Breaking News
Home / ਦੇਸ਼ / ਕੁਰੂਕਸ਼ੇਤਰ ਵਿੱਚ ਪੁਲਿਸ ਨੇ 70 ਕਿਸਾਨਾਂ ਨੂੰ ਲਿਆ ਹਿਰਾਸਤ ਵਿੱਚ

ਕੁਰੂਕਸ਼ੇਤਰ ਵਿੱਚ ਪੁਲਿਸ ਨੇ 70 ਕਿਸਾਨਾਂ ਨੂੰ ਲਿਆ ਹਿਰਾਸਤ ਵਿੱਚ

ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਪੁਲਿਸ ਨੇ 70 ਕਿਸਾਨਾਂ ਨੂੰ ਲਿਆ ਹਿਰਾਸਤ ਵਿੱਚ ਭਾਜਪਾ ਸੰਸਦ ਮੈਂਬਰ ਨਾਇਬ ਸੈਣੀ ਦਾ ਵਿਰੋਧ ਕਰਨ ਪਹੁੰਚੇ ਸਨ ਕਿਸਾਨ। ਅੰਬੇਡਕਰ ਜਯੰਤੀ ਦੇ ਸਬੰਧ ’ਚ ਹੋ ਰਹੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ ਸਨ ਨਾਇਬ ਸੈਣੀ। ਪੁਲਿਸ ਮੁਤਾਬਕ ਬੈਰੀਕੇਡਿੰਗ ਤੋੜ ਕੇ ਅੱਗੇ ਵਧੇ ਸਨ ਕਿਸਾਨ।

ਇਥੇ ਵੱਡੀ ਗਿਣਤੀ ਕਿਸਾਨਾਂ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਰੋਸ ਜਤਾਇਆ। ਉਨ੍ਹਾਂ ਭਾਜਪਾ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਕਾਲੀਆਂ ਝੰਡੀਆਂ ਦਿਖਾਈਆਂ। ਇਸ ਦੌਰਾਨ ਸੰਸਦ ਮੈਂਬਰ ਦੇ ਸਮਾਗਮ ਵੱਲ ਵਧ ਰਹੇ ਕਿਸਾਨਾਂ ਨੂੰ ਪੁਲੀਸ ਨੇ ਹਿਰਾਸਤ ਵਿਚ ਲਿਆ। ਇਸ ਤੋਂ ਪਹਿਲਾਂ ਕਿਸਾਨ ਥੀਮ ਪਾਰਕ ਨੇੜਲੇ ਸੈਣੀ ਭਵਨ ਵਿਚ ਇਕੱਠੇ ਹੋਏ, ਇਸ ਦੌਰਾਨ ਪੁਲੀਸ ਨੇ ਕਿਸਾਨਾਂ ਨੂੰ ਮਨਾਉਣ ਦਾ ਯਤਨ ਕੀਤਾ ਕਿ ਉਹ ਪ੍ਰਦਰਸ਼ਨ ਨਾ ਕਰਨ ਪਰ ਕਿਸਾਨ ਨਹੀਂ ਮੰਨੇ ਤੇ ਰੋਸ ਮਾਰਚ ਸ਼ੁਰੂ ਕੀਤਾ। ਕਿਸਾਨ ਆਗੂ ਜਸਬੀਰ ਸਿੰਘ ਮਾਨੂਮਾਜਰਾ ਨੇ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸਨ ਤੇ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ।

About admin

Check Also

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ। ਉਨ੍ਹਾਂ ਦਾ 98ਵੇਂ ਸਾਲ ਦੀ ਉਮਰ ਵਿਚ …

%d bloggers like this: