Breaking News
Home / ਅੰਤਰ ਰਾਸ਼ਟਰੀ / ਮੋਦੀ ਦਾ ਗਲਾਸਗੋ ‘ਚ ਵਿਰੋਧ, ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆ ਗਲਾਸਗੋ

ਮੋਦੀ ਦਾ ਗਲਾਸਗੋ ‘ਚ ਵਿਰੋਧ, ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆ ਗਲਾਸਗੋ

ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨੀ ਸ਼ੰਘਰਸ਼ ਨੂੰ ਦੇਸ਼ਾਂ-ਵਿਦੇਸ਼ਾਂ ਵਿਚ ਭਾਰੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦੀ ਇਸ ਲਹਿਰ ਨੂੰ ਪਰਵਾਸੀ ਭਾਰਤੀਆਂ ਤੋਂ ਇਲਾਵਾ ਗੋਰਿਆਂ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ। ਇਸ ਨੂੰ ਲੈ ਕੇ ਵਿਦੇਸ਼ੀ ਧਰਤੀ ’ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਦੇਖਣ ਨੂੰ ਮਿਲਿਆ ਹੈ। ਜਿੱਥੇ ਇਕ ਪਾਸੇ ਭਾਰਤੀ ਮੂਲ ਦੇ ਲੋਕ ਹੱਥਾਂ ਵਿਚ ਬੈਨਰ ਫੜ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਾ ਰਹੇ ਸਨ ਤਾਂ ਉਥੇ ਹੀ ਗੋਰੇ ਵੀ ਇਸ ਵਿਰੋਧ ਵਿਚ ਸ਼ਾਮਲ ਹੋ ਕੇਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਕਰ ਰਹੇ ਸਨ।

ਦਰਅਸਲ ਭਾਰਤ ਦੇ ਪ੍ਰਧਾਨ ਮੰਤਰੀ ਪੀਐਮ ਮੋਦੀ ਗਲਾਸਗੋ ਵਿਚ ਜਲਵਾਯੂ ਤਬਦੀਲੀ ਸਬੰਧੀ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਇੱਥੇ ਪਹੁੰਚੇ ਸਨ ਸਕਾਟਲੈਂਡ ਦੇ ਗਲਾਸਗੋ ਵਿਖੇ ਹੋ ਰਹੀ ਇਸ ਕਾਨਫਰੰਸ ਵਿਚ ਕਈ ਮੁਲਕਾਂ ਦੇ ਪ੍ਰਧਾਨ ਮੰਤਰੀਆਂ ਅਤੇ ਰਾਸ਼ਟਰਪਤੀਆਂ ਨੇ ਸ਼ਿਰਕਤ ਕੀਤੀ ਸੀ। ਇਸ ਦੌਰਾਨ ਕਿਸਾਨ ਮਜ਼ਦੂਰ ਏਕਤਾ ਦੇ ਝੰਡੇ ਚੁੱਕ ਭਾਰਤੀ ਮੂਲ ਦੇ ਲੋਕਾਂ ਨੇ ਅਪਣਾ ਵਿਰੋਧ ਜ਼ਾਹਿਰ ਕੀਤਾ। ਇਸ ਮੌਕੇ ਸਿਰਫ ਭਾਰਤੀ ਮੂਲ ਦੇ ਲੋਕਾਂ ਨੇ ਹੀ ਨਹੀਂ ਸਗੋਂ ਗੋਰਿਆਂ ਨੇ ਇਸ ਵਿਰੋਧ ਪ੍ਰਦਰਸ਼ਨ ਵਿਚ ਆਪਣਾ ਸਮਰਥਨ ਦਿੱਤਾ।

ਇਸ ਦੌਰਾਨ ਲੋਕਾਂ ਦੇ ਹੱਥਾਂ ਵਿਚ ਕਿਸਾਨੀ ਝੰਡੇ, ਪੀਐਮ ਮੋਦੀ ਨੂੰ ਸਲਾਹਾਂ ਦੇਣ ਵਾਲੇ ਪੋਸਟਰ ਫੜੇ ਹੋਏ ਸਨ। ਇਸ ਪ੍ਰਦਰਸ਼ਨ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਵਿਰੋਧ-ਪ੍ਰਦਰਸ਼ਨ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਲੋਕ ਸ਼ਾਮਲ ਹੋਏ। ਲੋਕਾਂ ਨੇ ਪੀਐਮ ਮੋਦੀ ਵਿਰੋਧੀ ਨਾਅਰੇ ਲਾਏ ਗਏ ਅਤੇ ਖੇਤੀ ਕਾਨੂੰ ਵਾਪਸ ਲੈਣ ਲਈ ਭਾਰਤ ਸਰਕਾਰ ਦਾ ਵਿਰੋਧ ਕੀਤਾ।


ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸਾਨੀ ਅੰਦੋਲਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਗਿਆ ਹੋਵੇ। ਇਸ ਤੋਂ ਪਹਿਲਾਂ ਜਦੋ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਮਿਲਣ ਪਹੁੰਚੇ ਸਨ ਤਾਂ ਅਮਰੀਕਾ ਵਿਚ ਭਾਰਤੀ ਮੂਲ ਦੇ ਲੋਕਾਂ ਨੇ ਯੂਐੱਨ ਦੇ ਬਾਹਰ ਪੀਐਮ ਮੋਦੀ ਖਿਲਾਫ ਧਰਨਾ-ਪ੍ਰਦਰਸ਼ਨ ਕੀਤਾ ਸੀ, ਜਿਸ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਲੋਕ ਇਕੱਠੇ ਹੋਏ ਅਤੇ ਕਿਸਾਨਾਂ ਲਈ ਮਾਰੂ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਤੋਂ ਇਲਾਵਾ। ਨੌਜਵਾਨਾਂ ਵੱਲੋਂ ਕਾਰਾਂ ‘ਤੇ ਪੋਸਟਰ ਲਾ ਕੇ ਅਮਰੀਕਾ ਦੇ ਕਈ ਥਾਵਾਂ ‘ਤੇ ਕਾਰ ਰੈਲੀਆਂ ਵੀ ਕੱਢੀਆਂ ਗਈਆਂ।

Check Also

ਅਨੋਖਾ ਇਤਿਹਾਸ ਰਚਣ ਲਈ ਬਿ੍ਟਿਸ਼ ਸਿੱਖ ਫੌਜੀ ਅਧਿਕਾਰੀ ਸਾਊਥ ਪੋਲ ਲਈ ਰਵਾਨਾ

ਲੰਡਨ, 8 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-32 ਸਾਲਾ ਬਿ੍ਟਿਸ਼ ਸਿੱਖ ਆਰਮੀ ਅਫ਼ਸਰ ਅਤੇ ਫਿਜ਼ੀਓਥੈਰੇਪਿਸਟ ਸਾਊਥ …

%d bloggers like this: