Breaking News
Home / ਪੰਜਾਬ / ਗੀਤਕਾਰ ਮਹਿਕਮ ਬਰਾੜ ਵਲੋਂ ਜੀਵਨ ਲੀਲਾ ਸਮਾਪਤ – ਫੇਸਬੁੱਕ ‘ਤੇ ਲਾਈਵ ਹੋ ਕੇ …….

ਗੀਤਕਾਰ ਮਹਿਕਮ ਬਰਾੜ ਵਲੋਂ ਜੀਵਨ ਲੀਲਾ ਸਮਾਪਤ – ਫੇਸਬੁੱਕ ‘ਤੇ ਲਾਈਵ ਹੋ ਕੇ …….

ਗੀਤਕਾਰ ਮਹਿਕਮ ਬਰਾੜ ਵਲੋਂ ਜੀਵਨ ਲੀਲਾ ਸਮਾਪਤ -ਫੇਸਬੁੱਕ ‘ਤੇ ਲਾਈਵ ਹੋ ਕੇ ਦੱਸਿਆ ਸੀ ਜ਼ਿੰਦਗੀ ਤੋਂ ਨਿਰਾਸ਼

ਗਿੱਦੜਬਾਹਾ, 15 ਅਪ੍ਰੈਲ -ਗੀਤਕਾਰ ਤੇ ਕਾਂਗਰਸੀ ਆਗੂ ਮਹਿਕਮ ਸਿੰਘ ਬਰਾੜ ਵਾਸੀ ਪਿੰਡ ਗਿਲਜੇਵਾਲਾ ਨੇ ਕੋਈ ਜ਼ ਹਿ ਰੀ ਲੀ ਚੀਜ਼ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਈ |

ਗਿੱਦੜਬਾਹਾ, 15 ਅਪ੍ਰੈਲ -ਗੀਤਕਾਰ ਤੇ ਕਾਂਗਰਸੀ ਆਗੂ ਮਹਿਕਮ ਸਿੰਘ ਬਰਾੜ ਵਾਸੀ ਪਿੰਡ ਗਿਲਜੇਵਾਲਾ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਈ | ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਦੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ | ਬੀਤੀ ਰਾਤ ਮਹਿਕਮ ਸਿੰਘ ਬਰਾੜ ਨੇ ਆਪਣੇ ਫੇਸਬੁੱਕ ਖਾਤੇ ਤੋਂ ਲਾਈਵ ਹੋ ਕੇ ਜ਼ਿੰਦਗੀ ਤੋਂ ਨਿਰਾਸ਼ਾ ਦਾ ਪ੍ਰਗਟਾਵਾ ਕਰਦਿਆਂ ਨਹਿਰ ‘ਚ ਛਾ ਲ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਤੇ ਇਸ ਲਈ ਕਿਸੇ ਨੂੰ ਵੀ ਦੋ ਸ਼ੀ ਨਾ ਠਹਿਰਾਉਣ ਦਾ ਪ੍ਰਗਟਾਵਾ ਕੀਤਾ ਸੀ, ਪਰ ਰਾਤ ਹੀ ਉਸ ਨੇ ਕੋਈ ਜ਼ ਹਿ ਰੀ ਲੀ ਚੀਜ਼ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਈ | ਉਹ ਆਪਣੇ ਪਿੱਛੇ ਇਕ ਮਾਸੂਮ ਪੁੱਤਰ ਤੇ ਮਾਂ ਛੱਡ ਗਿਆ ਹੈ | ਮਹਿਕਮ ਸਿੰਘ ਬਰਾੜ ਨੇ ਦਿੱਲੀ ਸੰਘਰਸ਼ ‘ਚ ਵੀ ਕਈ ਦਿਨ ਸ਼ਮੂਲੀਅਤ ਕੀਤੀ ਸੀ ਤੇ ਇਸ ਸਬੰਧੀ ਗੀਤ ਵੀ ਲਿਖੇ ਸਨ | ਅੱਜ ਪਿੰਡ ਗਿਲਜੇਵਾਲਾ ਦੇ ਸ਼ਮਸ਼ਾਨਘਾਟ ਵਿਖੇ ਮਹਿਕਮ ਸਿੰਘ ਬਰਾੜ ਦਾ ਅੰਤਿਮ ਸੰਸਕਾਰ ਕੀਤਾ ਗਿਆ |

ਇਸ ਮੌਕੇ ਗਿੱਦੜਬਾਹਾ ਦੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਹਰਚਰਨ ਸਿੰਘ ਸੋਥਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ, ਨਰਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਸਾਹਿਬ, ਨਿਰਮਲ ਸਿੰਘ ਸਰਪੰਚ ਪਿੰਡ ਗਿਲਜੇਵਾਲਾ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕੇ ਦੇ ਲੋਕ, ਰਿਸ਼ਤੇਦਾਰ ਤੇ ਸਨੇਹੀ ਹਾਜ਼ਰ ਸਨ

ਬਾਹਰੀ ਸੂਬਿਆਂ ਤੋਂ ਕਣਕ ਦਾ ਇਕ ਵੀ ਦਾਣਾ ਮੰਡੀਆਂ ‘ਚ ਨਹੀਂ ਆਉਣ ਦਿੱਤਾ ਜਾਵੇਗਾ-ਵਿਨੀ ਮਹਾਜਨ
ਚੰਡੀਗੜ੍ਹ, 15 ਅਪ੍ਰੈਲ -ਕਣਕ ਦੀ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਪੁਲਿਸ ਅਤੇ ਹੋਰ ਸਬੰਧਿਤ ਵਿਭਾਗਾਂ ਨੂੰ ਇਹ ਯਕੀਨੀ ਬਣਾਉਣ ਦੇ ਸਪਸ਼ਟ ਨਿਰਦੇਸ਼ ਦਿੱਤੇ ਕਿ ਕਣਕ ਦਾ ਇਕ ਵੀ ਦਾਣਾ ਬਾਹਰੋਂ ਮੰਡੀਆਂ ‘ਚ ਨਾ ਆਉਣ ਦਿੱਤਾ ਜਾਵੇ ਅਤੇ ਪੁਲਿਸ ਦੀਆਂ ਟੀਮਾਂ ਨੂੰ ਅੰਤਰਰਾਜੀ ਸਰਹੱਦਾਂ ‘ਤੇ ਤਾਇਨਾਤ ਕੀਤਾ ਜਾਵੇ ਤਾਂ ਜੋ ਗ਼ੈਰ ਕਾਨੂੰਨੀ ਵਪਾਰ ਨੂੰ ਰੋਕਿਆ ਜਾ ਸਕੇ | ਉਨ੍ਹਾਂ ਖ਼ਰੀਦ ਦੇ 72 ਘੰਟਿਆਂ ਅੰਦਰ ਮੰਡੀਆਂ ‘ਚੋਂ ਫ਼ਸਲ ਦੀ ਚੁਕਾਈ ਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ | ਖ਼ਰੀਦ ਕਾਰਜਾਂ ਦੀ ਸਮੀਖਿਆ ਲਈ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸੀਜ਼ਨ ਲਈ ਵਿਸਥਾਰਤ ਪ੍ਰਬੰਧ ਕੀਤੇ ਹਨ | ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਕਿਸਾਨਾਂ ਤੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਣਕ ਦੀ ਖ਼ਰੀਦ ਲਈ ਸੂਬਾ ਭਰ ‘ਚ 4,000 ਖ਼ਰੀਦ ਕੇਂਦਰ ਸਥਾਪਿਤ ਕੀਤੇ ਹਨ ਤੇ ਪੰਜਾਬ ਮੰਡੀ ਬੋਰਡ ਨੇ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ 4.48 ਲੱਖ ਤੋਂ ਵੱਧ ਪਾਸ ਜਾਰੀ ਕੀਤੇ ਹਨ ਤਾਂ ਜੋ ਕੋਰੋਨਾ ਸੰਕਟ ਦੇ ਮੱਦੇਨਜ਼ਰ ਮੰਡੀਆਂ ਵਿਚ ਫ਼ਸਲ ਦੀ ਪੜਾਅਵਾਰ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਸਕੇ | ਪ੍ਰਮੁੱਖ ਸਕੱਤਰ ਖ਼ੁਰਾਕ ਅਤੇ ਸਿਵਲ ਸਪਲਾਈ ਕੇ.ਏ.ਪੀ. ਸਿਨਹਾ ਨੇ ਮੀਟਿੰਗ ‘ਚ ਦੱਸਿਆ ਕਿ ਰਾਜ ‘ਚ ਢੁਕਵੀਂ ਮਾਤਰਾ ਵਿਚ ਬਾਰਦਾਨਾ ਉਪਲਬਧ ਹੈ | ਮੌਜੂਦਾ ਸਮੇਂ ਰਾਜ ਕੋਲ ਤਕਰੀਬਨ 2.6 ਲੱਖ ਗੱਠਾਂ ਉਪਲਬਧ ਹਨ | ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਤੇ ਆੜ੍ਹਤੀਆਂ ਨੰੂ ਅਦਾਇਗੀ ਕਰਨ ਲਈ ਹੁਣ ਤੱਕ 100 ਕਰੋੜ ਰੁਪਏ ਦੇ ਬਿੱਲ ਜਮਾਂ ਕਰਵਾਏ ਗਏ ਹਨ, ਜੋ ਜਲਦ ਹੀ ਪਾਸ ਕਰ ਦਿੱਤੇ ਜਾਣਗੇ | ਡੀ.ਜੀ.ਪੀ. ਦਿਨਕਰ ਗੁਪਤਾ ਨੇ ਭਰੋਸਾ ਦਿਵਾਇਆ ਕਿ ਹੋਰ ਰਾਜਾਂ ਤੋਂ ਕਣਕ ਦੀ ਗ਼ੈਰ ਕਾਨੂੰਨੀ ਢੋਆ-ਢੁਆਈ ‘ਤੇ ਸਖ਼ਤੀ ਨਾਲ ਰੋਕ ਲਗਾਉਣ ਲਈ ਅੰਤਰਰਾਜੀ ਚੈਕ-ਪੋਸਟਾਂ ‘ਤੇ ਹੋਰ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ | ਉਨ੍ਹਾਂ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਿਤ ਜ਼ਿਲਿ੍ਹਆਂ ‘ਚ ਬਾਹਰੋਂ ਦਾਖ਼ਲ ਹੋਣ ਵਾਲੇ ਟਰੱਕਾਂ ਅਤੇ ਟਰਾਲੀਆਂ ਦੀ ਆਵਾਜਾਈ ‘ਤੇ ਸਖ਼ਤ ਨਜ਼ਰ ਰੱਖਣ |

About admin

Check Also

ਜੈਪਾਲ ਭੁੱਲਰ ਅਤੇ ਜੱਸੀ ਖਰੜ ਮਾਮਲਾ – ਦੇਖੋ ਸਾਰੇ ਚੈਨਲਾਂ ਦੀਆਂ ਸਾਰੀਆਂ ਵੀਡੀਉ ਅਤੇ ਹੁਣ ਤੱਕ ਦੇ ਅਪਡੇਟ

ਜੈਪਾਲ ਭੁੱਲਰ ਨੂੰ ਮੁਕਾਬਲੇ ਵਿੱਚ ਮਾਰਨ ’ਤੇ ਉਸ ਦੇ ਪਰਿਵਾਰ ਨੇ ਪੁਲੀਸ ਦੀ ਕਾਰਗੁਜ਼ਾਰੀ ’ਤੇ …

%d bloggers like this: