Breaking News
Home / ਪੰਜਾਬ / ਸਿੰਘੂ ਬਾਰਡਰ ਦਿੱਲੀ ਵਿਖੇ ਕਿਸਾਨਾਂ ਵਲੋਂ ਬਣਾਏ ਆਰਜੀ ਮਕਾਨਾਂ ਨੂੰ ਲੱਗੀ ਅੱਗ

ਸਿੰਘੂ ਬਾਰਡਰ ਦਿੱਲੀ ਵਿਖੇ ਕਿਸਾਨਾਂ ਵਲੋਂ ਬਣਾਏ ਆਰਜੀ ਮਕਾਨਾਂ ਨੂੰ ਲੱਗੀ ਅੱਗ

ਸਿੰਘੂ ਬਾਰਡਰ , 15 ਅਪ੍ਰੈਲ – ਸਿੰਘੂ ਬਾਰਡਰ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਚ ਕਿਸਾਨਾਂ ਵਲੋਂ ਬਣਾਏ ਆਰਜੀ ਮਕਾਨਾਂ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ। ਚਸ਼ਮਦੀਦ ਲੋਕਾਂ ਅਨੁਸਾਰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਅੱਗ ਲਗਾਈ ਅਤੇ ਫ਼ਰਾਰ ਹੋ ਗਏ। ਇਸ ਘਟਨਾ ਦੌਰਾਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਅਤੇ ਕਿਸਾਨਾਂ ਦੀ ਰੋਜ਼ਾਨਾ ਵਰਤੋਂ ਵਾਲਾ ਸਮਾਨ ਸੜ ਕੇ ਸੁਆਹ ਹੋ ਚੁੱਕਾ ਹੈ। ਘਟਨਾ ਸਥਾਨ ‘ਤੇ ਕਿਸਾਨ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਸਮੇਤ ਵੱਖ-ਵੱਖ ਆਗੂਆਂ ਨੇ ਪਹੁੰਚ ਕੇ ਸ਼ਾਂਤੀ ਪੂਰਵਕ ਚੱਲ ਰਹੇ ਅੰਦੋਲਨ ਦਾ ਮਾਹੌਲ ਖ਼ਰਾਬ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਦੀ ਨਿਖੇਧੀ ਕੀਤੀ।

ਸਿੰਘੂ ਬਾਰਡਰ ਵਿਖੇ ਕਿਸਾਨਾਂ ਦੇ ਆਰਜ਼ੀ ਮਕਾਨਾਂ ਨੂੰ ਅੱਗ ਲਗਾਏ ਜਾਣ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਸੰਤ ਚਰਨਜੀਤ ਸਿੰਘ ਜੱਸੋਵਾਲ ਨੇ ਇਸ ਨੂੰ ਕਿਸਾਨੀ ਸੰਘਰਸ਼ ਨੂੰ ਫ਼ੇਲ੍ਹ ਕਰਨ ਦੀ ਸਾਿਜਸ਼ ਕਰਾਰ ਦੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਕਰਨ ਦੀ ਬਜਾਏ ਰੱਬ ਤੋਂ ਡਰਨਾ ਚਾਹੀਦਾ ਹੈ।

ਸਿੰਘੁ ਬਾਰਡਰ ‘ਤੇ ਕਿਸਾਨਾਂ ਵੱਲੋਂ ਪਾਈ ਝੌਂਪੜੀਆਂ ‘ਚ ਲੱਗੀ ਅੱਗ

ਸਿੰਘੂ ਬਾਰਡਰ ’ਤੇ ਕਿਸਾਨਾਂ ਦੇ ਤੰਬੂਆਂ ਨੂੰ ਕਿਸਨੇ ਲਾਈ ਅੱਗ ? ਕਿਸਾਨਾਂ ਖ਼ਿਲਾਫ਼ ਕੌਣ ਕਰ ਰਿਹਾ ਸਾਜ਼ਿਸ਼ ?

About admin

Check Also

ਕਾਮਰੇਡਾਂ ਨੇ ਆਖਿਰ ਉਹੀ ਕਰ ਦਿੱਤਾ ਜਿਸਦਾ….

ਪਿਛਲੇ ਦੋ ਹਫ਼ਤਿਆਂ ਤੋਂ ਮੋਦੀ ਸਰਕਾਰ ਦੀ ਅੰਤਰਰਾਸ਼ਟਰੀ ਪੱਧਰ ‘ਤੇ ਕਰੋਨਾ ਵਾਇਰਸ ਕਾਰਨ ਪੈਦਾ ਹੋਏ …

%d bloggers like this: