜਿੱਤ ਹੁੰਦੀ ਹੈ।


ਤਖ਼ਤ ਕੇਸਗੜ੍ਹ ਸਾਹਿਬ ਦੀ ਫਸੀਲ ਤੋਂ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦੇ ਹੋਏ ਜਥੇਦਾਰ ਨੇ ਮੋਦੀ ਸਰਕਾਰ ਨੂੰ ਲੰਬੇ ਹੱਥੀਂ ਲੈਂਦੇ ਹੋਏ ਕਿਹਾ ਕਿ ਹਿੰਦ ਦੀ ਹਕੂਮਤ ਘੱਟ ਗਿਣਤੀਆਂ ਨਾਲ ਵਧੀਕੀਆਂ ਕਰ ਰਹੀ ਹੈ। ਇਸ ਮੌਕੇ ਤਖ਼ਤ ਕੇਸਗੜ੍ਹ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਦੇਸ਼ ਦਾ ਅੰਨਦਾਤਾ ਸੜਕਾਂ ’ਤੇ ਰੁਲ ਰਿਹਾ ਹੈ, ਸਿੱਖਾਂ ਦੇ ਧਾਰਮਿਕ ਸਥਾਨਾਂ ਦੀ ਹੋਂਦ ਖਤਰੇ ’ਚ ਹੈ, ਦੇਸ਼ ਦਾ ਹਾਕਮ ਸਿੱਖਾਂ ਦੀ ਅਵਾਜ਼ ਸੁਣਨ ਦੀ ਬਜਾਏ ਵੰਡੀਆਂ ਪਾ ਰਿਹਾ ਹੈ।

ਖਾਲਸਾ ਪੰਥ ਹੋਲੇ ਮੌਕੇ ਭਾਰਤ ਸਰਕਾਰ ਨੂੰ ਸੁਚੇਤ ਕਰਦਾ ਹੈ ਕਿ ਕਿ ਦੇਸ਼ ਦੀ ਅਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਦੇ ਚੁੱਕੇ ਸਿੱਖਾਂ ਦੇ ਸਬਰ ਨੂੰ ਹੋਰ ਨਾ ਪਰਖੇ। ਉਨ੍ਹਾਂ ਹੋਲੇ ਮਹੱਲੇ ਦੇ ਪਾਵਨ ਮੌਕੇ ਤੇ ਸੰਗਤ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਸਾਨੀ ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

About admin

Check Also

ਅਦਾਲਤ ਨੇ ਦੀਪ ਸਿੱਧੂ ਦੀ ਤਕਰੀਰ ਦਾ ਉਲੱਥਾ ਮੰਗਿਆ

ਅੱਜ ਜੱਜ ਨੇ ਦੀਪ ਸਿੱਧੂ ਦੇ ਭਾਸ਼ਣਾਂ ਦਾ ਅਨੁਵਾਦ ਮੰਗਿਆ ਹੈ…ਤੇ ਅਜੇ ਜੱਜ ਸਾਬ ਨੇ …

%d bloggers like this: