Breaking News
Home / ਦੇਸ਼ / ਕੁੰਭ ਮੇਲਾ ਕਰਵਾਉਣ ਦੀ ਲੋੜ ਨਹੀਂ ਸੀ: ਭਾਜਪਾ ਨੇਤਾ ਸ਼ਾਂਤਾ ਕੁਮਾਰ

ਕੁੰਭ ਮੇਲਾ ਕਰਵਾਉਣ ਦੀ ਲੋੜ ਨਹੀਂ ਸੀ: ਭਾਜਪਾ ਨੇਤਾ ਸ਼ਾਂਤਾ ਕੁਮਾਰ

ਧਰਮਸ਼ਾਲਾ: ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਸ਼ਾਂਤਾ ਕੁਮਾਰ ਨੇ ਅੱਜ ਕਿਹਾ ਕਿ ਦੇਸ਼ ’ਚ ਕਰੋਨਾਵਾਇਰਸ ਦੇ ਕੇਸਾਂ ’ਚ ਤੇਜ਼ੀ ਨਾਲ ਹੋ ਰਹੇ ਵਾਧੇ ਕਾਰਨ ਹਾਲਾਤ ਵਿਗੜ ਰਹੇ ਹਨ ਅਤੇ ਅਜਿਹੇ ਸਮੇਂ ਕੁੰਭ ਮੇਲਾ ਨਹੀਂ ਕਰਵਾਇਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਇਸ ਵਾਰ ਵਿਗੜੇ ਹਾਲਾਤ ਲਈ ਸਰਕਾਰ ਤੇ ਸਿਆਸੀ ਆਗੂ ਕਾਫੀ ਹੱਦ ਤੱਕ ਜ਼ਿੰਮੇਵਾਰ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾਵਾਇਰਸ ਦੇ ਵਧ ਰਹੇ ਕੇਸਾਂ ਨੂੰ ਦੇਖਦਿਆਂ ਸੰਤ ਸਮਾਜ ਨੂੰ ਹਰਿਦੁਆਰ ’ਚ ਚੱਲ ਰਹੇ ਕੁੰਭ ਨੂੰ ‘ਪ੍ਰਤੀਕਾਤਮਕ’ ਹੀ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਮਹਾਮਾਰੀ ਖ਼ਿਲਾਫ਼ ਮਜ਼ਬੂਤੀ ਨਾਲ ਜੰਗ ਲੜੀ ਜਾ ਸਕੇ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਦੱਸਿਆ ਕਿ ਉਨ੍ਹਾਂ ਜੂਨਾ ਅਖਾੜੇ ਦੇ ਸਵਾਮੀ ਅਵਧੇਸ਼ਾਨੰਦ ਗਿਰੀ ਨਾਲ ਇਸ ਬਾਰੇ ਫੋਨ ’ਤੇ ਗੱਲਬਾਤ ਕਰਕੇ ਸੰਤਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ,‘‘ਮੈਂ ਬੇਨਤੀ ਕੀਤੀ ਹੈ ਕਿ ਦੋ ਸ਼ਾਹੀ ਇਸ਼ਨਾਨ ਹੋ ਚੁੱਕੇ ਹਨ ਅਤੇ ਹੁਣ ਕੁੰਭ ਨੂੰ ਕਰੋਨਾ ਸੰਕਟ ਕਾਰਨ ਪ੍ਰਤੀਕ ਵਜੋਂ ਹੀ ਰੱਖਿਆ ਜਾਵੇ। ਇਸ ਨਾਲ ਸੰਕਟ ਖ਼ਿਲਾਫ਼ ਜੰਗ ਨੂੰ ਤਾਕਤ ਮਿਲੇਗੀ।’’ ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਸਮਾਜਵਾਦੀ ਆਗੂ ਚੰਦਰਸ਼ੇਖਰ ਨੂੰ ਅੱਜ ਉਨ੍ਹਾਂ ਦੀ ਜੈਅੰਤੀ ’ਤੇ ਸ਼ਰਧਾਂਜਲੀਆਂ ਭੇਟ ਕੀਤੀਆਂ। ਉਧਰ ਪ੍ਰਧਾਨ ਮੰਤਰੀ ਨੇ ਅੱਜ ਪੱਛਮੀ ਬੰਗਾਲ ’ਚ ਚੋਣ ਰੈਲੀਆਂ ਦੌਰਾਨ ਕਿਹਾ ਕਿ ਤ੍ਰਿਣਮੂਲ ਕਾਂਗਰਸ ਵਿਧਾਨ ਸਭਾ ਚੋਣਾਂ ਦੇ ਪਹਿਲੇ ਚਾਰ ਗੇੜਾਂ ’ਚ ਹੀ ਟੋਟੇ-ਟੋਟੇ ਹੋ ਗਈ ਹੈ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਉਸ ਦਾ ਭਤੀਜਾ ਚੋਣਾਂ ਖ਼ਤਮ ਹੁੰਦਿਆਂ ਹੀ ਗਾਇਬ ਹੋ ਜਾਣਗੇ।

About admin

Check Also

ਗੰਗਾ ਵਿਚ 40 ਲਾ ਸ਼ਾਂ ਤੈਰਦੀਆਂ ਹੋਈਆਂ ਮਿਲੀਆਂ

ਗੰਗਾ ਵਿਚ 40 ਲਾ ਸ਼ਾਂ ਤੈਰਦੀਆਂ ਹੋਈਆਂ ਮਿਲੀਆਂ .. ਕਰੋਨਾ ਕਾਰਨ ਮੌਤਾਂ ਵਧਣ ਨਾਲ ਲੋਕਾਂ …

%d bloggers like this: