Breaking News
Home / ਦੇਸ਼ / ਸੰਸਦ ਕੂਚ ਦਾ ਪ੍ਰੋਗਰਾਮ ਸੰਯੁਕਤ ਕਿਸਾਨ ਮੋਰਚੇ ਵਲੋਂ ਰੱਦ ਕਰ ਦਿੱਤਾ ਗਿਆ ਹੈ

ਸੰਸਦ ਕੂਚ ਦਾ ਪ੍ਰੋਗਰਾਮ ਸੰਯੁਕਤ ਕਿਸਾਨ ਮੋਰਚੇ ਵਲੋਂ ਰੱਦ ਕਰ ਦਿੱਤਾ ਗਿਆ ਹੈ

ਸੰਸਦ ਕੂਚ ਦਾ ਪ੍ਰੋਗਰਾਮ ਸੰਯੁਕਤ ਕਿਸਾਨ ਮੋਰਚੇ ਵਲੋਂ ਰੱਦ ਕਰ ਦਿੱਤਾ ਗਿਆ ਹੈ : ਗੁਰਨਾਮ ਸਿੰਘ ਚੜੂਨੀ

ਕਿਸਾਨ ਮੋਰਚੇ ਤੋਂ ਪੱਤਰਕਾਰ ਸੰਦੀਪ ਸਿੰਘ ਅਤੇ ਜਸਵੀਰ ਸਿੰਘ ਮੁਤਾਬਕ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਈ ‘ਚ ਪਾਰਲੀਮੈਂਟ ਘੇਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ।
ਇਸਦਾ ਕਾਰਨ ਕਿਸਾਨ ਆਗੂ ਆਉਣ ਵਾਲੇ ਸਮੇਂ ‘ਚ ਬਿਆਨ ਸਕਦੇ ਹਨ।
-ਗੁਰਪ੍ਰੀਤ ਸਿੰਘ ਸਹੋਤਾ | ਸਰੀ | ਚੜ੍ਹਦੀ ਕਲਾ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕੋਰੋਨਾ ਦੀ ਆੜ ਹੇਠ ਕਿਸਾਨ ਸੰਘਰਸ਼ ‘ਤੇ ਪਾਬੰਦੀਆਂ ਮੜ੍ਹਨ ਦੀਆਂ ਵਿਉਂਤਾਂ ਘੜ ਰਹੀ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਕਿਸਾਨ ਸੰਘਰਸ਼ ਤੋਂ ਆਪਣੇ ਨਾਪਾਕ ਤੇ ਜਾਬਰ ਹੱਥ ਪਾਸੇ ਰੱਖੇ | ਉਨ੍ਹਾਂ ਕਿਹਾ ਕਿ ਕਿਸਾਨ ਤਿੰਨੇ ਖੇਤੀ ਕਾਨੂੰਨ ਰੱਦ ਕਰਾਉਣ ਤੇ ਹੋਰਨਾਂ ਮੰਗਾਂ ਦੀ ਪ੍ਰਾਪਤੀ ਲਈ ਦਿ੍ੜ੍ਹ ਹਨ ਤੇ ਇਹ ਸੰਘਰਸ਼ ਕਿਸੇ ਵੀ ਤਰ੍ਹਾਂ ਦੀਆਂ ਪਾਬੰਦੀਆਂ ਨਾਲ ਡੱਕਿਆ ਨਹੀਂ ਜਾ ਸਕਦਾ | ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਇਕ ਪਾਸੇ ਦੇਸ਼ ਅੰਦਰ ਮੁੜ ਤਾਲਾਬੰਦੀ ਵਰਗੇ ਹਾਲਾਤ ਪੈਦਾ ਕਰ ਰਹੀ ਹੈ, ਜਦਕਿ ਦੂਜੇ ਪਾਸੇ ਬੰਗਾਲ ਤੇ ਹੋਰਨਾਂ ਸੂਬਿਆਂ ਦੀਆਂ ਚੋਣਾਂ ਅੰਦਰ ਆਪ ਵੱਡੀਆਂ ਰੈਲੀਆਂ ਕਰ ਰਹੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਆਪਣੇ ਖੇਤੀ ਕੀਤੇ ਦੀ ਰਾਖੀ ਲਈ ਦਿੱਲੀ ਦੇ ਬਾਰਡਰ ‘ਤੇ ਡਟੇ ਹੋਏ ਕਿਸਾਨਾਂ ਨੂੰ ਕੋਰੋਨਾ ਖ਼ਤਰੇ ਦੀਆਂ ਨਸੀਹਤਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮੀਡੀਆ ਦੀਆਂ ਖ਼ਬਰਾਂ ਰਾਹੀਂ ‘ਅਪਰੇਸ਼ਨ ਕਲੀਨ’ ਵਰਗੀ ਚਰਚਾ ਚਲਾ ਕੇ ਕਿਸਾਨਾਂ ਨੂੰ ਦਹਿਸ਼ਤਜ਼ਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਸਾਮਰਾਜ ਦੀ ਝੋਲੀ ਚੁੱਕ ਇਸ ਸਰਕਾਰ ਨੇ ਇਸ ਮਹਾਂਮਾਰੀ ਨੂੰ ਵੀ ਆਪਣੇ ਲੁਟੇਰੇ ਮਨਸੂਬਿਆਂ ਦਾ ਹੱਥਾ ਬਣਾ ਲਿਆ ਹੈ | ਅਜਿਹੀਆਂ ਕੋਈ ਵੀ ਰਿਪੋਰਟਾਂ ਕਿਸਾਨਾਂ ਨੂੰ ਸੰਘਰਸ਼ ਦੇ ਰਸਤੇ ਤੋਂ ਥਿੜਕਾ ਨਹੀਂ ਸਕਦੀਆਂ | ਉਨ੍ਹਾਂ ਕਿਹਾ ਕਿ ਇਨ੍ਹਾਂ ਮਨਸੂਬਿਆਂ ਨੂੰ ਚਕਨਾਚੂਰ ਕਰਨ ਲਈ 21 ਅਪ੍ਰੈਲ ਨੂੰ ਕਿਸਾਨਾਂ ਦਾ ਵੱਡਾ ਕਾਫ਼ਲਾ ਪੰਜਾਬ ਤੋਂ ਦਿੱਲੀ ਵੱਲ ਕੂਚ ਕਰੇਗਾ |

About admin

Check Also

ਵਿਦੇਸ਼ ਜਾਣ ਵਾਲਿਆਂ ਦੇ ਪਾਸਪੋਰਟ ਨਾਲ ਜੁੜਨਗੇ ਵੈਕਸੀਨ ਸਰਟੀਫਿਕੇਟ, ਕੇਂਦਰ ਨੇ ਜਾਰੀ ਕੀਤੇ ਹੁਕਮ

ਨਵੀਂ ਦਿੱਲੀ: ਪੜ੍ਹਾਈ, ਨੌਕਰੀ ਜਾਂ ਟੋਕੀਓ ਓਲੰਪਿਕ ਵਿੱਚ ਹਿੱਸਾ ਲੈਣ ਜਾ ਲਈ ਵਿਦੇਸ਼ ਜਾ ਰਹੇ …

%d bloggers like this: