
29 ਸਾਲ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਅ ਗ ਵਾ ਤੇ ਕ ਤ ਲ ਦਾ ਦੋ ਸ਼ੀ ਸੁਮੇਧ ਸੈਣੀ ਨੂੰ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਕੇਪੀਐੱਸ ਗਿੱਲ ਦੇ ਕਾਫੀ ਨਜ਼ਦੀਕੀ ਰਹੇ ਮੰਨਿਆ ਜਾਂਦਾ ਹੈ। ਕੈਪੀਐਸ ਗਿੱਲ ਦਾ ਨਾਂ ਖਾ ੜ ਕੂ ਵਾ ਦ ਦੇ ਦੌਰ ਵਿੱਚ ਪੰਜਾਬ ਵਿੱਚ ਹਜ਼ਾਰਾਂ ਨਿਰਦੋਸ਼ ਸਿੱਖ ਨੌਜਵਾਨਾਂ ਦੇ ਕ ਤ ਲ ਕਰਕੇ ਯਾਦ ਕੀਤਾ ਜਾਂਦਾ ਹੈ ਹਾਲਾਂਕਿ ਸਰਕਾਰਾਂ ਗਿੱਲ ਨੂੰ ਅੱ ਤ ਵਾ ਦ ਦੇ ਖਾ ਤ ਮੇ ਦਾ ਸਿਹਰਾ ਦਿੰਦਿਆਂ ਸੁਪਰ ਕੌਪ ਮੰਨਦੀਆਂ ਹਨ।
ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਮੁਲਤਾਨੀ ਵੱਲੋਂ ਕੇਸ ਲੜ ਰਹੇ ਵਕੀਲ ਪ੍ਰਦੀਪ ਵਿਰਕ ਨੇ ਦੱਸਿਆ ਕਿ ਸੈਣੀ ਅਤੇ 7 ਹੋਰਾਂ ਖ਼ਿਲਾਫ਼ ਧਾਰਾ 364, 201, 344, 330 ਅਤੇ 120ਬੀ ਦੇ ਨਾਲ ਅਦਾਲਤ ਦੇ ਹੁਕਮਾਂ ਤੋਂ ਬਾਅਦ ਧਾਰਾ 302 (ਕ ਤ ਲ਼ ਦੀ ਧਾਰਾ) ਵੀ ਜੋੜ ਲਈ ਗਈ ਹੈ। ਦਸੰਬਰ, 1991 ਅਰਥਾਤ ਕਰੀਬ ਤਿੰਨ ਦਹਾਕੇ ਪਹਿਲਾਂ ਬਲਵੰਤ ਸਿੰਘ ਮੁਲਤਾਨੀ ਦੇ ਅ ਗ ਵਾ ਅਤੇ ਗਾਇਬ ਹੋਣ ਦਾ ਇੱਕ ਮਾਮਲਾ ਪੰਜਾਬ ਵਿੱਚ ਸੁਰਖੀਆਂ ‘ਚ ਆਇਆ। ਇਸ ਕੇਸ ਦਾ ਧੁਰਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੁਆਲੇ ਘੁੰਮਦਾ ਰਿਹਾ। ਸੁਮੇਧ ਸੈਣੀ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਰੱਦ ਕਰਦੇ ਆਏ ਹਨ। ਉਨ੍ਹਾਂ ਦੇ ਵਕੀਲ ਨੇ ਇੱਕ ਨਿਜੀ ਚੈਨਲ ਨਾਲ ਗੱਲ ਕਰਦਿਆਂ ਕਿਹਾ ਕਿ ਗਵਾਹਾਂ ਉੱਤੇ ਝੂਠ ਬੋਲਣ ਦਾ ਦਬਾਅ ਪਾਇਆ ਗਿਆ ਹੈ।
ਬਲਵੰਤ ਸਿੰਘ ਮੁਲਤਾਨੀ ਤਤਕਾਲੀ IAS ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਸਨ। ਬਲਵੰਤ ਸਿੰਘ ਮੁਲਤਾਨੀ ਚੰਡੀਗੜ੍ਹ ਇੰਡਸਟ੍ਰਿਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕੌਰਪੋਰੇਸ਼ਨ (ਸਿਟਕੋ) ਵਿੱਚ ਕੰਮ ਕਰਦੇ ਸਨ। ਮੁਲਤਾਨੀ ਨੇ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਹਾਸਲ ਕੀਤੀ ਹੋਈ ਸੀ ਅਤੇ ਉਹ ਮਈ, 1989 ਤੋਂ ਚੰਡੀਗੜ੍ਹ ਵਿੱਚ ਹੀ ਸਿਟਕੋ ਵਿੱਚ ਜੂਨੀਅਰ ਇੰਜੀਨੀਅਰ ਵਜੋਂ ਕੰਮ ਕਰ ਰਹੇ ਸਨ। 31 ਦਸੰਬਰ, 1991 ਤੱਕ ਉਨ੍ਹਾਂ ਨੂੰ ਐਸ.ਡੀ.ਓ ਵਜੋਂ ਤਰੱਕੀ ਦਿੱਤੀ ਜਾਣੀ ਸੀ। ਮੁਲਤਾਨੀ ਨੂੰ ਅ ਗ ਵਾ ਕਰਨ ਸਮੇਂ ਉਨ੍ਹਾਂ ਦੀ ਉਮਰ ਅਜੇ 28 ਸਾਲ ਹੀ ਸੀ।
ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਵਲੋਂ ਕੀਤੀ ਗਈ ਸ਼ਿਕਾਇਤ ਅਨੁਸਾਰ, ਉਨ੍ਹਾਂ ਨੂੰ 11 ਦਸੰਬਰ 1991 ਨੂੰ ਤੜਕੇ 4 ਵਜੇ ਦੇ ਕਰੀਬ ਉਨ੍ਹਾਂ ਦੀ ਮੋਹਾਲੀ ਸਥਿਤ ਰਿਹਾਇਸ਼ ਤੋਂ ਪੁਲਿਸ ਨੇ ਹਿਰਾਸਤ ‘ਚ ਲਿਆ ਸੀ। ਸ਼ਿਕਾਇਤ ਮੁਤਾਬਿਕ ਇਲਜ਼ਾਮ ਹੈ ਕਿ ਚੰਡੀਗੜ੍ਹ ਪੁਲਿਸ ਨੇ ਦੋ ਦਿਨ ਟਾਰਚਰ ਕਰਨ ਤੋਂ ਬਾਅਦ 13 ਦਸੰਬਰ ਨੂੰ ਉਸ ਵੇਲੇ ਦੇ ਚੰਡੀਗੜ੍ਹ ਦੇ SSP ਸੁਮੇਧ ਸਿੰਘ ਸੈਣੀ ‘ਤੇ ਹੋਏ ਹਮਲੇ ਤਹਿਤ ਮੁਲਤਾਨੀ ‘ਤੇ FIR ਦਰਜ ਕਰ ਲਈ ਸੀ। ਚੰਡੀਗੜ੍ਹ ਪੁਲਿਸ ਦੀ ਹਿ ਰਾ ਸ ਤ ‘ਚ ਕੁਲ 7 ਦਿਨਾਂ ਤੱਕ ਟਾਰਚਰ ਕਰਨ ਤੋਂ ਬਾਅਦ ਬਲਵੰਤ ਨੂੰ ਕਾਦੀਆਂ (ਗੁਰਦਾਸਪੁਰ) ਥਾਣੇ ਲੈ ਜਾਇਆ ਗਿਆ ਅਤੇ ਉੱਥੇ ਉਸ ਨੂੰ ਫ ਰਾ ਰ ਘੋਸ਼ਿਤ ਕਰਕੇ ਉਸ ਖਿਲਾਫ਼ ਇੱਕ ਹੋਰ FIR ਦਰਜ ਕੀਤੀ ਗਈ।
ਦਸੰਬਰ 1991 ‘ਚ ਬਲਵੰਤ ਦੇ ਪਿਤਾ ਅਤੇ IAS ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਦਿਆਂ ਉਨ੍ਹਾਂ ਦੇ ਬੇਟੇ ਬਲਵੰਤ ਸਿੰਘ ਨੂੰ ਅਦਾਲਤ ‘ਚ ਪੁਲਿਸ ਵੱਲੋਂ ਪੇਸ਼ ਕਰਾਉਣ ਲਈ ਕਿਹਾ ਗਿਆ। ਪਰ ਅਦਾਲਤ ਨੇ ਇਸ ਦਾਅਵੇ ਦੇ ਆਧਾਰ ‘ਤੇ ਪਟੀਸ਼ਨ ਖਾਰਿਜ ਕਰ ਦਿੱਤੀ ਕਿ ਬਲਵੰਤ ਪੁਲਿਸ ਹਿ ਰਾ ਸ ਤ ਤੋਂ ਭੱਜ ਗਿਆ ਸੀ ਅਤੇ ਉਸ ਦੇ ਟਿਕਾਣੇ ਬਾਰੇ ਹੁਣ ਕਿਸੇ ਨੂੰ ਨਹੀਂ ਪਤਾ।