Breaking News
Home / ਦੇਸ਼ / ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਹੋਇਆ ਭਾਰੀ ਵਿਰੋਧ

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਹੋਇਆ ਭਾਰੀ ਵਿਰੋਧ

ਕਿਸਾਨੀ ਅੰਦੋਲਨ ਤੋਂ ਬਾਅਦ ਤੋਂ ਹੀ ਪੰਜਾਬ ਵਾਸੀਆਂ ਵੱਲੋਂ ਭਾਜਪਾ ਅਤੇ ਭਾਜਪਾ ਨਾਲ ਸਬੰਧਤ ਲੋਕਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਥੇ ਬੀਤੇ ਦਿਨੀਂ ਮਾਲਵਾ ਖੇਤਰ ‘ਚ ਭਾਜਪਾ ਆਗੂ ਅਰੁਣ ਨਾਰੰਗ ਦੀ ਕੁੱ ਟ ਮਾ ਰ ਕੀਤੀ ਗਈ ਉਥੇ ਹੀ ਅੱਜ ਯਾਨੀ ਕਿ ਐਤਵਾਰ ਦੇ ਦਿਨ ਹੁਸ਼ਿਆਰਪੁਰ ਵਿਚ ਮੀਟਿੰਗ ਕਰਨ ਪੁੱਜੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨ ਜਥੇਬੰਦੀਆਂ ਵੱਲੋਂ ਜੰਮ ਕੇ ਵਿਰੋਧ ਕੀਤਾ ਗਿਆ। ਸੋਮ ਪ੍ਰਕਾਸ਼ ਸਥਾਨਕ ਸ਼ਾਸ਼ਤਰੀ ਨਗਰ ਵਿਚ ਸਥਿਤ ਭਾਜਪਾ ਦੇ ਦਫ਼ਤਰ ਵਿਚ ਪੁੱਜੇ ਸਨ,

ਜਦੋਂ ਇਸ ਦੀ ਸੂਚਨਾ ਕਿਸਾਨ ਆਗੂ ਅਤੇ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨੂੰ ਮਿਲੀ ਤਾਂ ਇਸ ਦੀ ਭਿਣਕ ਲੱਗਦੇ ਹੀ ਕਿਸਾਨ ਜਥੇਬੰਦੀਆਂ ਮੌਕੇ ਉਤੇ ਪਹੁੰਚ ਗਈਆਂ। ਜਿਸ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਜ਼ੋਰਦਾਰ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ ਅਤੇ ਸੋਮ ਪ੍ਰਕਾਸ਼ ਨੂੰ ਕਾਲੀਆਂ ਝੰਡੀਆਂ ਵੀ ਵਿਖਾਈਆਂ ਗਈਆਂ।

ਇਸ ਮੌਕੇ ਪੁਲਿਸ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਪਹਿਲਾਂ ਹੀ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਘੰਟਾ ਘਰ ਨਜ਼ਦੀਕ ਹੀ ਸਖ਼ਤ ਬੈਰੀਕੇਡਿੰਗ ਕੀਤੀ ਗਈ ਸੀ। ਹਾਲਾਂਕਿ ਕਿਸਾਨਾਂ ਵੱਲੋਂ ਕਈ ਵਾਰ ਪੁਲਸ ਨਾਲ ਧੱ ਕਾ-ਮੁੱ ਕੀ ਕਰਕੇ ਅੱਗੇ ਵਧਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਪੁਲਸ ਵੱਲੋਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ।

ਇਸ ਮੌਕੇ ਐੱਸ. ਪੀ. ਰਵਿੰਦਰਪਾਲ ਸਿੰਘ ਸੰਧੂ ਅਤੇ ਐੱਸ. ਪੀ. ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਦੇ ਆਲਾ ਅਧਿਕਾਰੀ ਮੌਜੂਦ ਸਨ, ਤਾਂ ਜੋ ਮੁੜ ਤੋਂ ਅਜਿਹੀ ਕੋਈ ਘਟਨਾ ਨਾ ਵਾਪਰ ਸਕੇ ਜਿਵੇਂ ਪਹਿਲਾਂ ਹੋਰਨਾਂ ਭਾਜਪਾ ਆਗੂਆਂ ਨਾਲ ਵਾਪਰੀ ਹੈ।

About admin

Check Also

ਯੋਗੀ ਨੇ ਕੱਢੀ ਚਲਦੀ ਇੰਟਰਵਿਊ ‘ਚ ਗਾ ਲ੍ਹ ਦੀ ਵੀਡੀਉ ਵਾਇਰਲ, ਯੋਗੀ ਦੀ ਟੀਮ ਨੇ ਕਿਹਾ ਫੇਕ ਹੈ ਵੀਡੀਉ, ਜਾਂਚ ਦੇ ਹੁਕਮ

ਯੋਗੀ ਅਦਿਤਿਆਨਾਥ ਨੇ ਕੱਢੀ ਚਲਦੀ ਇੰਟਰਵਿਊ ‘ਚ ਗਾ ਲ੍ਹ ਦੀ ਵੀਡੀਉ ਵਾਇਰਲ, ਯੋਗੀ ਦੀ ਟੀਮ …

%d bloggers like this: