Breaking News
Home / ਦੇਸ਼ / ਅੰਮ੍ਰਿਤਸਰ ਦੇ ਹੋਟਲ ਵਿਚ ਕੁੜੀ ਦੀ ਉ ਵ ਰ ਡੋ ਜ਼ ਨਾਲ ਮੌਤ

ਅੰਮ੍ਰਿਤਸਰ ਦੇ ਹੋਟਲ ਵਿਚ ਕੁੜੀ ਦੀ ਉ ਵ ਰ ਡੋ ਜ਼ ਨਾਲ ਮੌਤ

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਸ਼ਹਿਰ ਦੀ ਰਹਿਣ ਵਾਲੀ ਇਕ ਲੜਕੀ ਦੀ ਸ਼ੱਕੀ ਹਾਲਾਤ ਵਿਚ ਅੰਮ੍ਰਿਤਸਰ ਦੇ ਇਕ ਨਿੱਜੀ ਹੋਟਲ ਵਿਚ ਮੌਤ ਹੋ ਗਈ। ਲੜਕੀ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਦੇ ਮਾਲ ਰੋਡ ‘ਤੇ ਸਥਿਤ ਇਕ ਨਿੱਜੀ ਹੋਟਲ ਤੋਂ ਬਰਾਮਦ ਹੋਈ ਹੈ। ਮੁਢਲੀ ਜਾਂਚ ਤੋਂ ਬਾਅਦ ਲੜਕੀ ਨਾਲ ਰੁਕੀ ਇਕ ਹੋਰ ਕੁੜੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦੇ ਅਨੁਸਾਰ ਦੋਵੇਂ ਲੜਕੀਆਂ ਰਾਤ ਲਈ ਹੋਟਲ ਵਿੱਚ ਰੁਕੀਆਂ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਸ਼ਿਮਲਾ ਦੇ ਕ੍ਰਿਸ਼ਨਾ ਨਗਰ ਦੀ ਸਿਮਰਨ ਭਾਟੀਆ ਕਾਲਕਾ ਦੀ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦੀ ਸੀ। ਐਤਵਾਰ ਰਾਤ ਮਾਂ ਨਾਲ ਗੱਲਬਾਤ ਵਿਚ ਸਿਮਰਨ ਨੇ ਦੱਸਿਆ ਸੀ ਕਿ ਉਹ ਕਾਲਕਾ ਵਿੱਚ ਹੈ, ਪਰ ਸੋਮਵਾਰ ਦੁਪਹਿਰ ਨੂੰ ਅੰਮ੍ਰਿਤਸਰ ਪੁਲਿਸ ਨੇ ਪਰਿਵਾਰ ਨੂੰ ਸੂਚਿਤ ਕੀਤਾ ਕਿ ਸਿਮਰਨ ਦੀ ਮੌਤ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਹੋ ਗਈ ਹੈ। ਸਿਮਰਨ ਦਿੱਲੀ ਸਥਿਤ ਅਸ਼ੋਕ ਨਗਰ ਨਿਵਾਸੀ ਜੂਲੀ ਸ਼ਰਮਾ ਨਾਲ ਅੰਮ੍ਰਿਤਸਰ ਪਹੁੰਚੀ ਸੀ। ਜੂਲੀ ਹੋਟਲ ਦੇ ਕਮਰੇ ‘ਚ ਬੇ-ਹੋ-ਸ਼ ਪਈ ਮਿਲੀ, ਜਿਸ ਨੂੰ ਇਕ ਨਿੱਜੀ ਹਸਪਤਾਲ’ ਚ ਦਾਖਲ ਕਰਵਾਇਆ ਗਿਆ ਹੈ।

ਲੜਕੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਿਮਰਨ ਦੇ ਮਾਪੇ ਅਪਾਹਜ ਹਨ। ਉਸ ਦਾ ਇੱਕ ਭਰਾ ਸੀ, ਜਿਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਸਿਮਰਨ ਸਾਰੇ ਘਰ ਦਾ ਖਰਚਾ ਚਲਾਉਂਦੀ ਸੀ। ਰਿਸ਼ਤੇਦਾਰਾਂ ਨੇ ਦੱਸਿਆ ਕਿ ਸਾਨੂੰ ਪੁਲਿਸ ਵੱਲੋਂ ਫੋਨ ਕਰਕੇ ਦੱਸਿਆ ਗਿਆ ਕਿ ਤੁਹਾਡੀ ਲੜਕੀ ਦੀ ਮੌਤ ਹੋ ਗਈ ਹੈ, ਫਿਰ ਅਸੀਂ ਉਸੇ ਸਮੇਂ ਇਥੇ ਪਹੁੰਚ ਗਏ।
ਪਰਿਵਾਰ ਦਾ ਕਹਿਣਾ ਹੈ ਕਿ ਅਸੀਂ ਸਿਮਰਨ ਨਾਲ ਉਸ ਦੀ ਮੌਤ ਤੋਂ ਕੁਝ ਸਮਾਂ ਪਹਿਲਾਂ ਗੱਲਬਾਤ ਕੀਤੀ ਸੀ ਅਤੇ ਅਚਾਨਕ ਹੋਈ ਮੌਤ ਦਾ ਸੰਦੇਸ਼ ਮਿਲਣ ਤੋਂ ਬਾਅਦ ਅਸੀਂ ਹੈਰਾਨ ਹਾਂ। ਪਰਿਵਾਰ ਦਾ ਕਹਿਣਾ ਹੈ ਕਿ ਸਾਨੂੰ ਪੂਰਾ ਯਕੀਨ ਹੈ ਕਿ ਸਿਮਰਨ ਨਾਲ ਕੁਝ ਵਾਪਰਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਇਸ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋ-ਸ਼ੀ-ਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਣਾ ਚਾਹੀਦਾ ਹੈ।

ਦੂਜੇ ਪਾਸੇ, ਪੁਲਿਸ ਸਬ-ਇੰਸਪੈਕਟਰ ਮੋਹਿਤ ਸ਼ਰਮਾ ਦਾ ਕਹਿਣਾ ਹੈ ਕਿ ਦੋ ਲੜਕੀਆਂ ਰਾਤ ਨੂੰ ਅੰਮ੍ਰਿਤਸਰ ਦੇ ਮਾਲ ਰੋਡ ਸਥਿਤ ਇੱਕ ਹੋਟਲ ਵਿੱਚ ਰੁਕੀਆਂ ਸਨ। ਇੱਕ ਲੜਕੀ ਨੇ ਵੱਧ ਨ-ਸ਼ਾ ਕੀਤਾ ਹੋਇਆ ਸੀ, ਜਿਸ ਕਾਰਨ ਉਸ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਨੇੜਲੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਇਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

About admin

Check Also

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ। ਉਨ੍ਹਾਂ ਦਾ 98ਵੇਂ ਸਾਲ ਦੀ ਉਮਰ ਵਿਚ …

%d bloggers like this: