Breaking News
Home / ਪੰਜਾਬ / ਦਿੱਲੀ ਦੇ ਟਿਕਰੀ ਬਾਰਡਰ ’ਤੇ ਟਿੱਪਰ ਦੀ ਟੱਕਰ ਕਾਰਨ ਕਿਸਾਨ ਅੰਦੋਲਨ ਤੋਂ ਪਰਤ ਰਹੀਆਂ ਮਾਨਸਾ ਜ਼ਿਲ੍ਹੇ ਦੀਆਂ 3 ਔਰਤਾਂ ਦੀ ਮੌਤ, 2 ਜ਼ਖ਼ਮੀ

ਦਿੱਲੀ ਦੇ ਟਿਕਰੀ ਬਾਰਡਰ ’ਤੇ ਟਿੱਪਰ ਦੀ ਟੱਕਰ ਕਾਰਨ ਕਿਸਾਨ ਅੰਦੋਲਨ ਤੋਂ ਪਰਤ ਰਹੀਆਂ ਮਾਨਸਾ ਜ਼ਿਲ੍ਹੇ ਦੀਆਂ 3 ਔਰਤਾਂ ਦੀ ਮੌਤ, 2 ਜ਼ਖ਼ਮੀ

ਦਿੱਲੀ ਦੇ ਟਿਕਰੀ ਬਾਰਡਰ ’ਤੇ ਪਕੌੜਾ ਚੌਕ ਵਿੱਚ ਅੱਜ ਸਵੇਰੇ ਕਿਸਾਨ ਅੰਦੋਲਨ ਤੋਂ ਘਰ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ ਨੂੰ ਤੇਜ਼ ਰਫ਼ਤਾਰ ਟਿੱਪਰ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿਨ੍ਹਾਂ ਵਿੱਚ 3 ਔਰਤਾਂ ਦੀ ਮੌਤ ਹੋ ਗਈ ਹੈ ਅਤੇ 2 ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ ਹਨ। ਇਹ ਸਾਰੀਆਂ ਔਰਤਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲੇ ਦੀਆਂ ਹਨ। ਇਹ ਕਈ ਦਿਨਾਂ ਤੋਂ ਦਿੱਲੀ ਦੇ ਕਿਸਾਨ ਅੰਦੋਲਨ ਵਿਚ ਭਾਗ ਲੈਣ ਲਈ ਗਈਆ ਹੋਈਆਂ ਸਨ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮ੍ਰਿਤਕ ਔਰਤਾਂ ਵਿਚ ਅਮਰਜੀਤ ਕੌਰ ਪਤਨੀ ਹਰਜੀਤ ਸਿੰਘ (58), ਗੁਰਮੇਲ ਕੌਰ ਪਤਨੀ ਭੋਲਾ ਸਿੰਘ ( 60), ਛਿੰਦਰ ਕੌਰ ਪਤਨੀ ਭਾਨ ਸਿੰਘ (61) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚ ਗੁਰਮੇਲ ਕੌਰ ਪਤਨੀ ਮੇਹਰ ਸਿੰਘ, ਹਰਜੀਤ ਕੌਰ ਪਤਨੀ ਗੁਰਤੇਜ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪਤਾ ਲੱਗਿਆ ਹੈ ਕਿ ਇਹ ਔਰਤਾਂ ਦਿੱਲੀ ਤੋਂ ਬਹਾਦਰਗੜ੍ਹ ਹੋਕੇ ਪੰਜਾਬ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ ਸਨ ਕਿ ਅਚਾਨਕ ਟਰੱਕ ਨੇ ਬੇਕਾਬੂ ਹੋਕੇ ਇਨ੍ਹਾਂ ਨੂੰ ਦਰੜ ਦਿੱਤਾ। ਟਰੱਕ ਚਾਲਕ ਮੌਕੇ ‘ਤੇ ਦੌੜ ਗਿਆ ਅਤੇ ਪੁਲੀਸ ਨੇ ਆਕੇ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ( ਉਗਰਾਹਾਂ) ਵਲੋਂ ਇਸ ਘਟਨਾ ਨੂੰ ਉੱਤਰ ਪ੍ਰਦੇਸ਼ ਦੀ ਲਖੀਮਪੁਰ ਖੀਰੀ ਵਰਗੀ‌‌ ਵਰਦਾਤ ਨਾਲ ਜੋੜਿਆ ਜਾ ਰਿਹਾ ਹੈ ਤੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਵੱਖਰੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਇਸ ਮੰਦਭਾਗੀ ਘਟਨਾ ਦੀ ਜਾਂਚ ਮੁਕੰਮਲ ਹੋਣ ‘ਤੇ ਹੀ ਪੂਰੀ ਅਸਲੀਅਤ ਸਾਹਮਣੇ ਆਵੇਗੀ ਕਿ ਇਹ ਘਟਨਾ ਅਚਾਨਕ ਵਾਪਰੀ ਹੈ ਜਾਂ ਕੋਈ ਸਾਜ਼ਿਸ਼ ਰਚੀ ਗਈ ਹੈ।ਉਨ੍ਹਾਂ ਸਾਰੇ ਜ਼ਿਲ੍ਹਿਆਂ ਦੇ ਜਥੇਬੰਦਕ ਆਗੂਆਂ ਨੂੰ ਅਪੀਲ ਹੈ ਕਿ ਪੰਜਾਬ ਅੰਦਰ ਚੱਲ ਰਹੇ ਸਾਰੇ ਮੋਰਚਿਆਂ ਵਿੱਚ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ ਅਤੇ ਮੰਗ ਕੀਤੀ ਜਾਵੇ ਕਿ ਸ਼ਹੀਦਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ, ਹਰ ਪਰਿਵਾਰ ਦਾ ਸਾਰਾ ਕਰਜ਼ਾ ਖ਼ਤਮ ਕੀਤਾ ਜਾਵੇ 1-1 ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਜ਼ਖ਼ਮੀਆਂ ਦੇ ਸਹੀ ਤੇ ਮੁਫ਼ਤ ਇਲਾਜ ਦਾ ਪ੍ਰਬੰਧ ਤੁਰੰਤ ਕੀਤਾ ਜਾਵੇ।

Check Also

ਸੋਸ਼ਲ ਮੀਡੀਆ ਤੇ ਗ਼ਰਜਣ ਵਾਲੀ ਮਿਣ ਮਿਣ ਕਰਦੀ ਖ਼ੁਦ ਦੇਖ ਲਓ

ਅਕਾਲੀ, ਆਪ ਅਤੇ ਹੋਰ ਪਾਰਟੀਆਂ ਵਿਚਲੇ ਫੈਨਾਂ ਦੇ ਹਿਰਦੇ ਵਲੂੰਧਰ ਕੇ ਮੂਸੇਵਾਲਾ ਕਾਂਗਰਸੀ ਬਣ ਗਿਆ। …

%d bloggers like this: