ਬਰੈਂਪਟਨ ਦੇ ਗੋਰਵੇਅ ਅਤੇ ਇੰਟਰਮੋਡਲ (Goreway and Intermodel) ਲਾਗੇ ਟ੍ਰੀਪਲ ਐਮ ਮੇਟਲ ਕੰਪਨੀ ( Triple M Metal Company) ਵਿਖੇ ਕੰਮ ਦੌਰਾਨ ਵਾਪਰੇ ਹਾਦਸੇ ਵਿੱਚ CNTL ਟਰੱਕ ਡਰਾਈਵਰ ਅਮਰਪ੍ਰੀਤ ਸੰਧੂ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ।
ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਇਕ ਨਿੱਜੀ ਕਾਰੋਬਾਰੀ ਯਾਰਡ ਵਿਚ ਬੀਤੇ ਕੱਲ੍ਹ ਬਾਅਦ ਦੁਪਹਿਰ ਦੋ ਟਰੱਕਾਂ ਦੀ ਟੱਕਰ ਹੋਈ, ਜਿਸ ਵਿਚ ਇਕ ਟਰੱਕ ਡਰਾਈਵਰ ਅਮਰਪ੍ਰੀਤ ਸਿੰਘ ਸੰਧੂ ਦੀ ਦੁਖਦਾਈ ਮੌਤ ਹੋਣ ਦੀ ਖ਼ਬਰ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਟਰੱਕ ਉੱਪਰ ਦੂਸਰੇ ਟਰੱਕ ਦੇ ਭਾਰ ਦਾ ਦਬਾਅ ਪੈ ਗਿਆ ਅਤੇ ਨੌਜਵਾਨ ਅਮਰਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ ਤਿੰਨ ਬੇਟੀਆਂ ਦਾ ਪਿਤਾ ਸੀ ਅਤੇ ਬਰੈਂਪਟਨ ਦਾ ਵਾਸੀ ਸੀ। ਇਸ ਦੁਰਘਟਨਾ ਤੋਂ ਬਾਅਦ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।